BREAKING NEWS
Search

ਅਚਾਨਕ ਕੋਰੋਨਾ ਦਾ ਵਧਦਾ ਕਹਿਰ ਦੇਖਕੇ ਕੇ ਕੇਂਦਰ ਸਰਕਾਰ ਕਰਨ ਲਗੀ ਇਹ ਕੰਮ

ਹੁਣੇ ਆਈ ਤਾਜਾ ਵੱਡੀ ਖਬਰ

ਕਰੋਨਾ ਮਹਾਮਾਰੀ ਜਿਹੀ ਮਾਰੀਏ ਜਿਸ ਨੇ ਪੂਰੇ ਵਿਸ਼ਵ ਨੂੰ ਆਪਣੇ ਪਰਕੋਪ ਦੇ ਵਿਚੋਂ ਲੈ ਲਿਆ। ਲਗਭਗ ਹਰ ਦੇਸ਼ ਦੇ ਵਿੱਚ ਇਸ ਦੇ ਕਾਰਣ ਪੂਰਨ ਤੌਰ ਤੇ ਪਾਬੰਦੀ। ਇਸ ਮਹਾਂਮਾਰੀ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਕੀਮਤੀ ਜਾਨ ਚਲੀ ਗਈ। ਬਹੁਤ ਸਾਰੇ ਲੋਕ ਆਪਣੇ ਪਰਿਵਾਰਾਂ ਤੋਂ ਦੂਰ ਹੋ ਗਏ। ਬਹੁਤ ਸਾਰੇ ਦੇਸ਼ਾਂ ਨੂੰ ਆਰਥਿਕ ਨੁ-ਕ-ਸਾ-ਨ ਵੀ ਹੋਇਆ। ਜਿਸ ਦੇ ਕਾਰਨ ਕਰੋਨਾ ਤੇ ਠੱਲ ਪਾਉਣ ਲਈ ਲਗਾਈਆਂ ਪਾਬੰਦੀਆਂ ਲਗਾਈਆਂ ਗਈਆਂ। ਭਾਰਤ ਤਿਉਹਾਰਾਂ ਦੇ ਚਲਦਿਆਂ ਅਤੇ ਆਰਥਿਕ ਮੰਦਹਾਲੀ ਦੇ ਚਲਦਿਆਂ ਸਰਕਾਰਾਂ ਵੱਲੋਂ ਪਬੰਦੀਆਂ ਵਿੱਚ ਛੋਟ ਦਿੱਤੀ ਗਈ। ਪਰ ਹੁਣ ਅਚਾਨਕ ਕੋਰੋਨਾ ਦੇ ਵੱਧਦਾ ਕਹਿਰ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਫਿਰ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ।

ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਤਾਰ ਵਧਦੇ ਜਾ ਰਹੇ ਹਨ। ਅਜਿਹੇ ਹਲਾਤਾਂ ਦੇ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਮਹਾਮਾਰੀ ਤੇ ਧਮਕਾਉਣ ਲਈ ਫਿਰ ਤੋਂ ਸਰਗਰਮ ਹੋ ਗਏ ਹਨ। ਉਨ੍ਹਾਂ ਵੱਲੋਂ ਹਾਈ ਪਾਵਰ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ ਬੁਲਾਈ ਹੈ। ਇਹ ਅਹਿਮ ਬੈਠਕ ਗ੍ਰਹਿ ਮੰਤਰਾਲੇ ਵਿੱਚ ਹੋਵੇਗੀ। ਇਸ ਬੈਠਕ ਦੌਰਾਨ ਕੇਂਦਰੀ ਗ੍ਰਹਿ ਸਕੱਤਰ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ, ਉਪ ਮੁੱਖ ਮੰਤਰੀ ਤੇ ਨੀਤੀ ਕਮਿਸ਼ਨ ਦੇ ਮੈਂਬਰ ਵੀਕੇ ਪੌਲ ਮੌਜੂਦ ਰਹਿਣਗੇ।

ਬੈਠਕ ਦੌਰਾਨ ਦਿੱਲੀ ਵਿੱਚ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਰੋਕਣ ਲਈ ਉਪਾਵਾਂ ਬਾਰੇ ਚਰਚਾ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਇਹ ਜਾਣਕਾਰੀ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਹਿਰ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ। ਕੇਂਦਰ ਸਰਕਾਰ ਵੱਲੋਂ ਚਲਾਏ ਜਾਂਦੇ ਹਸਪਤਾਲਾਂ ਵਿੱਚ ਬੈੱਡਾਂ ਦੀ ਗਿਣਤੀ ਵਧਾਉਣ ਬਾਰੇ ਚਰਚਾ ਕੀਤੀ ਜਾ ਸਕਦੀ ਹੈ।

ਦਰਅਸਲ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਦੇ ਨਾਲ ਲਗਾਤਾਰ ਵੱਧ ਰਹੇ ਹਨ। ਪਿਛਲੇ 24 ਘੰਟੇ ਵਿੱਚ ਕੋਰੋਨਾ ਮਾਂਹਵਾਰੀ ਦੇ ਇਨਫੈਕਸ਼ਨ ਦੇ 7,340 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਕੋਰੋਨਾ ਕਾਰਨ 96 ਲੋਕਾਂ ਦੀ ਮੌਤ ਹੋਈ ਹੈ। ਦਿੱਲੀ ਵਿੱਚ ਹੁਣ ਤੱਕ ਕੋਰੋਨਾ ਨਲ 7519 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਮਰੀਜਾਂ ਦਾ ਕੁੱਲ ਅੰਕੜਾ 4,82,170 ਹੋ ਗਿਆ ਹੈ।

ਕਰੋਨਾ ਇਨਫੈਕਸ਼ਨ ਦੀ ਵਧ ਰਹੀ ਲਗਾਤਾਰ ਗਿਣਤੀ ਨੂੰ ਲੈ ਕੇ ਸਰਕਾਰ ਫਿਰ ਚਿੰਤਤ ਦਿਖਾਈ ਦੇ ਰਹੀ ਹੈ। ਸਰਕਾਰਾਂ ਦੇ ਵੱਲੋਂ ਇਸ ਮਹਾਮਾਰੀ ਤੇ ਰੋਕਥਾਮ ਪਾਉਣ ਦੇ ਲਈ ਹਰ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਸਰਕਾਰ ਵੱਲੋਂ ਲੋਕਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ। ਅਤੇ ਕਰੋਨਾ ਮਹਾਮਾਰੀ ਤੇ ਰੋਕਥਾਮ ਪਾਉਣ ਦੇ ਲਈ ਜੋ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਉਨ੍ਹਾਂ ਤੇ ਅਮਲ ਕਰਨ ਦੀ ਵੀ ਗੱਲ ਕਹੀ ਗਈ ਹੈ।