ਅਚਾਨਕ ਆ ਰਹੇ ਕੋਰੋਨਾ ਕੇਸਾਂ ਨੂੰ ਦੇਖ ਇਥੇ ਸਰਕਾਰ ਨੇ 1 ਹਫਤੇ ਲਈ ਕਰਤੇ ਸਕੂਲ ਬੰਦ

ਆਈ ਤਾਜਾ ਵੱਡੀ ਖਬਰ

ਚੀਨ ਦੇ ਸ਼ਹਿਰ ਵੁਹਾਨ ਤੋਂ ਸ਼ੁਰੂ ਹੋਈ ਕਰੋਨਾ ਨੇ ਸਾਰੇ ਵਿਸ਼ਵ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਵਿਸ਼ਵ ਵਿਚ ਜਿਥੇ ਦੁਨੀਆ ਕਰੋਨਾ ਦੀ ਮਾ- ਰ ਝੱਲ ਰਹੀ ਹੈ, ਜਿਸ ਤੋਂ ਅਜੇ ਤੱਕ ਸਭ ਉੱਭਰ ਨਹੀਂ ਸਕੇ ।ਜਿਸ ਤੋਂ ਬਾਹਰ ਨਿਕਲਣ ਲਈ ਸਾਰੀ ਦੁਨੀਆਂ ਵੈਕਸੀਨ ਦੀ ਭਾਲ ਵਿੱਚ ਲੱਗੀ ਹੋਈ ਹੈ । ਉਥੇ ਹੀ ਕਰੋਨਾ ਦੀ ਦੂਜੀ ਲਹਿਰ ਸ਼ੁਰੂ ਹੋ ਚੁੱਕੀ ਹੈ।

ਜਿਸ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਤਾਲਾਬੰਦੀ ਸ਼ੁਰੂ ਕਰ ਦਿੱਤੀ ਗਈ ਹੈ। ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਇਸ ਨੂੰ ਠੱਲ ਪਾਉਣ ਲਈ ਹਰ ਇਕ ਤਰ੍ਹਾਂ ਦਾ ਤਰੀਕਾ ਅਪਣਾਇਆ ਜਾ ਰਿਹਾ ਹੈ । ਮਾਹਿਰਾਂ ਦੀ ਰਾਏ ਅਨੁਸਾਰ ਕਈ ਦੇਸ਼ਾਂ ਵਿੱਚ ਕਰੋਨਾ ਦੀ ਦੂਜੀ ਲਹਿਰ ਆ ਚੁੱਕੀ ਹੈ ਤੇ ਸਿਹਤ ਸਬੰਧੀ ਸੰ-ਕ-ਟ ਵਿੱਚ ਵੀ ਵਾਧਾ ਹੋ ਰਿਹਾ ਹੈ । ਇਸ ਮਹਾਮਾਰੀ ਦਾ ਸਭ ਤੋਂ ਜਿਆਦਾ ਅਸਰ ਬੱਚਿਆਂ ਦੀ ਪੜ੍ਹਾਈ ਦੇ ਉਪਰ ਪੈ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਸਭ ਸੂਬਿਆਂ ਨੂੰ ਆਪਣੇ ਅਨੁਸਾਰ ਵਿੱਦਿਅਕ ਅਦਾਰਿਆਂ ਨੂੰ ਖੋਲਣ ਦਾ ਹੁਕਮ ਜਾਰੀ ਕੀਤਾ ਗਿਆ ਸੀ।

ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਅਧਿਆਪਕਾਂ ਦੇ ਵੀ ਕਰੋਨਾ ਟੈਸਟ ਕੀਤੇ ਜਾ ਰਹੇ ਹਨ। ਹੁਣ ਹਿਮਾਚਲ ਦੇ ਵਿੱਚ ਕਰੋਨਾ ਕੇਸਾਂ ਨੂੰ ਵੇਖਦੇ ਹੋਏ ਇਕ ਹਫਤੇ ਲਈ ਸਕੂਲ ਬੰਦ ਕੀਤੇ ਗਏ ਹਨ। ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸੂਬੇ ਅੰਦਰ ਵਧ ਰਹੇ ਕਰੋਨਾ ਦੇ ਪ੍ਰਕੋਪ ਕਾਰਨ ਇਕ ਅਹਿਮ ਫੈਸਲਾ ਲਿਆ ਗਿਆ ਹੈ। ਜਿਸ ਵਿੱਚ ਕਰੋਨਾ ਇਨਫੈਕਸ਼ਨ ਦੇ ਵਧਦੇ ਮਾਮਲਿਆਂ ਦੇ ਚੱਲਦੇ ਹੋਏ ਮੰਗਲਵਾਰ ਨੂੰ ਹਿਮਾਚਲ ਪ੍ਰਦੇਸ਼ ਮੰਤਰੀ ਮੰਡਲ ਦੀ ਬੈਠਕ ਤਿੰਨ ਵਜੇ ਆਯੋਜਿਤ ਹੋਈ।

ਜਿਸ ਵਿਚ ਸਕੂਲ ਅਤੇ ਕਾਲਜਾਂ ਨੂੰ ਇੱਕ ਹਫ਼ਤੇ ਤੱਕ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਕਿਉਂਕਿ ਵਧ ਰਹੇ ਕੇਸਾਂ ਦੇ ਕਾਰਨ ਸਕੂਲ ਅਤੇ ਕਾਲਜ ਆਉਣ ਵਾਲੇ ਬੱਚਿਆਂ ਦੇ ਮਾਤਾ-ਪਿਤਾ ਤੇ ਸਰਕਾਰ ਚਿੰ-ਤ-ਤ ਹਨ । ਸ਼ਿਮਲਾ ਦੇ ਸਕੂਲਾਂ ਵਿਚ ਅਧਿਆਪਕਾਂ ਦੇ ਇਨਫੈਕਟਡ ਹੋਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਸ ਕਾਰਨ ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਤੋ ਡਰ ਰਹੇ ਹਨ। ਸੂਬੇ ਅੰਦਰ 2 ਨਵੰਬਰ ਤੋਂ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਸਨ। ਸਕੂਲਾਂ ਵਿੱਚ ਸਿਰਫ ਨੌਵੀਂ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ। ਮੰਡੀ ਜ਼ਿਲ੍ਹੇ ਵਿੱਚ ਕਾਫ਼ੀ ਜ਼ਿਆਦਾ ਗਿਣਤੀ ਵਿਚ ਅਧਿਆਪਕ ਅਤੇ ਬੱਚੇ ਕਰੋਨਾ ਪਾਜੀਟਿਵ ਪਾਏ ਗਏ ਹਨ।