BREAKING NEWS
Search

ਅਮਰੀਕਾ ਚ ਹੋਇਆ ਇਹ ਵੱਡਾ ਐਲਾਨ, ਪੰਜਾਬੀਆਂ ਚ ਛਾ ਗਈ ਖੁਸ਼ੀ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਬਹੁਤ ਸਾਰੇ ਪੰਜਾਬੀ ਵਿਦੇਸ਼ਾਂ ਵਿਚ ਜਾ ਕੇ ਵਸੇ ਹੋਏ ਹਨ। ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਵਿਦੇਸ਼ਾਂ ਦੇ ਵਿਚ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਜਿੱਥੇ ਵਿਦੇਸ਼ਾਂ ਵਿਚ ਵਸੇ ਪੰਜਾਬੀਆਂ ਨੇ ਉਥੋਂ ਦੇ ਸੱਭਿਆਚਾਰ ਨੂੰ ਮਾਣ ਸਨਮਾਨ ਦਿੱਤਾ ਹੈ। ਉੱਥੇ ਹੀ ਆਪਣੇ ਵਿਰਸੇ ਨੂੰ ਹਮੇਸ਼ਾ ਯਾਦ ਰੱਖਿਆ ਹੈ। ਅਮਰੀਕਾ ਵਿੱਚ ਵਸੇ ਹੋਏ ਪੰਜਾਬੀਆਂ ਵੱਲੋਂ ਆਪਣੇ ਸਿੱਖ ਇਤਿਹਾਸ ਅਤੇ ਵਿਰਸੇ ਨਾਲ ਸੰਬੰਧਿਤ ਦਿਨ ਤੇ ਤਿਉਹਾਰਾਂ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।

ਅਮਰੀਕਾ ਵਿੱਚ ਵਸਦੇ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਹੋਇਆ ਹੈ ਜਿਸ ਕਾਰਨ ਪੰਜਾਬੀ ਭਾਈਚਾਰੇ ਵਿੱਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਅਮਰੀਕਾ ਦੇ ਨਿਊਯਾਰਕ ਦੇ ਸਿੱਖ ਸੈਂਟਰ ਦੇ ਗੁਰਦੁਆਰਾ ਸਾਹਿਬ ਵਿੱਚ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 345 ਸਾਲਾ ਸ਼ਹੀਦੀ ਦਿਹਾੜਾ ਅਤੇ 400 ਵਾਂ ਜਨਮ ਦਿਹਾੜਾ ਬਹੁਤ ਸ਼ਰਧਾ ਦੇ ਨਾਲ ਮਨਾਇਆ ਗਿਆ। ਇਹ ਸਮਾਗਮ ਵਰਲਡ ਸਿੱਖ ਪਾਰਲੀਮੈਂਟ ਦੀਆਂ ਧਰਮ , ਸਿਵਲ ਅਤੇ ਮਨੁੱਖੀ ਅਧਿਕਾਰ ਨਾਲ ਸਬੰਧਿਤ ਕੌਂਸਲਾਂ ਵੱਲੋਂ ਮਨਾਇਆ ਗਿਆ।

ਇਸ ਸਮਾਗਮ ਵਿੱਚ ਨਿਊਯਾਰਕ ਦੇ ਰਾਜ ਅਤੇ ਸ਼ਹਿਰੀ ਅਫਸਰਾਂ ਵੱਲੋਂ ਵਿਸ਼ੇਸ਼ ਤੌਰ ਤੇ ਹਾਜਰੀ ਭਰੀ ਗਈ, ਅਤੇ ਉਨ੍ਹਾਂ ਵੱਲੋਂ ਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਮਨੁੱਖੀ ਅਧਿਕਾਰਾਂ ਦੇ ਰਾਖੇ ਵਜੋਂ ਮਾਨਤਾ ਵੀ ਦਿੱਤੀ ਗਈ। ਇਸ ਮੌਕੇ ਤੇ ਨਿਊਯਾਰਕ ਵਿਧਾਨ ਸਭਾ ਦੀ ਮੈਂਬਰ ਕੈਟਾਲੀਨਾ ਕਰੂਜ਼ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਮਨੁੱਖੀ ਅਧਿਕਾਰਾਂ ਅਤੇ ਇਨਸਾਫ਼ ਲਈ ਦਿੱਤੀ ਗਈ ਕੁਰਬਾਨੀ ਨੂੰ ਮਾਨਤਾ ਦਿੱਤੀ ਗਈ।

