ਆਖਰ ਕਿਸਾਨਾਂ ਦਾ ਰੋਹ ਦੇਖ ਹੁਣੇ ਹੁਣੇ ਅਮਿਤ ਸ਼ਾਹ ਵਲੋਂ ਆਈ ਇਹ ਵੱਡੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਇਸ ਸਮੇਂ ਪੂਰੀ ਦੁਨੀਆ ਦਾ ਧਿਆਨ ਕਿਸਾਨਾਂ ਦੇ ਚੱਲ ਰਹੇ ਖੇਤੀ ਅੰਦੋਲਨ ਦੇ ਉਪਰ ਹੀ ਕੇਂਦਰਿਤ ਹੈ ਕਿਉਂਕਿ ਸ਼ਾਇਦ ਇਹ ਹੁਣ ਤੱਕ ਦਾ ਸ਼ਾਂਤਮਈ ਢੰਗ ਨਾਲ ਕੀਤਾ ਜਾ ਰਿਹਾ ਬਹੁਤ ਵੱਡੇ ਪੱਧਰ ਦਾ ਪ੍ਰਦਰਸ਼ਨ ਹੈ। ਜਿਸ ਵਿੱਚ ਵੱਖ ਵੱਖ ਰਾਜਾਂ ਦੀਆਂ ਜਥੇਬੰਦੀਆਂ ਦੇ ਨਾਲ ਪੰਜਾਬ ਅਤੇ ਹਰਿਆਣਾ ਸੂਬਿਆਂ ਦੇ ਕਿਸਾਨ ਇਕ ਜੁੱਟ ਹੋ ਕੇ ਦਿੱਲੀ ਦੀਆਂ ਸਰਹੱਦਾਂ ਘੇਰੀ ਬੈਠੇ ਹਨ। ਦੇਸ਼ ਦੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਇਹ ਵੱਡਾ ਫੈਸਲਾ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਕਿਰਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਲਿਆ ਗਿਆ ਹੈ।

ਜਿਸ ਦਾ ਮੁੱਖ ਕਾਰਨ ਕੇਂਦਰ ਸਰਕਾਰ ਨਾਲ ਕਿਸਾਨਾਂ ਦੀਆਂ ਤਿੰਨ ਮੀਟਿੰਗਾਂ ਦਾ ਅਸਫ਼ਲ ਰਹਿਣਾ ਵੀ ਮੰਨਿਆ ਜਾ ਰਿਹਾ ਹੈ। ਪਰ ਹੁਣ ਜਿਥੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਹਰਿਆਣਾ ਦਿੱਲੀ ਸਰਹੱਦ ਤੇ ਹੀ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਰਾਜ ਦੇ ਮੈਦਾਨ ਵਿੱਚ ਧਰਨਾ ਲਾਉਣ ਦੇ ਸੱਦੇ ਨੂੰ ਨਾ ਮਨਜ਼ੂਰ ਕਰਦੇ ਸਿੰਘੂ ਬਾਰਡਰ ਤੇ ਹੀ ਧਰਨਾ ਲਗਾਉਣ ਦੀ ਮਨਜੂਰੀ ਮੰਗੀ ਸੀ। ਕਿਸਾਨਾਂ ਦੇ ਰੋਹ ਨੂੰ ਵੇਖਦੇ ਹੋਏ ਅਮਿਤ ਸ਼ਾਹ ਵੱਲੋਂ ਹੋਰ ਵੱਡੀ ਖਬਰ ਸਾਹਮਣੇ ਆਈ ਹੈ।

ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਬੂਰਾੜੀ ਨਿਰੰਕਾਰੀ ਮੈਦਾਨ ਵਿਚ ਧਰਨਾ ਲਗਾਉਣ ਲਈ ਇਜਾਜ਼ਤ ਦੇ ਦਿੱਤੀ ਗਈ ਸੀ। ਉੱਥੇ ਹੀ ਕਿਸਾਨਾਂ ਨੇ ਕੇਂਦਰ ਸਰਕਾਰ ਦੀ ਇਹ ਗੱਲ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਕਿਸਾਨਾਂ ਦੇ ਰੋਹ ਨੂੰ ਵੇਖਦੇ ਹੋਏ ਅਮਿਤ ਸ਼ਾਹ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ, ਕੀ ਕਿਸਾਨ ਸੜਕਾਂ ਨੂੰ ਛੱਡ ਕੇ ਦੇ ਮੈਦਾਨ ਵਿੱਚ ਧਰਨਾ ਲਗਾ ਲੈਣ। ਉਨ੍ਹਾਂ ਭਰੋਸਾ ਦਿਵਾਇਆ ਹੈ ਕਿ ਸਰਕਾਰ ਕਿਸਾਨਾਂ ਦੇ ਹਰ ਮਸਲੇ ਤੇ ਵਿਚਾਰ ਕਰੇਗੀ ਤੇ ਉਨ੍ਹਾਂ ਦੀ ਹਰ ਗੱਲ ਨੂੰ ਵੀ ਸੁਣਿਆ ਜਾਵੇਗਾ।

ਅਮਿਤ ਸ਼ਾਹ ਨੇ ਆਖਿਆ ਹੈ ਕਿ ਕਿਸਾਨਾਂ ਦੀ ਹਰ ਸ-ਮੱ-ਸਿ-ਆ ਨੂੰ ਹੱਲ ਵੀ ਕੀਤਾ ਜਾਵੇਗਾ। ਜਦੋਂ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੀਆਂ ਲਗਾਈਆਂ ਰੋਕਾਂ ਨੂੰ ਤੋ-ੜ ਕੇ ਦਿੱਲੀ ਵਿਚ ਦਾਖਲ ਹੋਇਆ ਗਿਆ ਸੀ। ਉਸ ਤੋਂ ਬਾਅਦ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਸੀ।

ਕਿਸਾਨ ਜੱਥੇਬੰਦੀਆਂ ਨੇ ਅੱਜ ਮੀਟਿੰਗ ਕਰਦੇ ਹੋਏ ਆਪਣੀ ਅਗਲੀ ਰਣਨੀਤੀ ਤੈਅ ਕੀਤੀ ਸੀ। ਜਿਸ ਵਿੱਚ ਉਨ੍ਹਾਂ ਨੇ ਦਿੱਲੀ ਹਰਿਆਣਾ ਬਾਰਡਰ ਤੇ ਹੀ ਧਰਨਾ ਲਾਉਣ ਦਾ ਐਲਾਨ ਕੀਤਾ ਸੀ। ਕਿਸਾਨ ਜਥੇਬੰਦੀਆਂ ਵੱਲੋਂ ਕਿਹਾ ਗਿਆ ਹੈ ਕਿ ਜਦੋਂ ਤਕ ਕੇਂਦਰ ਸਰਕਾਰ ਕਾਲੇ ਕਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਉਹ ਦਿੱਲੀ ਦੀ ਹੱਦ ਤੇ ਹੀ ਆਪਣਾ ਧਰਨਾ ਇਸੇ ਤਰ੍ਹਾਂ ਜਾਰੀ ਰੱਖਣਗੇ।