ਆਖਰ ਕਿਸਾਨ ਬਿੱਲਾਂ ਦਾ ਇਸ ਤਰੀਕ ਨੂੰ ਹੋਵੇਗਾ ਮਸਲਾ ਹਲ- ਹੁਣ ਆਈ ਇਹ ਵੱਡੀ ਖਬਰ

ਹੁਣ ਆਈ ਇਹ ਵੱਡੀ ਖਬਰ

ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਮਹੀਨੇ ਤੋਂ ਲਗਾਤਾਰ ਖੇਤੀ ਕਨੂੰਨਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਤੇ ਮੁਜ਼ਾਹਰੇ ਜਾਰੀ ਹਨ। ਜਿਸ ਕਾਰਨ ਰੇਲ ਆਵਾਜਾਈ ਨੂੰ ਵੀ ਠੱਪ ਕੀਤਾ ਗਿਆ ਸੀ, ਇਸ ਦੇ ਨਾਲ ਹੀ ਰਿਲਾਇੰਸ ਦੇ ਪੈਟ੍ਰੋਲ ਪੰਪ ਅਤੇ ਟੋਲ ਪਲਾਜ਼ਾ ਤੇ ਵੀ ਕਬਜ਼ਾ ਕਰ ਕੇ ਧਰਨਾ ਦਿੱਤਾ ਜਾ ਰਿਹਾ ਸੀ। ਹੁਣ ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਟਰੈਕ ਨੂੰ ਖਾਲੀ ਕਰ ਦਿੱਤਾ ਗਿਆ ਹੈ। ਜਿਸ ਚਲਦੇ ਹੋਏ ਮਾਲ ਗੱਡੀਆਂ ਨੂੰ ਪੰਜਾਬ ਅੰਦਰ ਆਉਣ ਦੀ ਇਜਾਜ਼ਤ ਵੀ ਦੇ ਦਿੱਤੀ ਗਈ ਸੀ।

ਜਿਸ ਨਾਲ ਪੰਜਾਬ ਨੂੰ ਆਰਥਿਕ ਮੰਦੀ ਦਾ ਸਾਹਮਣਾ ਨਾ ਕਰਨਾ ਪਵੇ। ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਭੇਜਣ ਤੇ 12 ਨਵੰਬਰ ਤੱਕ ਰੋਕ ਲਾਈ ਗਈ ਹੈ। ਹੁਣ ਕਿਸਾਨ ਬਿੱਲਾ ਬਾਰੇ ਇਸ ਤਰੀਕ ਨੂੰ ਮਸਲਾ ਹੱਲ ਹੋਣ ਦੀ ਖਬਰ ਸਾਹਮਣੇ ਆਈ ਹੈ । ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਆਖਿਰ 13 ਨਵੰਬਰ ਨੂੰ ਕੇਂਦਰ ਸਰਕਾਰ ਵੱਲੋਂ ਗੱਲਬਾਤ ਕਰਨ ਦਾ ਸੱਦਾ ਮਿਲ ਗਿਆ ਹੈ।

ਕਿਸਾਨ ਜਥੇਬੰਦੀਆਂ ਵੱਲੋਂ ਮਸ਼ਵਰਾ ਕਰਨ ਤੋਂ ਬਾਅਦ ਹੀ ਇਸ ਤਰੀਕ ਨੂੰ ਗੱਲਬਾਤ ਹੋਵੇਗੀ। ਇਹ ਜਾਣਕਾਰੀ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਵੱਲੋਂ ਦਿੱਤੀ ਗਈ ਹੈ। ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਲਈ ਕੇਂਦਰੀ ਮੰਤਰੀ ਪਿਊਸ਼ ਗੋਇਲ, ਰਾਜਨਾਥ ਸਿੰਘ ,ਤੇ ਨਰੇਂਦਰ ਤੋਮਰ ਸ਼ਾਮਿਲ ਹੋਣਗੇ। ਇਸ ਬਾਰੇ ਸੁਰਜੀਤ ਕੁਮਾਰ ਜਿਆਣੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ , ਕਿ ਇਸ ਮੀਟਿੰਗ ਲਈ ਕੇਂਦਰ ਸਰਕਾਰ ਗੱਲਬਾਤ ਨੂੰ ਅਜੇ ਕਿਸੇ ਪਾਸੇ ਨਹੀਂ ਲਾ ਰਹੀ ।

ਕਿਉਂਕਿ ਸਰਕਾਰ ਵੱਲੋਂ ਕਿਸਾਨਾਂ ਨਾਲ ਰਾਬਤਾ ਕਾਇਮ ਕਰਨ ਲਈ ਕੋਈ ਢਿੱਲ ਨਹੀਂ ਦਿੱਤੀ ਜਾ ਰਹੀ।ਪਰ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਨੂੰ ਵੇਖਦੇ ਹੋਏ ਸਰਕਾਰ ਗੱਲਬਾਤ ਰਾਹੀਂ ਇਸ ਮਸਲੇ ਨੂੰ ਹੱਲ ਕਰਨਾ ਚਾਹੁੰਦੀ ਹੈ। ਸੁਰਜੀਤ ਕੁਮਾਰ ਜਿਆਣੀ ਤੋਂ ਮਾਲ ਗੱਡੀਆਂ ਨੂੰ ਰੋਕੇ ਜਾਣ ਸਬੰਧੀ ਇਕ ਸਵਾਲ ਪੁੱਛਿਆ ਗਿਆ। ਜਿਸ ਤੇ ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਅਡਾਨੀ ਅਤੇ ਅੰਬਾਨੀ ਦੀਆਂ ਗੱਡੀਆਂ ਕਹਿ ਕੇ ਰਾਹ ਰੋਕਣਾ ਬਿਲਕੁਲ ਗਲਤ ਹੈ।

ਕਿਸਾਨ ਜਥੇਬੰਦੀਆ ਆਪਣੀ ਜ਼ਿਦ ਤੇ ਅੜੀਆਂ ਹੋਈਆਂ ਹਨ ।ਜਿਸ ਕਾਰਨ ਇਹ ਮਸਲਾ ਦਿਨੋਂ ਦਿਨ ਵਿਗੜ ਰਿਹਾ ਹੈ। ਸੂਬੇ ਅੰਦਰ ਪਹਿਲਾਂ ਹੀ ਮਾਲ਼ ਗੱਡੀਆਂ ਦੇ ਨਾ ਆਉਣ ਕਾਰਨ ਵਸਤਾਂ ਵਿਚ ਭਾਰੀ ਕਿੱਲਤ ਪਾਈ ਜਾ ਰਹੀ ਹੈ। ਪਾਵਰ ਪਲਾਂਟਾਂ ਵਿਚ ਕੋਲੇ ਦੀ ਸਪਲਾਈ ਘੱਟ ਜਾਣ ਕਾਰਨ ਬਿਜਲੀ ਸਬੰਧੀ ਮੁਸ਼ਕਲਾਂ ਵੀ ਆ ਰਹੀਆਂ ਹਨ।