ਉਨ੍ਹਾਂ ਭਰੋਸਾ ਦਿੱਤਾ ਕਿ ਨੌਵੀਂ ਪਾਤਸ਼ਾਹੀ ਦੇ ਜਨਮ ਦਿਹਾੜੇ ਅਤੇ ਸ਼ਹੀਦੀ ਦਿਹਾੜੇ ਨੂੰ ਮਾਨਤਾ ਦੇਣ ਲਈ ਇੱਕ ਮਤਾ ਲਿਆਂਦਾ ਜਾਵੇਗਾ। ਇਸ ਮੌਕੇ ਤੇ ਜੈਸਿਕਾ ਗੋਜ਼ਲੇਜ਼, ਡੋਨੋਵਾਨ ਰਿਚਰਡਜ਼ ਕੁਈਨਜ਼ ਦੇ ਬੋਰੋ ਦੇ ਪ੍ਰਧਾਨ, ਜ਼ੋਹਰਾਨ ਮਮਦਾਨੀ ਅਤੇ ਫੂਡ ਪੈਂਟਰੀ ਨਾਲ ਸਬੰਧਿਤ ਡੈਨੀਅਲ ਨੇ ਵੀ ਇਸ ਮੌਕੇ ਤੇ ਸ਼ਿਰਕਤ ਕੀਤੀ। ਇਨ੍ਹਾਂ ਸਭ ਨੇ ਸਿੱਖ ਭਾਈਚਾਰੇ ਦੁਆਰਾ ਕੀਤੇ ਜਾ ਰਹੇ ਭਲਾਈ ਦੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਸਬੰਧੀ ਨਿਊਯਾਰਕ ਦੀ ਵਿਧਾਨ ਸਭਾ ਤੋਂ ਅਧਿਕਾਰਤ ਮਾਨਤਾ ਦਿਵਾਉਣ ਵਿੱਚ ਹਿੰਮਤ ਸਿੰਘ ਦਾ ਖਾਸ ਯੋਗਦਾਨ ਰਿਹਾ ਹੈ। ਹਿੰਮਤ ਸਿੰਘ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਸਾਨੂੰ ਮਨੁੱਖੀ ਅਧਿਕਾਰਾਂ ਤੇ ਇਨਸਾਫ਼ ਲਈ ਲੜਨਾ ਸਿਖਾਉਂਦੀ ਹੈ।

ਵਰਲਡ ਸਿੱਖ ਪਾਰਲੀਮੈਂਟ ਦੇ ਬੁਲਾਰੇ ਡਾਕਟਰ ਅਮਰਜੀਤ ਸਿੰਘ ਨੇ ਇਸ ਮੌਕੇ ਤੇ ਇਤਿਹਾਸਕ ਹਵਾਲਾ ਦਿੰਦੇ ਹੋਏ ਰਾਜਨੀਤਿਕ ਤੌਰ ਤੇ ਸਰਗਰਮ ਰਹਿਣ ਦੀ ਮਹੱਤਤਾ ਨੂੰ ਵੀ ਉਭਾਰਿਆ । ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਨੂੰ ਇਸ ਮੁਬਾਰਕ ਦਿਹਾੜੇ ਨੂੰ ਮਾਨਤਾ ਦੇਣੀ ਚਾਹੀਦੀ ਹੈ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੂੰ ਸਜਦਾ ਕਰਨ ਲਈ ਈਸਟ ਕੋਸਟ ਤੋਂ ਸਿੱਖ ਆਗੂਆਂ ਨੇ ਵੀ ਸ਼ਿਰਕਤ ਕੀਤੀ। ਵਰਲਡ ਸਿੱਖ ਪਾਰਲੀਮੈਂਟ ਦੇ ਕੋ-ਆਰਡੀਨੇਟਰ ਹਿੰਮਤ ਸਿੰਘ ਨੇ ਕਰੋਨਾ ਮਹਾਮਾਰੀ ਦੇ ਚੱਲਦੇ ਹੋਏ ਹਾਜ਼ਰ ਹੋਏ ਵਿਧਾਨ ਸਭਾ ਦੇ ਸਮੁੱਚੇ ਅਧਿਕਾਰੀਆਂ ਅਤੇ ਸਿੱਖ ਸੰਗਤ ਦਾ ਧੰਨਵਾਦ ਕੀਤਾ।