ਅੰਮ੍ਰਿਤਸਰ ਏਅਰਪੋਰਟ ਤੋਂ ਪੰਜਾਬੀਆਂ ਲਈ ਆਈ ਇਹ ਵੱਡੀ ਖੁਸ਼ੀ ਦੀ ਖਬਰ ਹੋ ਗਿਆ ਇਹ ਐਲਾਨ

697

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਵਿੱਚ ਜਦੋਂ ਤੋਂ ਕਰੋਨਾ ਮਹਾਮਾਰੀ ਦਾ ਪ੍ਰਸਾਰ ਹੋਇਆ ਹੈ। ਉਸ ਸਮੇਂ ਤੋਂ ਹੀ ਹਵਾਈ ਆਵਾਜਾਈ ਨੂੰ ਬੰਦ ਕਰ ਦਿੱਤਾ ਗਿਆ ਸੀ । ਜਿਸ ਦਾ ਸਭ ਤੋਂ ਵੱਧ ਅਸਰ ਉਨ੍ਹਾਂ ਪ੍ਰਵਾਸੀਆਂ ਤੇ ਪਿਆ ਸੀ। ਜੋ ਭਾਰਤ ਆਪਣੇ ਪਰਿਵਾਰਾਂ ਨੂੰ ਮਿਲਣ ਆਏ , ਤੇ ਕਾਫ਼ੀ ਲੰਬੇ ਸਮੇਂ ਲਈ ਇੱਥੇ ਹੀ ਰੁਕਣਾ ਪਿਆ। ਜਿਸ ਕਾਰਨ ਉਹਨਾਂ ਪਰਵਾਸੀ ਪੰਜਾਬੀਆਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਲੰਘਣਾ ਪਿਆ। ਕਰੋਨਾ ਵਾਇਰਸ ਦੇ ਕੇਸਾਂ ਵਿਚ ਆਈ ਕਮੀ ਦੇ ਕਾਰਨ ਹਵਾਈ ਆਵਾਜਾਈ ਨੂੰ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ।

ਜਿਸ ਨਾਲ ਯਾਤਰੀਆਂ ਨੂੰ ਕਾਫੀ ਰਾਹਤ ਮਹਿਸੂਸ ਹੋਈ ਹੈ।ਹੁਣ ਅੰਮ੍ਰਿਤਸਰ ਏਅਰਪੋਰਟ ਤੋਂ ਪੰਜਾਬੀਆਂ ਲਈ ਇਕ ਹੋਰ ਵੱਡੀ ਖੁਸ਼ੀ ਦੀ ਖਬਰ ਆਈ ਹੈ। ਹੁਣ ਅੰਮ੍ਰਿਤਸਰ ਏਅਰਪੋਰਟ ਤੋਂ ਮੁੜ ਹਵਾਈ ਸੇਵਾ ਸ਼ੁਰੂ ਹੋ ਚੁੱਕੀ ਹੈ। ਜਿਸ ਦੇ ਤਹਿਤ ਸ਼ਰਧਾਲੂਆਂ ਲਈ ਇਕ ਚੰਗੀ ਖਬਰ ਹੈ। ਸਿੱਖ ਸ਼ਰਧਾਲੂ ਮਹਾਰਾਸ਼ਟਰ ਦੇ ਨੰਦੇੜ ਸਾਹਿਬ ਜਾਣ ਲਈ 10 ਨਵੰਬਰ ਤੋਂ ਇਸ ਸੇਵਾ ਦਾ ਲਾਭ ਲੈ ਸਕਦੇ ਹਨ।

ਇਹ ਹਵਾਈ ਸੇਵਾ 10 ਨਵੰਬਰ ਤੋਂ ਸ਼ੁਰੂ ਹੋਵੇਗੀ ,ਅਤੇ ਇਸ ਲਈ ਬੁਕਿੰਗ ਸ਼ੁਰੂ ਹੋ ਗਈ ਹੈ। ਇਹ ਉਡਾਣ ਸਿਰਫ ਸ਼ਨੀਵਾਰ ਅਤੇ ਐਤਵਾਰ ਚਲਦੀ ਆ ਰਹੀ ਹੈ। ਹੁਣ ਇਹ ਹਵਾਈ ਸੇਵਾ ਹਫ਼ਤੇ ਵਿੱਚ ਮੰਗਲਵਾਰ, ਵੀਰਵਾਰ ,ਅਤੇ ਸ਼ਨੀਵਾਰ ਚੱਲੇਗੀ। ਇਸ ਐਲਾਨ ਤੋਂ ਬਾਅਦ ਸਿੱਖ ਸੰਗਤ ਵਿਚ ਕਾਫੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਕਿਉਂਕਿ ਜੋ ਸਿੱਖ ਸੰਗਤ ਸ੍ਰੀ ਨੰਦੇੜ ਸਾਹਿਬ ਦਰਸ਼ਨ ਲਈ ਜਾਣਾ ਚਾਹੁੰਦੀ ਹੈ,

ਉਹ ਹੁਣ ਅਸਾਨੀ ਨਾਲ ਜਾ ਸਕਦੀ ਹੈ। ਲਾਕਡਾਊਨ ਦੇ ਸਮੇਂ ਤੋਂ ਦਿੱਲੀ ,ਚੰਡੀਗੜ੍ਹ ਅਤੇ ਅੰਮ੍ਰਿਤਸਰ ਤੋਂ ਨੰਦੇੜ ਸਾਹਿਬ ਜਾਣ ਵਾਲੀਆਂ ਸਾਰੀਆਂ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ ਸਨ। ਜਿਸ ਕਾਰਨ ਸਿੱਖ ਸੰਗਤ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਸਬੰਧੀ ਜਾਗੋ ਪਾਰਟੀ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੇਂਦਰੀ ਹਵਾਬਾਜ਼ੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਵੀ ਮੁਲਾਕਾਤ ਕੀਤੀ ਸੀ। ਇਹ ਪੱਤਰ ਹਜ਼ੂਰ ਸਾਹਿਬ ਤਖਤ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ ਅਤੇ ਕਾਰ ਸੇਵਾ ਵਾਲੇ ਬਾਬਾ ਬਲਵਿੰਦਰ ਸਿੰਘ ਨੇ ਆਪਣੇ ਵਿਸ਼ੇਸ਼ ਦੂਤ ਰਾਹੀਂ ਜੀ.ਕੇ. ਨੂੰ ਭੇਜਿਆ ਸੀ। ਹਵਾਈ ਸੇਵਾਵਾਂ ਦੀ ਸਿੱਖ ਸੰਗਤ ਵੱਲੋਂ ਬਾਰ-ਬਾਰ ਮੰਗ ਕੀਤੀ ਜਾ ਰਹੀ ਸੀ।