BREAKING NEWS
Search

ਅਮਰੀਕਾ ਚ ਭਾਰਤੀ ਮੂਲ ਦੀ ਪਹਿਲੀ ਸਿੱਖ ਜੱਜ ਬਣੀ ਕੁੜੀ, ਵਧਾਇਆ ਮਾਣ

ਆਈ ਤਾਜਾ ਵੱਡੀ ਖਬਰ 

ਦੁਨੀਆਂ ਦੇ ਕੋਨੇ ਕੋਨੇ ਵਿੱਚ ਜਿਥੇ ਵੱਖ-ਵੱਖ ਦੇਸ਼ਾਂ ਵਿੱਚ ਜਾ ਕੇ ਪੰਜਾਬੀਆਂ ਨੇ ਆਪਣੀ ਸਫ਼ਲਤਾ ਦੇ ਝੰਡੇ ਬੁਲੰਦ ਕੀਤੇ ਹਨ ਉਥੇ ਹੀ ਉਨ੍ਹਾਂ ਵੱਲੋਂ ਅਜਿਹੀਆਂ ਇਤਿਹਾਸਕ ਜਿੱਤ ਵੀ ਦਰਜ ਕੀਤੀਆਂ ਗਈਆਂ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਜਿੱਥੇ ਪੰਜਾਬੀਆਂ ਨੂੰ ਉਨ੍ਹਾਂ ਦੀ ਪੜ੍ਹਾਈ ਦੇ ਸਦਕਾ ਉੱਚ ਵਿਭਾਗਾਂ ਵਿਚ ਤੈਨਾਤ ਕੀਤਾ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਪੰਜਾਬੀਆਂ ਵੱਲੋਂ ਵੱਖ ਵੱਖ ਵਿਭਾਗਾਂ ਵਿੱਚ ਨੌਕਰੀਆਂ ਹਾਸਲ ਕਰਕੇ ਪੰਜਾਬੀਆਂ ਦਾ ਮਾਣ ਵਧਾਇਆ ਹੈ।ਅੱਜ ਦੇ ਦੌਰ ਵਿੱਚ ਜਿਥੇ ਵਿਦੇਸ਼ਾਂ ਦੀ ਧਰਤੀ ਤੇ ਵੀ ਕੁਝ ਲੋਕਾਂ ਵੱਲੋਂ ਨਸਲ ਦੇ ਅਧਾਰ ਤੇ ਵਿਤਕਰੇ ਕੀਤੇ ਜਾਂਦੇ ਹਨ।

ਉੱਥੇ ਹੀ ਪੰਜਾਬੀਆਂ ਵੱਲੋਂ ਅਜਿਹੇ ਭੇਦਭਾਵ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਸਕੇ। ਹੁਣ ਅਮਰੀਕਾ ਵਿਚ ਭਾਰਤੀ ਮੂਲ ਦੀ ਪਹਿਲੀ ਸਿੱਖ ਜੱਜ ਕੁੜੀ ਵੱਲੋਂ ਭਾਰਤ ਦਾ ਮਾਣ ਵਧਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਹੁਣ ਅਮਰੀਕਾ ਵਿੱਚ ਵੱਖ ਵੱਖ ਅਹੁਦਿਆਂ ਤੇ ਬਹੁਤ ਸਾਰੇ ਪੰਜਾਬੀਆਂ ਵੱਲੋਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਉਥੇ ਹੀ ਇਕ ਪੰਜਾਬਣ ਵੱਲੋਂ ਅਮਰੀਕਾ ਦੇ ਲਾਅ ਨੰਬਰ 4 ਵਿਚ ਹੈਰਿਸ ਕਾਊਂਟੀ ਸਿਵਲ ਕੋਰਟ ਵਿੱਚ ਜੱਜ ਵਜੋਂ ਅਹੁਦਾ ਸੰਭਾਲਿਆ।

ਜਿੱਥੇ ਭਾਰਤੀ ਮੂਲ ਦੀ ਮਨਪ੍ਰੀਤ ਮੋਨਿਕਾ ਸਿੰਘ ਵੱਲੋਂ ਪਹਿਲੀ ਭਾਰਤੀ ਸਿੱਖ ਔਰਤ ਵੱਲੋਂ ਇਹ ਜੱਜ ਦਾ ਅਹੁਦਾ ਸੰਭਾਲਿਆ ਗਿਆ ਹੈ। ਉੱਥੇ ਹੀ ਪੰਜਾਬੀਆਂ ਦਾ ਸਿਰ ਫਖਰ ਨਾਲ ਉੱਚਾ ਕੀਤਾ ਹੈ। ਜਿਸ ਬਾਰੇ ਦੱਸਦੇ ਹੋਏ ਉਸ ਵੱਲੋਂ ਮਾਣ ਮਹਿਸੂਸ ਕਰਦੇ ਹੋਏ ਦੱਸਿਆ ਗਿਆ ਹੈ ਕਿ ਜਿੱਥੇ ਸਿੱਖ ਭਾਈਚਾਰੇ ਲਈ ਇਹ ਅਹੁਦਾ ਬਹੁਤ ਮਾਣ ਵਾਲਾ ਹੈ ਉਥੇ ਹੀ ਭੇਦ ਭਾਵ ਦੇ ਖ਼ਿਲਾਫ ਉਸ ਵੱਲੋਂ ਆਵਾਜ਼ ਉਠਾਉਣ ਵਾਸਤੇ ਬਹੁਤ ਸਾਰੇ ਉਪਰਾਲੇ ਕੀਤੇ ਗਏ ਹਨ ਕਿਉਂਕਿ ਸੱਤਰ ਦੇ ਦਹਾਕੇ ਵਿੱਚ ਜਿੱਥੇ ਉਨ੍ਹਾਂ ਦੇ ਪਰਿਵਾਰ ਨੂੰ ਕਈ ਤਰ੍ਹਾਂ ਦੇ ਭੇਦਭਾਵ ਦਾ ਸ਼ਿਕਾਰ ਹੋਣਾ ਪਿਆ ਸੀ।

ਉਥੇ ਹੀ ਉਨ੍ਹਾਂ ਵੱਲੋਂ ਅਮਰੀਕਾ ਦੇ ਵਿਚ ਆਪਣੀ ਆਵਾਜ਼ ਨੂੰ ਬੁਲੰਦ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਪਹਿਲਾਂ ਵਕੀਲ ਹੋਣ ਦੇ ਨਾਤੇ ਬਦਲਾਅ ਲਿਆਉਣ ਵਾਸਤੇ ਸੰਕਲਪ ਲਿਆ ਗਿਆ ਅਤੇ ਕੋਸ਼ਿਸ਼ ਕੀਤੀਆਂ ਗਈਆਂ। ਉਸ ਵੱਲੋਂ ਬਦਲਾਅ ਲਿਆਉਣ ਦੇ ਇਰਾਦੇ ਨਾਲ ਹੀ ਡਾਕਟਰ ,ਇੰਜੀਨੀਅਰ ਦਾ ਰਸਤਾ ਨਾ ਚੁਣ ਕੇ ਇਹ ਰਸਤਾ ਚੁਣਿਆ ਗਿਆ ਹੈ, ਜਿਸ ਸਦਕਾ ਲੋਕਾਂ ਨੂੰ ਇਨਸਾਫ ਦਿਵਾਇਆ ਜਾ ਸਕੇ।