ਅੱਜ ਵਿਧਾਨ ਸਭਾ ਪਹੁੰਚੇ ਸਿੱਧੂ ਨਾਲ ਦੇਖੋ ਹੋਇਆ ਇਹ ਸਲੂਕ, ਕੁਰਸੀ ਵੀ ਖਿਸਕੀ ਰਸਤਾ ਵੀ ਬਦਲਿਆ

ਸਿੱਧੂ ਨਾਲ ਦੇਖੋ ਹੋਇਆ ਇਹ ਸਲੂਕ

ਪੰਜਾਬ ਵਿਚ ਪਿਛਲੇ ਕਾਫੀ ਦਿਨਾਂ ਤੋਂ ਖੇਤੀ ਕਨੂੰਨਾਂ ਨੂੰ ਲੈ ਕੇ ਕਿਸਾਨ ਵਿਰੋਧ ਕਰ ਰਹੇ ਹਨ।ਤਾਂ ਜੋ ਇਸ ਅੰਦੋਲਨ ਦੇ ਤਹਿਤ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਖੇਤੀ ਕਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਲਈ ਕੈਪਟਨ ਸਰਕਾਰ ਨੇ ਪੰਜਾਬ ਵਿਧਾਨ ਸਭਾ ਦੇ ਵਿੱਚ ਵਿਸ਼ੇਸ਼ ਸੈਸ਼ਨ ਦਾ ਐਲਾਨ ਕੀਤਾ ਸੀ। ਇਸ ਸੈਸ਼ਨ ਦੇ ਵਿੱਚ ਨਵਜੋਤ ਸਿੰਘ ਸਿੱਧੂ ਸ਼ਾਮਲ ਹੋ ਰਹੇ ਹਨ। ਇਸ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਨਵਜੋਤ ਸਿੰਘ ਸਿੱਧੂ ਅੱਜ ਚੰਡੀਗੜ੍ਹ ਪਹੁੰਚ ਗਏ ।ਯਾਦ ਰਹੇ ਕਿ ਨਵਜੋਤ ਸਿੰਘ ਸਿੱਧੂ 2019 ਵਿੱਚ ਹੋਈਆਂ ਲੋਕ ਸਭਾ ਚੋਣਾਂ ਮਗਰੋਂ ਮੰਤਰੀ ਦਾ ਅਹੁਦਾ ਛੱਡ ਆਇਆ ਸੀ ਤੇ ਫਿਰ ਹੁਣ ਤੱਕ ਕਿਸੇ ਵੀ ਵਿਧਾਨ ਸਭਾ ਇਜਲਾਸ ਵਿੱਚ ਸ਼ਾਮਲ ਨਹੀਂ ਹੋਏ ਸਨ। ਕੈਬਨਿਟ ਮੰਤਰੀ ਦਾ ਅਹੁਦਾ ਛੱਡਣ ਤੋਂ ਬਾਅਦ ਸਿੱਧੂ ਹੁਣ ਪਹਿਲੀ ਵਾਰ ਵਿਧਾਨ ਸਭਾ ਪਹੁੰਚੇ ਹਨ।

ਤਕਰੀਬਨ ਡੇਢ ਸਾਲ ਦੇ ਲੰਮੇ ਸਮੇਂ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਏ ,ਤਾ ਨੂੰ ਲੈ ਕੇ ਵਿਵਾਦ ਹੋ ਗਿਆ, ਇਸ ਦੌਰਾਨ ਉਨ੍ਹਾਂ ਦੀ ਕੁਰਸੀ ਖਿਸਕ ਗਈ ਤੇ ਰਸਤਾ ਵੀ ਬਦਲਿਆ ਗਿਆ ਹੈ। ਜਿਸ ਕਰਕੇ ਨਵਜੋਤ ਸਿੰਘ ਸਿੱਧੂ ਦੇ ਪ੍ਰਸ਼ੰਸਕ ਵੀ ਹੈਰਾਨ ਹਨ। ਨਵਜੋਤ ਸਿੰਘ ਸਿੱਧੂ 2019 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਕਈ ਮ-ਤ-ਭੇ- ਦ ਉਜਾਗਰ ਹੋਏ ਹਨ।

