ਆਈ ਮਾੜੀ ਖਬਰ ਹਵਾਈ ਯਾਤਰਾ ਕਰਨ ਵਾਲਿਆਂ ਲਈ-ਹੁਣ 24 ਫਰਵਰੀ 2021 ਤੱਕ ਲਗੀ ਇਹ ਪਾਬੰਦੀ

ਹੁਣ 24 ਫਰਵਰੀ 2021 ਤੱਕ ਲਗੀ ਇਹ ਪਾਬੰਦੀ

ਕਰੋਨਾ ਮਹਾਮਾਰੀ ਦੇ ਚਲਦੇ ਹੋਏ ਦੇਸ਼ ਆਰਥਿਕ ਮੰਦੀ ਦੇ ਦੌਰ ਵਿਚੋਂ ਲੰਘ ਰਹੇ ਹਨ। ਸਭ ਦੇਸ਼ਾਂ ਵੱਲੋਂ ਆਪਣੇ ਦੇਸ਼ ਦੀ ਅਰਥ ਵਿਵਸਥਾ ਨੂੰ ਮੁੜ ਲੀਹ ਤੇ ਲਿਆਉਣ ਲਈ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਸਭ ਤੋਂ ਜਿਆਦਾ ਅਸਰ ਹਵਾਈ ਆਵਾਜਾਈ ਤੇ ਹੋਇਆ ਹੈ। ਸਭ ਦੇਸ਼ਾਂ ਨੂੰ ਮੁੜ ਪੈਰਾਂ ਸਿਰ ਹੋਣ ਲਈ ਮੁ-ਸ਼-ਕ- ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਸ਼ੁਰੂ ਹੋ ਚੁੱਕੀ ਹੈ।

ਹੁਣ ਬਹੁਤ ਸਾਰੇ ਦੇਸ਼ਾਂ ਵੱਲੋਂ ਹਵਾਈ ਆਵਾਜਾਈ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ। ਜਿਹੜੇ ਦੇਸ਼ਾਂ ਵੱਲੋਂ ਅਜੇ ਭਾਰਤੀ ਉਡਾਣਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ ਉਸ ਲਈ ਭਾਰਤ ਵੱਲੋਂ ਕਿਹਾ ਗਿਆ ਹੈ ਕਿ ਜਦੋਂ ਵੀ ਉਹ ਮਨਜ਼ੂਰੀ ਦੇਣ, ਤਾਂ ਅਸੀਂ ਉਡਾਣਾਂ ਸ਼ੁਰੂ ਕਰ ਦੇਵਾਂਗੇ। ਉਥੇ ਹੀ ਭਾਰਤ ਦੇ ਵਿੱਚ ਹੁਣ ਘਰੇਲੂ ਉਡਾਣਾਂ ਬਾਰੇ ਵੀ ਕੁੱਝ ਖਬਰਾਂ ਆ ਰਹੀਆਂ ਹਨ। ਜਿਹੜੇ ਵਿਅਕਤੀ ਹਵਾਈ ਯਾਤਰਾ ਕਰਨਾ ਚਾਹੁੰਦੇ ਹਨ ,

ਉਨ੍ਹਾਂ ਨੂੰ ਵੀ 24 ਫਰਵਰੀ 2021 ਤੱਕ ਇਹ ਪਾਬੰਦੀ ਭੁਗਤਣੀ ਪਏਗੀ। ਕਰੋਨਾ ਮਹਾਂਮਾਰੀ ਦੀ ਮਾਰ ਕਾਰਨ ਜਿੱਥੇ ਸਭ ਤੋਂ ਜ਼ਿਆਦਾ ਅਸਰ ਹਵਾਈ ਆਵਾਜਾਈ ਉਪਰ ਪਿਆ ਹੈ। ਹੁਣ ਕਰੋਨਾ ਲਾਗ ਦੀ ਆਫਤ ਵਿਚਕਾਰ ਹਵਾਬਾਜ਼ੀ ਮੰਤਰਾਲੇ ਨੇ ਘਰੇਲੂ ਉਡਾਣਾਂ ਤੇ ਵੀ 60 ਫੀਸਦੀ ਸਮਰਥਨ ਨਾਲ ਉਡਾਣ ਭਰਨ ਦੀ ਪਾਬੰਦੀ ਨੂੰ 24 ਫਰਵਰੀ 2021 ਤੱਕ ਵਧਾਉਣ ਦਾ ਫ਼ੈਸਲਾ ਕੀਤਾ ਹੈ। ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਹੈ ਕਿ ਫਿਲਹਾਲ ਇਹ ਹੁਕਮ 24 ਫਰਵਰੀ ਤੱਕ ਲਾਗੂ ਰਹੇਗਾ।

ਦੇਸ਼ ਵਿੱਚ ਤਾਲਾਬੰਦੀ ਤੋਂ ਬਾਅਦ ਘਰੇਲੂ ਹਵਾਈ ਸੇਵਾ 25 ਮਈ ਨੂੰ ਦੇਸ਼ ਭਰ ਵਿੱਚ ਮੁੜ ਸ਼ੁਰੂ ਕੀਤੀ ਗਈ ਸੀ। ਮਈ ਤੋਂ ਲੈ ਕੇ ਨਵੰਬਰ ਤੱਕ ਇਨ੍ਹਾਂ ਘਰੇਲੂ ਉਡਾਣਾਂ ਵਿੱਚ ਹਵਾਈ ਯਾਤਰੀਆਂ ਦੀ ਗਿਣਤੀ ਵਿਚ ਕਾਫੀ ਵਾਧਾ ਹੋਇਆ ਹੈ। ਹਾਲ ਹੀ ਵਿਚ ਹਵਾਬਾਜ਼ੀ ਮੰਤਰਾਲੇ ਨੇ ਕਿਹਾ ਕਿ ਅਸੀਂ ਉਡਾਣ ਸਮਰਥਾ ਨੂੰ 60 ਪ੍ਰਤੀਸ਼ਤ ਤੋਂ ਵਧਾ ਕੇ 75% ਕਰਨ ਤੇ ਵਿਚਾਰ ਕਰ ਰਹੇ ਹਾਂ।

ਹਾਲਾਕਿ ਤਾਜ਼ਾ ਆਰਡਰ 24 ਫਰਵਰੀ ਤੱਕ ਲਾਗੂ ਹਨ।ਅਗਰ ਭਾਰਤ ਵਿੱਚ ਕਰੋਨਾ ਮਹਾਂਮਾਰੀ ਨੂੰ ਲੈ ਕੇ ਸਥਿਤੀ ਵਿੱਚ ਸੁਧਾਰ ਹੋ ਜਾਂਦਾ ਹੈ ਤਾਂ ਇਸ ਆਰਡਰ ਵਿੱਚ ਸੋਧ ਵੀ ਕੀਤੀ ਜਾ ਸਕਦੀ ਹੈ। ਉਡਾਣ ਤੇ 60 ਫੀਸਦੀ ਸਮਰੱਥਾ ਤੱਕ ਉਡਾਨ ਭਰਨ ਦੀ ਪਾਬੰਦੀ ਪਹਿਲੇ 24 ਨਵੰਬਰ ਤੱਕ ਲਾਗੂ ਕੀਤੀ ਗਈ ਸੀ। ਜਿਸ ਨੂੰ ਵਧਾ ਕੇ 3 ਮਹੀਨੇ ਦਾ ਹੋਰ ਵਾਧਾ ਕਰ ਦਿੱਤਾ ਗਿਆ ਹੈ।