ਆਈ ਤਾਜਾ ਵੱਡੀ ਖਬਰ
ਮਨੁੱਖ ਇੱਕ ਸਮਾਜਿਕ ਪ੍ਰਾਣੀ ਹੈ । ਜਿਸ ਦੇ ਜੀਵਨ ਦੀ ਸ਼ੁਰੂਆਤ ਜਨਮ ਨਾਲ ਅਤੇ ਅੰਤ ਮੌਤ ਨਾਲ ਹੁੰਦਾ ਹੈ । ਮਨੁੱਖ ਦੇ ਜਨਮ ਤੇ ਮਰਨ ਵੇਲੇ ਬਹੁਤ ਸਾਰੀਆਂ ਰਸਮਾਂ ਕੀਤੀਆਂ ਜਾਂਦੀਆਂ ਹਨ । ਇਸੇ ਵਿਚਾਲੇ ਹੁਣ ਇੱਕ ਅਜਿਹਾ ਮਾਮਲਾ ਸਾਂਝਾ ਕਰਾਂਗੇ , ਜਿੱਥੇ ਅੰਤਿਮ ਸਸਕਾਰ ਤੋਂ ਪਹਿਲਾਂ ਵਿਅਕਤੀ ਜਿੰਦਾ ਹੋ ਗਿਆ । ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਰਹਿ ਗਿਆ। ਮਾਮਲਾ ਰਾਜਸਥਾਨ ਦੇ ਨਾਲ ਜੁੜਿਆ ਹੋਇਆ ਹੈ। ਜਿੱਥੇ ਰਾਜਸਥਾਨ ਦੇ ਝੁੰਝੁਨੂ ਵਿੱਚ ਅੰਤਿਮ ਸੰਸਕਾਰ ਲਈ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਲਜਾਇਆ ਜਾ ਰਿਹਾ ਸੀ , ਕਿ ਇਸੇ ਦੌਰਾਨ ਮ੍ਰਿਤਕ ਵਿਅਕਤੀ ਅਚਾਨਕ ਜਿੰਦਾ ਹੋ ਗਿਆ । ਜਿਸ ਨੂੰ ਵੇਖਣ ਤੋਂ ਬਾਅਦ ਮੌਕੇ ਤੇ ਹੜਕਾਂ ਦਾ ਮਾਹੌਲ ਬਣ ਗਿਆ । ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਰੋਹਿਤਾਸ਼ ਨਾਂ ਦਾ ਵਿਅਕਤੀ ਬਾਗੜ ਸਥਿਤ ਮਾਂ ਸੇਵਾ ਸੰਸਥਾਨ ‘ਚ ਰਹਿ ਰਿਹਾ ਸੀ। ਮਾਂ ਸੇਵਾ ਸੰਸਥਾ ਅਪਾਹਜ ਤੇ ਮਾਨਸਿਕ ਤੌਰ ‘ਤੇ ਰਿਟਾਰਡ ਲੋਕਾਂ ਦਾ ਘਰ ਹੈ। ਫਿਰ ਸਵੇਰੇ ਅਚਾਨਕ ਰੋਹਿਤਸ਼ ਦੀ ਸਿਹਤ ਵਿਗੜ ਗਈ ਤੇ ਉਹ ਬੇਹੋਸ਼ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਬੀਡੀਕੇ ਹਸਪਤਾਲ ਦੀ ਐਮਰਜੈਂਸੀ ਵਿੱਚ ਲਿਆਂਦਾ ਗਿਆ। ਜਿੱਥੇ ਡਾਕਟਰਾਂ ਦੇ ਵੱਲੋਂ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ । ਮ੍ਰਿਤਕ ਘੋਸ਼ਿਤ ਕਰਨ ਤੋਂ ਬਾਅਦ ਬੀਡੀਕੇ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਗਿਆ। ਜਿਸ ਤੋਂ ਬਾਅਦ ਪੁਲਸ ਬੁਲਾ ਕੇ ਪੰਚਨਾਮਾ ਤਿਆਰ ਕੀਤਾ ਗਿਆ। ਦੋ ਘੰਟੇ ਬਾਅਦ ਲਾਸ਼ ਮਾਂ ਸੇਵਾ ਸੰਸਥਾ ਦੇ ਹਵਾਲੇ ਕਰ ਦਿੱਤੀ ਗਈ। ਜਦੋਂ ਅੰਤਿਮ ਸੰਸਕਾਰ ਲਈ ਲਿਜਾਇਆ ਜਾ ਰਿਹਾ ਸੀ ਤਾਂ ਉਹ ਵਿਅਕਤੀ ਅਚਾਨਕ ਜ਼ਿੰਦਾ ਹੋ ਗਿਆ। ਰੋਹਿਤਸ਼ ਨੂੰ ਤੁਰੰਤ ਬੀਡੀਕੇ ਹਸਪਤਾਲ ਲਿਆਂਦਾ ਗਿਆ । ਜਿੱਥੇ ਉਸ ਨੂੰ ਦਾਖਲ ਕਰਵਾਇਆ ਗਿਆ ਉੱਥੇ ਹੀ ਇਸ ਪੂਰੇ ਮਾਮਲੇ ਨੂੰ ਲੈ ਕੇ ਬੀਡੀਕੇ ਹਸਪਤਾਲ ਪ੍ਰਸ਼ਾਸਨ ਪੂਰੇ ਮਾਮਲੇ ਨੂੰ ਲੈ ਕੇ ਪੂਰੀ ਤਰ੍ਹਾਂ ਚੁੱਪ ਹੈ ਅਤੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ। ਬੀਡੀਕੇ ਹਸਪਤਾਲ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦਾ ਕੋਣ ਵੀ ਬਦਲ ਗਿਆ ਜਾਪਦਾ ਹੈ। ਉੱਥੇ ਹੀ ਇਸ ਘਟਨਾ ਦੀ ਸੂਚਨਾ ਮਿਲਦਿਆਂ ਸਾਰ ਹੀ ਪੁਲਿਸ ਦੀਆਂ ਟੀਮਾਂ ਵੀ ਮੌਕੇ ਤੇ ਪੁੱਜੀਆਂ । ਜਿਨਾਂ ਵੱਲੋਂ ਹੁਣ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਆਖਿਆ ਜਾ ਰਿਹਾ ਹੈ। ਇਸ ਮਾਮਲੇ ਦੇ ਵਿੱਚ ਜਿਹੜਾ ਵਿਅਕਤੀ ਵੀ ਦੋਸ਼ੀ ਪਾਇਆ ਗਿਆ , ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।
Previous Postਡੇਰਾ ਬਿਆਸ ਦੀਆਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ
Next Postਮਸ਼ਹੂਰ ਪੰਜਾਬੀ ਗਾਇਕਾ ਦੀਪਕ ਢਿੱਲੋਂ ਦੇ ਘਰ ਪਿਆ ਮਾਤਮ , ਹੋਈ ਪਿਤਾ ਦੀ ਮੌਤ