ਅਵਾਰਾ ਕੁੱਤਿਆਂ ਨੇ ਨੋਚ ਨੋਚ ਖਾਦੀ 3 ਸਾਲਾਂ ਬੱਚੀ, ਇਲਾਕੇ ਚ ਪਈ ਦਹਿਸ਼ਤ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੇ ਹਾਦਸੇ ਇਨਸਾਨ ਦੀ ਆਪਣੀ ਗਲਤੀ ਨਾਲ ਹੋ ਜਾਂਦੇ ਹਨ ਉਥੇ ਕਈ ਹਾਦਸੇ ਅਜਿਹੇ ਵੀ ਹੁੰਦੇ ਹਨ ਜੋ ਅਚਾਨਕ ਵਾਪਰ ਜਾਂਦੇ ਹਨ ਅਤੇ ਅਜਿਹੀਆਂ ਘਟਨਾਵਾਂ ਦੇ ਸਾਹਮਣੇ ਆਉਣ ਨਾਲ ਬਹੁਤ ਸਾਰੇ ਪਰਵਾਰਾਂ ਵਿੱਚ ਸੋਗ ਦੀ ਲਹਿਰ ਫ਼ੈਲ ਜਾਂਦੀ ਹੈ। ਦੁਨੀਆਂ ਦੇ ਵਿਚ ਹਰ ਇੱਕ ਮਾਂ-ਬਾਪ ਵੱਲੋਂ ਜਿੱਥੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਇਹ ਰੱਖਿਆ ਜਾਂਦਾ ਹੈ ਅਤੇ ਆਪਣੇ ਬੱਚਿਆਂ ਦੀ ਜਾਨ ਨੂੰ ਬਚਾਉਣ ਲਈ ਮਾਪਿਆਂ ਵੱਲੋਂ ਜਿਥੇ ਆਪਣੀ ਜਾਨ ਤੱਕ ਕੁਰਬਾਨ ਕਰ ਦਿੱਤੀ ਹੈ। ਉੱਥੇ ਹੀ ਬਹੁਤ ਸਾਰੇ ਮਾਪਿਆਂ ਤੇ ਬੱਚਿਆਂ ਨਾਲ ਅਚਾਨਕ ਵਾਪਰਨ ਵਾਲੀਆਂ ਘਟਨਾਵਾਂ ਉਨ੍ਹਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਇਥੇ ਅਜਿਹੀਆਂ ਘਟਨਾਵਾਂ ਦੀ ਚਪੇਟ ਵਿੱਚ ਆਉਣ ਕਾਰਨ ਉਨ੍ਹਾਂ ਦੇ ਬੱਚੇ ਉਨ੍ਹਾਂ ਤੋਂ ਹਮੇਸ਼ਾ ਲਈ ਦੂਰ ਹੋ ਜਾਂਦੇ ਹਨ।

ਅਜਿਹੇ ਹਾਦਸਿਆਂ ਨੂੰ ਲੈ ਕੇ ਹੋਰ ਵੀ ਮਾਪਿਆਂ ਦੇ ਦਿਲ ਵਿੱਚ ਆਪਣੇ ਬੱਚਿਆਂ ਦੀ ਸੁਰੱਖਿਆ ਪ੍ਰਤੀ ਡਰ ਪੈਦਾ ਹੋ ਜਾਂਦਾ ਹੈ। ਹੁਣ ਅਵਾਰਾ ਕੁੱਤਿਆਂ ਵੱਲੋਂ ਤਿੰਨ ਸਾਲਾਂ ਦੀ ਬੱਚੀ ਨੂੰ ਨੋਚ ਕੇ ਖਾਧਾ ਗਿਆ ਹੈ ਜਿਥੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਹਿਮਾਚਲ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਤਿੰਨ ਸਾਲਾਂ ਦੀ ਬੱਚੀ ਨੂੰ ਹਮੀਰਪੁਰ ਦੇ ਵਿੱਚ ਆਵਾਰਾ ਕੁੱਤਿਆਂ ਵੱਲੋਂ ਨੋਚ-ਨੋਚ ਕੇ ਖਾ ਲਿਆ ਗਿਆ ਹੈ ਮਾਸੂਮ ਬੱਚੀ ਦੀ ਮੌਤ ਹੋ ਗਈ ਹੈ।

ਦੱਸਿਆ ਗਿਆ ਹੈ ਕਿ ਜਿਥੇ ਇਕ ਦਰਜਨ ਦੇ ਕਰੀਬ ਬਹੁਤ ਸਾਰੇ ਆਵਾਰਾ ਕੁੱਤੇ ਗਾਂਧੀ ਚੌਂਕ ਤੋਂ ਭੌਟ ਚੌਂਕ ਤੱਕ ਇੱਕ ਦਰਜਨ ਤੋਂ ਵਧੇਰੇ ਲੋਕਾਂ ਨੂੰ ਕੱਟ ਚੁੱਕੇ ਹਨ। ਉਥੇ ਹੀ ਕਈ ਲੋਕ ਗੰਭੀਰ ਰੂਪ ਨਾਲ ਜ਼ਖਮੀ ਵੀ ਹੋਏ ਹਨ ਉਥੇ ਹੀ ਇਨ੍ਹਾਂ ਆਵਾਰਾ ਕੁੱਤਿਆਂ ਦੀ ਦਹਿਸ਼ਤ ਦੇ ਕਾਰਨ ਮੇਨ ਬਾਜ਼ਾਰ ਵਿਚ ਦਹਿਸ਼ਤ ਦਾ ਮਾਹੌਲ ਹੈ ਅਤੇ ਹਮੀਰਪੁਰ ਦੇ ਵਾਰਡ ਨੰਬਰ 8 ਦੇ ਵਿੱਚ ਵੀ ਅਵਾਰਾ ਕੁੱਤਿਆਂ ਵੱਲੋਂ ਤਿੰਨ ਸਾਲਾਂ ਦੀ ਮਾਸੂਮ ਬੱਚੀ ਨੂੰ ਨੋਚ-ਨੋਚ ਕੇ ਜ਼ਖਮੀ ਕਰ ਦਿੱਤਾ ਗਿਆ

ਜਿੱਥੇ ਬੱਚੀ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਾਇਆ ਗਿਆ ਉਥੇ ਹੀ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਬੱਚੀ ਦਾ ਪਰਿਵਾਰ ਜਿੱਥੇ ਪੰਜਾਬ ਦੇ ਹੁਸ਼ਿਆਰਪੁਰ ਦਾ ਰਹਿਣ ਵਾਲਾ ਹੈ ਅਤੇ ਹਿਮਾਚਲ ਦੇ ਵਿੱਚ ਸਫਾਈ ਦਾ ਕੰਮ ਕਰਦਾ ਹੈ ਅਤੇ ਇਸ ਸਮੇਂ ਝੁਗੀਆਂ ਦੇ ਵਿਚ ਰਹਿ ਰਿਹਾ ਹੈ। ਉਥੇ ਹੀ ਇਸ ਘਟਨਾ ਕਾਰਨ ਲੋਕਾਂ ਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।