ਅੱਜ ਦੇ ਕਿਸਾਨਾਂ ਦੇ ਸੰਘਰਸ਼ ਨੂੰ ਦੇਖਕੇ ਆਖਰ ਕੇਂਦਰ ਸਰਕਾਰ ਹੋ ਗਈ ਨਰਮ – ਹੁਣੇ ਹੁਣੇ ਆਈ ਇਹ ਤਾਜਾ ਵੱਡੀ ਖਬਰ

5304

ਹੁਣੇ ਹੁਣੇ ਆਈ ਇਹ ਤਾਜਾ ਵੱਡੀ ਖਬਰ

ਕਿਸਾਨਾਂ ਵੱਲੋਂ ਬੀਤੇ ਦੋ ਮਹੀਨਿਆਂ ਤੋਂ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਧਰਨਾ ਪ੍ਰਦਰਸ਼ਨ ਜਾਰੀ ਕੀਤਾ ਜਾ ਰਿਹਾ ਹੈ। ਇਸ ਧਰਨੇ ਪ੍ਰਦਰਸ਼ਨ ਨੂੰ ਅਗਲੇ ਅੰਜਾਮ ਤੱਕ ਪਹੁੰਚਾਉਣ ਦੇ ਲਈ ਪਿਛਲੇ ਦਿਨੀਂ ਕਿਸਾਨਾਂ ਵੱਲੋਂ ਇਕ ਵੱਡੀ ਰਣਨੀਤੀ ਬਣਾਈ ਗਈ ਸੀ। ਇਸ ਰਣਨੀਤੀ ਦੇ ਅਧੀਨ ਕਿਸਾਨਾਂ ਵੱਲੋਂ ਦਿੱਲੀ ਚੱਲੋ ਰੈਲੀ ਦਾ 26-27 ਨਵੰਬਰ ਨੂੰ ਆਗਾਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਜਿਸ ਕਾਰਨ ਪੂਰੇ ਭਾਰਤ ਦੀਆਂ ਵੱਖ ਵੱਖ ਕਿਸਾਨ, ਮਜ਼ਦੂਰ ਅਤੇ ਹੋਰ ਜਥੇਬੰਦੀਆਂ ਦੇ ਨਾਲ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਵੀ ਦਿੱਲੀ ਵੱਲ ਕੂਚ ਕਰ ਚੁੱਕੇ ਹਨ।

ਕਿਸਾਨਾਂ ਦੇ ਇਸ ਰੋਹ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਇਕ ਵਾਰ ਮੁੜ ਤੋਂ ਕਿਸਾਨਾਂ ਨੂੰ ਗੱਲ ਬਾਤ ਕਰਨ ਦਾ ਸੱਦਾ ਦਿੱਤਾ ਜਾ ਰਿਹਾ ਹੈ। ਇਹ ਸੱਦਾ ਕੇਂਦਰ ਸਰਕਾਰ ਦੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਦਿੱਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਨੇ ਕਿਸਾਨਾਂ ਨੂੰ ਦਿੱਲੀ ਵਿੱਚ ਆ ਕੇ ਗੱਲ ਬਾਤ ਕਰਨ ਦੇ ਲਈ ਆਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਕਿਸਾਨਾਂ ਦੇ ਨਾਲ ਹੈ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਹਰ ਵਾਰ ਇਹ ਕੋਸ਼ਿਸ਼ ਰਹਿੰਦੀ ਹੈ ਕਿ ਕਿਸਾਨਾਂ ਦੀ ਬਿਹਤਰੀ ਦੇ ਲਈ ਕੰਮ ਕੀਤਾ ਜਾਵੇ।

ਜਿਸ ਲਈ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਉਹ ਵਿਰੋਧ ਪ੍ਰਦਰਸ਼ਨ ਨੂੰ ਛੱਡ ਕੇ ਇਸ ਮਸਲੇ ਦੇ ਹੱਲ ਵਾਸਤੇ ਗੱਲ ਬਾਤ ਕਰਨ ਦੇ ਲਈ ਦਿੱਲੀ ਆ ਜਾਣ। ਜ਼ਿਕਰਯੋਗ ਹੈ ਕਿ ਕਿਸਾਨ ਆਗੂਆਂ ਦੇ ਨਾਲ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ 3 ਦਸੰਬਰ ਨੂੰ ਮੀਟਿੰਗ ਕਰਨਗੇ। ਪਰ ਇਸ ਸਮੇਂ ਕਿਸਾਨ ਜਥੇਬੰਦੀਆਂ ਆਪਣੇ ਸੰਗੀ ਸਾਥੀਆਂ ਸਮੇਤ ਦਿੱਲੀ ਨੂੰ ਕੂਚ ਕਰ ਚੁੱਕੀਆਂ ਹਨ। ਕਿਸਾਨਾਂ ਦੇ ਆਪਣੇ ਇਸ ਅੰਦੋਲਨ ਨੂੰ ਖੇਤੀ ਬਚਾਓ ਰੈਲੀ ਦਾ ਨਾਮ ਦਿੱਤਾ ਹੈ।

ਇਸ ਵਿੱਚ ਸ਼ਾਮਲ ਹੋ ਕੇ ਪੰਜਾਬ ਭਰ ਦੇ ਕਈ ਹਜ਼ਾਰਾਂ ਕਿਸਾਨ ਦਿੱਲੀ ਦੇ ਰਸਤੇ ਉੱਪਰ ਅੱਗੇ ਵਧਦੇ ਜਾ ਰਹੇ ਹਨ। ਕਿਸਾਨਾਂ ਦੇ ਇਸ ਅੰਦੋਲਨ ਕਾਰਨ ਦਿੱਲੀ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੇਕਰ ਇਹ ਅੰਦੋਲਨ ਇਸੇ ਤਰ੍ਹਾਂ ਚੱਲਦਾ ਰਿਹਾ ਤਾਂ ਦਿੱਲੀ ਅਤੇ ਨੋਇਡਾ ਸਮੇਤ ਹੋਰ ਇਲਾਕਿਆਂ ਵਿੱਚ ਮੈਟਰੋ ਸੇਵਾਵਾਂ ਬੰਦ ਕਰ ਦਿੱਤੀਆਂ ਜਾਣਗੀਆਂ।