ਆਮ ਆਦਮੀ ਪਾਰਟੀ ਵੱਲੋਂ 22 ਹੋਰ ਉਮੀਦਵਾਰਾਂ ਦੀ ਲਿਸਟ ਜਾਰੀ…

ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਦੀਆਂ ਮਿਉਂਸਿਪਲ ਚੋਣਾਂ ਲਈ 22 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਨੇ ਇਸ ਵਾਰ ਵੀ ਆਪਣੇ ਪੁਰਾਣੇ ਅਤੇ ਤਜਰਬੇਕਾਰ ਵਰਕਰਾਂ ‘ਤੇ ਭਰੋਸਾ ਜਤਾਇਆ ਹੈ। ਇਸ ਤਹਿਤ PRTC ਦੇ ਚੇਅਰਮੈਨ ਹਰਪਾਲ ਜੁਨੇਜਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤਜਿੰਦਰ ਮਹਿਤਾ ਨੂੰ ਮੁੜ ਉਨ੍ਹਾਂ ਦੇ ਸਬੰਧਤ ਵਾਰਡਾਂ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।