ਆਖਰ ਹੁਣੇ ਹੁਣੇ ਮੋਦੀ ਸਰਕਾਰ ਕਿਸਾਨਾਂ ਦੇ ਰੋਹ ਅਗੇ ਝੁਕੀ – ਗ੍ਰਹਿ ਮੰਤਰਾਲੇ ਕੀਤਾ ਵੱਡਾ ਐਲਾਨ

1571

ਹੁਣੇ ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾ ਦੇ ਖ਼ਿਲਾਫ਼ ਕਿਸਾਨਾਂ ਵੱਲੋਂ ਦੋ ਮਹੀਨੇ ਤੋਂ ਲਗਾਤਾਰ ਪੰਜਾਬ ਅੰਦਰ ਧਰਨੇ ਦਿੱਤੇ ਜਾ ਰਹੇ ਹਨ। ਉੱਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਚਲੋ ਦਿੱਲੀ ਦੇ ਤਹਿਤ 26 ਅਤੇ 27 ਨਵੰਬਰ ਨੂੰ ਦਿੱਲੀ ਦੇ ਵਿਚ ਧਰਨੇ ਦੇਣ ਦਾ ਐਲਾਨ ਕੀਤਾ ਸੀ। ਜਿਸ ਦੇ ਤਹਿਤ ਕਿਸਾਨ ਜਥੇਬੰਦੀਆਂ ਵੱਲੋਂ 25 ਨਵੰਬਰ ਨੂੰ ਦਿੱਲੀ ਜਾਣ ਲਈ ਕੂਚ ਕਰ ਲਿਆ ਗਿਆ ਸੀ। ਕੇਂਦਰ ਸਰਕਾਰ ਦੇ ਕਹਿਣ ਤੇ ਹਰਿਆਣਾ ਵੱਲੋਂ ਆਪਣੇ ਸਾਰੇ ਬਾਰਡਰ ਸੀਲ ਕਰ ਦਿੱਤੇ ਗਏ ਸਨ ,ਤਾਂ ਜੋ ਇਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਉੱਥੇ ਹੀ ਰੋਕਿਆ ਜਾ ਸਕੇ।

ਕਿਸਾਨਾਂ ਵੱਲੋਂ ਹਰਿਆਣਾ ਅਤੇ ਦਿੱਲੀ ਪੁਲਿਸ ਵੱਲੋਂ ਲਗਾਈਆਂ ਰੋਕਾਂ ਨੂੰ ਉਖਾੜ ਦਿੱਤਾ ਗਿਆ। ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੀ ਪ੍ਰਵਾਹ ਕੀਤੇ ਬਿਨਾਂ ਅੱਗੇ ਆਪਣੀ ਮੰਜ਼ਲ ਵਲ ਵਧਿਆ ਗਿਆ ਹੈ। ਕਿਸਾਨ ਜਥੇਬੰਦੀਆਂ ਦਿੱਲੀ ਦੇ ਵਿੱਚ ਦਾਖਲ ਹੋ ਚੁਕੀਆ ਹਨ । ਜਿਸ ਨੂੰ ਵੇਖਦੇ ਹੋਏ ਹੋਣ ਮੋਦੀ ਸਰਕਾਰ ਵੱਲੋਂ ਕਿਸਾਨਾਂ ਅੱਗੇ ਝੁਕਦੇ ਹੋਏ ਗ੍ਰਹਿ ਮੰਤਰਾਲੇ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ।

ਪੰਜਾਬ ਦੇ ਕਿਸਾਨਾਂ ਦੇ ਜੋਂਸ਼ ,ਹਿੰਮਤ ਤੇ ਦਲੇਰੀ ਅੱਗੇ ਮੋਦੀ ਸਰਕਾਰ ਨੇ ਗੋਡੇ ਟੇਕ ਦਿੱਤੇ ਹਨ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕਿਸਾਨਾਂ ਨੂੰ ਦਿੱਲੀ ਅੰਦਰ ਦਾਖਲ ਹੋਣ ਲਈ ਸੰਦੇਸ਼ ਦਿੱਤਾ ਗਿਆ ਹੈ। ਕੇਂਦਰ ਸਰਕਾਰ ਨੇ ਕਿਹਾ ਕਿ ਉਹ ਸਰਹੱਦਾਂ ਤੇ ਕੀਤੀ ਗਈ ਨਾਕਾਬੰਦੀ ਨੂੰ ਖੋਲ੍ਹਣ ਲਈ ਤਿਆਰ ਹੈ। ਪਰ ਸਰਕਾਰ ਨੇ ਕਿਸਾਨਾਂ ਨੂੰ ਰਾਮਲੀਲਾ ਮੈਦਾਨ ਵਿੱਚ ਜਾਣ ਦੀ ਬਜਾਏ ਪਹਿਲਾਂ ਨਿਰੰਕਾਰੀ ਮੈਦਾਨ ਵਿੱਚ ਦਾਖਲ ਹੋਣ ਲਈ ਕਿਹਾ ਹੈ। ਜੋ ਦਿੱਲੀ ਦੀ ਹੱਦ ਦੇ ਨਜ਼ਦੀਕ ਹੈ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਵਿੱਚ ਦਾਖਲ ਹੋਣ ਲਈ ਰਸਤਾ ਦੇ ਦਿੱਤਾ ਗਿਆ ਹੈ।

ਕਿਸਾਨ ਆਪਣੇ ਬੁਲੰਦ ਹੌਸਲੇ ਸਦਕਾ ਦਿੱਲੀ ਵਿੱਚ ਦਾਖਲ ਹੋ ਚੁੱਕੇ ਹਨ। ਉੱਥੇ ਹੀ ਹੁਣ ਕੇਂਦਰ ਸਰਕਾਰ ਕਿਸਾਨਾਂ ਦੇ ਜਾਲ ਵਿੱਚ ਫਸੀ ਹੋਈ ਨਜ਼ਰ ਆ ਰਹੀ ਹੈ। ਕਿਉਂਕਿ ਕਿਸਾਨਾਂ ਵੱਲੋਂ ਦਿੱਲੀ ਵਿੱਚ ਦਾਖਲ ਹੋਣ ਤੋਂ ਬਾਅਦ ਘੇਰਾਬੰਦੀ ਕੀਤੀ ਜਾ ਰਹੀ ਹੈ। ਉਧਰ ਇਸ ਬਾਰੇ ਕਿਸਾਨ ਲੀਡਰ ਜਗਮੋਹਨ ਸਿੰਘ ਨੇ ਦੱਸਿਆ ਹੈ ਕਿ ਸਭ ਕਿਸਾਨ ਜਥੇਬੰਦੀਆਂ ਦੇ ਆਗੂ ਆਪਸ ਵਿੱਚ ਵਿਚਾਰ ਚਰਚਾ ਕਰਨ ਤੋਂ ਬਾਅਦ ਹੀ ਸਹਿਮਤੀ ਨਾਲ ਆਪਣਾ ਪੱਖ ਦੱਸਣਗੇ। ਹੁਣ ਪੰਜਾਬ ਦੇ ਇਸ ਸੈਲਾਬ ਨੂੰ ਰੋਕਣਾ ਦਿੱਲੀ ਦੇ ਵੱਸ ਦੀ ਗੱਲ ਨਹੀਂ ਰਹੀ।