ਜਿਸ ਕਰਕੇ ਡੇਢ ਸਾਲ ਬਾਅਦ ਨਵਜੋਤ ਸਿੰਘ ਸਿੱਧੂ ਹੁਣ ਵਿਧਾਨ ਸਭਾ ਪਹੁੰਚੇ ਹਨ।ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰੀ ਖੇਤਰ ਦੀ ਹਾਰ ਲਈ ਨਵਜੋਤ ਸਿੰਘ ਸਿੱਧੂ ਦੇ ਵਿਭਾਗ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਜਿਸ ਕਰਕੇ ਨਵਜੋਤ ਸਿੰਘ ਸਿੱਧੂ ਦਾ ਵਿਭਾਗ ਬਦਲ ਦਿੱਤਾ ਗਿਆ ਸੀ। ਫਿਰ ਬਦਲ ਤੋਂ ਡੇਢ ਮਹੀਨੇ ਬਾਅਦ ਨਵਜੋਤ ਸਿੰਘ ਸਿੱਧੂ ਨੇ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ । ਉਸ ਤੋਂ ਬਾਅਦ ਉਹ ਕਿਸੇ ਵੀ ਸ਼ੈਸ਼ਨ ਵਿੱਚ ਨਜ਼ਰ ਨਹੀਂ ਆਏ। ਕਾਫ਼ੀ ਲੰਬੇ ਅਰਸੇ ਬਾਅਦ ਨਵਜੋਤ ਸਿੰਘ ਸਿੱਧੂ ਨੇ ਅੱਜ ਵਿਧਾਨ ਸਭਾ ਦੇ ਖਾਸ ਇਜਲਾਸ ਵਿੱਚ ਕਦਮ ਰੱਖਿਆ ਹੈ।

ਜਦੋਂ ਉਹ ਮੰਤਰੀਆਂ ਦੇ ਰਸਤੇ ਤੋਂ ਅੰਦਰ ਦਾਖਲ ਹੋ ਰਹੇ ਸਨ ਤਾਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ।ਜਿਸ ਰਸਤੇ ਤੂੰ ਉਹਨਾਂ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ ਤੇ ਫਿਰ ਉਨ੍ਹਾਂ ਨੂੰ ਵਿਧਾਨ ਸਭਾ ਦੇ ਦੂਜੇ ਗੇਟ ਤੋਂ ਜਿੱਥੋਂ ਵਿਧਾਇਕ ਅੰਦਰ ਦਾਖਲ ਹੁੰਦੇ ਨੇ ਉਥੋਂ ਦਾਖਲ ਹੋਣ ਲਈ ਕਿਹਾ ਗਿਆ । ਜਦੋਂ ਅੰਦਰ ਜਾ ਕੇ ਵੇਖਿਆ ਤਾਂ ਨਵਜੋਤ ਸਿੰਘ ਸਿੱਧੂ ਦੀ ਸੀਟ ਵੀ ਬਦਲ ਦਿੱਤੀ ਗਈ। ਉਨ੍ਹਾਂ ਨੂੰ ਦੂਜੇ ਕਾਂਗਰਸੀ ਵਿਧਾਇਕਾਂ ਨਾਲ ਪਿੱਛੇ ਸੀਟ ਦਿੱਤੀ ਗਈ ਹੈ। ਇਸ ਬਦਲੀ ਸੀਟ ਦੇ ਕਾਰਨ ਨਵਜੋਤ ਸਿੰਘ ਸਿੱਧੂ ਵਿਧਾਨ ਸਭਾ ਦੇ ਵਿੱਚ ਹੁਣ ਪਹਿਲੀ ਕਤਾਰ ਵਿਚ ਨਜ਼ਰ ਨਹੀ ਆਉਣਗੇ।