BREAKING NEWS
Search

ਅਮਰੀਕਾ ਤੋਂ ਆਈ ਵੱਡੀ ਮੰਦਭਾਗੀ ਖਬਰ , ਸਾਲ ਪਹਿਲਾਂ ਗਏ ਨੌਜਵਾਨ ਪੰਜਾਬੀ ਮੁੰਡੇ ਦੀ ਹੋਈ ਮੌਤ

ਆਈ ਤਾਜਾ ਵੱਡੀ ਖਬਰ 

ਵਿਦੇਸ਼ ਤੋਂ ਪੰਜਾਬੀ ਨੌਜਵਾਨਾਂ ਨਾਲ ਜੁੜੀਆਂ ਲਗਾਤਾਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਵਾਪਰਦੀਆਂ ਪਈਆਂ ਹਨ, ਜਿਸ ਕਾਰਨ ਉਹਨਾਂ ਦੀ ਜਾਨ ਜਾ ਰਹੀ ਹੈ l ਜਦੋਂ ਅਜਿਹੀਆਂ ਬੁਰੀਆਂ ਖਬਰਾਂ ਪੰਜਾਬ ਪੁੱਜਦੀਆਂ ਹਨ ਤਾਂ, ਪੰਜਾਬੀ ਭਾਈਚਾਰੇ ਦੇ ਵਿੱਚ ਵੀ ਸੋਗ ਦੀ ਲਹਿਰ ਫੈਲ ਜਾਂਦੀ ਹੈ l ਇਕ ਹੋਰ ਅਜਿਹਾ ਮੰਦਭਾਗਾ ਮਾਮਲਾ ਸਾਂਝਾ ਕਰਾਂਗੇ, ਜਿੱਥੇ ਅਮਰੀਕਾ ਗਏ ਪੰਜਾਬੀ ਨੌਜਵਾਨ ਮੁੰਡੇ ਦੀ ਮੌਤ ਹੋ ਗਈ। ਅਮਰੀਕਾ ‘ਚ 1 ਸਾਲ ਪਹਿਲਾਂ ਗਏ ਪਿੰਡ ਬਾਕੀਪੁਰ ਦੇ ਨੌਜਵਾਨ ਦੀ ਅਚਾਨਕ ਮੌਤ ਹੋ ਗਈ। ਜਦੋਂ ਇਹ ਮੰਦਭਾਗੀ ਖਬਰ ਉਹਨਾਂ ਦੇ ਪਿੰਡ ਵਿਖੇ ਪਹੁੰਚੀ ਤਾਂ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।

ਉਥੇ ਹੀ ਮ੍ਰਿਤਕ ਦੀ ਪਛਾਣ ਗੁਰਸ਼ਰਨ ਸਿੰਘ ਉਮਰ 21 ਸਾਲ, ਪੁੱਤਰ ਜਗਜੀਤ ਸਿੰਘ ਤੇ ਵਾਸੀ ਪਿੰਡ ਬਾਕੀਪੁਰ, ਤਰਨਤਾਰਨ ਵਜੋਂ ਹੋਈ ਹੈ। ਪਰਿਵਾਰ ਮੁਤਾਬਿਕ ਗੁਰਸ਼ਰਨ ਸਿੰਘ ਇਕ ਸਾਲ ਪਹਿਲਾਂ ਚੰਗੇ ਭਵਿੱਖ ਲਈ ਅਮਰੀਕਾ ਗਿਆ ਸੀ, ਜਿੱਥੇ ਰੋਜ਼ਾਨਾ ਦੀ ਤਰ੍ਹਾਂ ਉਹ ਆਪਣਾ ਕੰਮ ਕਰਨ ਨਿਪਟਾਉਣ ਤੋਂ ਬਾਅਦ ਜਦੋਂ ਰਾਤ ਨੂੰ ਸੁੱਤਾ ਤਾਂ ਸਵੇਰੇ ਉਹ ਉਠਿਆ ਹੀ ਨਹੀਂ l

ਉਸਦੀ ਮੌਤ ਦਾ ਕਾਰਨ ਹਾਲੇ ਤੱਕ ਸਪਸ਼ਟ ਨਹੀਂ ਹੋ ਸਕਿਆ l ਉਥੇ ਹੀ ਇਸ ਮੰਦਭਾਗੀ ਘਟਨਾ ਤੋਂ ਬਾਅਦ ਹੁਣ ਪਰਿਵਾਰਕ ਮੈਂਬਰਾਂ ਦੇ ਵੱਲੋਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੇ ਕੋਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਉਹਨਾਂ ਦੇ ਪੁੱਤਰ ਦੀ ਮ੍ਰਿਤਕ ਦੀ ਪੰਜਾਬ ਲਿਆਂਦੀ ਜਾਵੇ ਤਾਂ ਜੋ ਉਹ ਉਸਦਾ ਅੰਤਿਮ ਸੰਸਕਾਰ ਕਰ ਸਕਣ l ਜ਼ਿਕਰਯੋਗ ਹੈ ਕਿ ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਪੜ੍ਹਾਈ ਲਈ ਵਿਦੇਸ਼ਾ ਜਾਂਦੇ ਹਨ।

ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਚੰਗੀ ਸਿੱਖਿਆ ਹਾਸਿਲ ਕਰਕੇ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਤੇ ਭਵਿੱਖ ਸੁਧਾਰ ਸਕੇ, ਪਰ ਕਈ ਵਾਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ ਹੈ ਤੇ ਉਨ੍ਹਾਂ ਦੇ ਸੁਪਨੇ ਜਿਉਂ ਦੇ ਤਿਉਂ ਹੀ ਰਹਿ ਜਾਂਦੇ ਹਨ। ਅਜਿਹਾ ਹੀ ਮਾਮਲਾ ਤੁਹਾਡੇ ਨਾਲ ਸਾਂਝਾ ਕੀਤਾ ਗਿਆ ਹੈ, ਜਿੱਥੇ ਇੱਕ ਸਾਲ ਪਹਿਲਾਂ ਚੰਗੇ ਭਵਿੱਖ ਦੀ ਉਡੀਕ ਵਾਸਤੇ ਅਮਰੀਕਾ ਗਏ ਨੌਜਵਾਨ ਪੁੱਤ ਦੀ ਮੌਤ ਹੋ ਗਈ, ਜਿਸ ਕਾਰਨ ਪੂਰੇ ਪਰਿਵਾਰ ਵਿੱਚ ਮਾਤਮ ਦਾ ਮਾਹੌਲ ਹੈ ਤੇ ਪਿੰਡ ਵਿੱਚ ਸੋਗ ਦੀ ਲਹਿਰ ਫੈਲੀ ਹੋਈ ਹੈ l