ਅੱਜ ਵਿਧਾਨ ਸਭਾ ਚ ਸਿੱਧੂ ਨੇ ਕੈਪਟਨ ਬਾਰੇ ਕਹੀ ਅਜਿਹੀ ਗਲ੍ਹ ਦਿੱਲੀ ਤੱਕ ਹੋ ਗਈ ਚਰਚਾ

ਸਿੱਧੂ ਨੇ ਕੈਪਟਨ ਬਾਰੇ ਕਹੀ ਅਜਿਹੀ ਗਲ੍ਹ

ਖੇਤੀ ਕਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਲਈ ਕੈਪਟਨ ਸਰਕਾਰ ਨੇ ਪੰਜਾਬ ਵਿਧਾਨ ਸਭਾ ਦੇ ਵਿੱਚ ਵਿਸ਼ੇਸ਼ ਸੈਸ਼ਨ ਦਾ ਐਲਾਨ ਕੀਤਾ ਸੀ।ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਇਜਲਾਸ ਖੇਤੀ ਕਾਨੂੰਨਾਂ ਵਿਰੁੱਧ ਸੱਦਿਆ ਗਿਆ ਹੈ।ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਰੋਸ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਦੋ ਦਿਨ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ। ਤਾਂ ਜੋ ਖੇਤੀ ਕਨੂੰਨ ਤੇ ਚਰਚਾ ਕੀਤੀ ਜਾ ਸਕੇ ਤੇ ਪੰਜਾਬ ਸਰਕਾਰ ਵੱਲੋਂ ਨਵਾਂ ਬਿੱਲ ਪਾਸ ਕੀਤਾ ਜਾ ਸਕੇ। ਪੰਜਾਬ ਅਤੇ ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਕੈਪਟਨ ਨੇ ਇਕ ਹੋਰ ਵੱਡਾ ਐਲਾਨ ਕੀਤਾ ਹੈ।

ਪੰਜਾਬ ਵਜਾਰਤ ਅਤੇ ਕਾਂਗਰਸੀ ਵਿਧਾਇਕਾਂ ਨੇ ਖੇਤੀ ਕਾਨੂੰਨਾਂ ਸਬੰਧੀ ਫੈਸਲਾ ਲੈਣ ਦੇ ਸਾਰੇ ਅਧਿਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੇ ਦਿੱਤੇ ਹਨ। ਇਸ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਅੱਜ ਵਿਧਾਨ ਸਭਾ ਦੇ ਵਿੱਚ ਸਿੱਧੂ ਨੇ ਕੈਪਟਨ ਬਾਰੇ ਅਜਿਹੀ ਗੱਲ ਕਰ ਦਿੱਤੀ ਜਿਸ ਕਾਰਨ ਉਨ੍ਹਾਂ ਦੀ ਦਿੱਲੀ ਤੱਕ ਚਰਚਾ ਹੋ ਰਹੀ ਹੈ। ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਦੇ ਖੇਤੀ ਕਨੂੰਨਾਂ ਖਿਲਾਫ਼ ਤਿੰਨ ਮਤੇ ਪੇਸ਼ ਕੀਤੇ ਗਏ।

ਜੋ ਕਿਸਾਨਾਂ ਦੇ ਪੱਖ ਵਿਚ ਹਨ। ਕੈਪਟਨ ਨੇ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਖੜ੍ਹੇ ਹਨ ਅਤੇ ਕਿਸਾਨਾਂ ਨਾਲ ਕੋਈ ਵੀ ਬੇਇਨਸਾਫੀ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਇਸ ਲਈ ਚਾਹੇ ਮੈਨੂੰ ਅਸਤੀਫਾ ਜਾਂ ਬਰਖ਼ਾਸਤ ਕਿਉਂ ਨਾ ਹੋਣਾ ਪਵੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਦਾ ਆਪਣਾ ਕਾਨੂੰਨ ਹੋਵੇਗਾ ਤੇ ਕੇਂਦਰ ਦੀ ਕੋਈ ਵੀ ਕਾਰਵਾਈ ਨਹੀਂ ਹੋਵੇਗੀ। ਨਵਜੋਤ ਸਿੰਘ ਸਿੱਧੂ ਇਸ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਏ ਹਨ, ਕੁਝ ਦਿਨ ਪਹਿਲਾਂ ਸਰਕਾਰ ਦੇ ਖਿਲਾਫ਼ ਨਜ਼ਰ ਆਏ ਸਨ।

ਉਨ੍ਹਾਂ ਕਿਹਾ ਸੀ ਕਿ ਜੇਕਰ ਪੰਜਾਬ ਸਰਕਾਰ ਕਿਸਾਨਾਂ ਦੀਆਂ ਫਸਲਾਂ ਨੂੰ ਘੱਟੋ ਘੱਟ ਸਮਰਥਨ ਮੁੱਲ ਮੁਹਈਆ ਨਹੀਂ ਕਰਵਾ ਸਕਦੀ ਤਾਂ, ਉਹਨਾ ਨੂੰ ਸ਼ਰਾਬ ਅਤੇ ਟਰਾਂਸਪੋਰਟ ਮਾਫ਼ੀਆ ਨੂੰ ਰੋਕਣਾ ਚਾਹੀਦਾ ਹੈ। ਉਥੇ ਹੀ ਅੱਜ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਦੀ ਤਾਰੀਫ ਕੀਤੀ, ਉਨ੍ਹਾਂ ਮੁੱਖ ਮੰਤਰੀ ਦੇ ਫੈਸਲੇ ਨੂੰ ਕੇਂਦਰ ਦੇ ਮੂੰਹ ਤੇ ਚਪੇੜ ਦੱਸਿਆ।ਉਨ੍ਹਾਂ ਕਿਹਾ ਕਿ ਅੱਜ ਸਾਰੀ ਵਿਧਾਨ ਸਭਾ ਚ ਜੋ ਸੀ. ਐਮ. ਸਾਬ ਦਾ ਫੈਸਲਾ ਹੈ, ਇਹ ਸੈਂਟਰ ਸਰਕਾਰ ਦੇ ਕਾਲ਼ੇ ਕਨੂੰਨਾਂ ਦੇ ਮੂੰਹ ਤੇ ਚਪੇੜ ਹੈ ,ਇਸ ਚਪੇੜ ਦੀ ਗੂੰਜ ਪੂਰੇ ਹਿੰਦੋਸਤਾਨ ਵਿਚ ਗਈ ਹੈ।

ਮੁੱਖ ਮੰਤਰੀ ਦੇ ਭਾਸ਼ਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੂੰ ਬੋਲਣ ਲਈ ਸਮਾਂ ਦਿੱਤਾ ਗਿਆ।ਸਿੱਧੂ ਅਜੇ ਆਪਣਾ ਭਾਸ਼ਨ ਸ਼ੁਰੂ ਕਰਨ ਲੱਗੇ ਸੀ ,ਕਿ ਕੈਪਟਨ ਅਮਰਿੰਦਰ ਸਿੰਘ ਦੇ ਫੇਸਬੁੱਕ ਤੋਂ ਚੱਲ ਰਿਹਾ ਲਾਈਵ ਟੈਲੀਕਾਸਟ ਉਥੇ ਹੀ ਬੰਦ ਹੋ ਗਿਆ, ਜਿਸ ਤੇ ਵਿਰੋਧੀ ਧਿਰਾਂ ਨੇ ਇਤਰਾਜ਼ ਪ੍ਰਗਟਾਇਆ। ਨਵਜੋਤ ਸਿੰਘ ਸਿੱਧੂ ਜੋ ਕਿ ਮੁੱਖ ਮੰਤਰੀ ਤੋਂ ਪਿਛਲੀ ਸੀਟ ਤੇ ਬੈਠਦੇ ਸਨ, ਅੱਜ ਪਿਛਲੀ ਸੀਟ ਤੇ ਨਜ਼ਰ ਆਏ।