ਆਸਟ੍ਰਲੀਆ ਤੋਂ ਆਈ ਵੱਡੀ ਮੰਦਭਾਗੀ ਖਬਰ , 4 ਮਹੀਨੇ ਪਹਿਲਾਂ ਗਏ ਨੌਜਵਾਨ ਪੰਜਾਬੀ ਮੁੰਡੇ ਦੀ ਹੋਈ ਸ਼ੱਕੀ ਹਾਲਾਤਾਂ ਚ ਮੌਤ

ਆਈ ਤਾਜਾ ਵੱਡੀ ਖਬਰ 

ਵਿਦੇਸ਼ਾਂ ‘ਚ ਜਦੋਂ ਨੌਜਵਾਨਾਂ ਦੀਆਂ ਮੌਤਾਂ ਸਬੰਧੀ ਖਬਰਾਂ ਮੀਡੀਆ ਦੇ ਜਰੀਏ ਸਾਹਮਣੇ ਆਉਂਦੀਆਂ ਹਨ ਤੇ ਪੰਜਾਬੀ ਭਾਈਚਾਰੇ ਦੇ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ l ਬੀਤੇ ਕੁਝ ਸਮੇਂ ਤੋਂ ਅਜਿਹੀਆਂ ਬੁਰੀਆਂ ਖਬਰਾਂ ਲਗਾਤਾਰ ਵਿਦੇਸ਼ਾਂ ਤੋਂ ਸਾਹਮਣੇ ਆ ਰਹੀਆਂ ਹਨ ਜੋ ਇੱਕ ਬੇਹੱਦ ਹੀ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਤਾਜ਼ਾ ਮਾਮਲਾ ਸਾਂਝਾ ਕਰਾਂਗੇ ਜਿੱਥੇ ਆਸਟਰੇਲੀਆ ਗਏ ਨੌਜਵਾਨ ਮੁੰਡੇ ਦੀ ਸ਼ੱਕੀ ਹਾਲਾਤਾਂ ਦੇ ਵਿੱਚ ਮੌਤ ਹੋ ਗਈ, ਜਿਸ ਕਾਰਨ ਪੰਜਾਬ ਰਹਿੰਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਆਸਟ੍ਰੇਲੀਆ ਦੇ ਸਿਡਨੀ ਤੋਂ ਇਹ ਬੁਰੀ ਖਬਰ ਸਾਹਮਣੇ ਆਈ, ਜਿਥੇ ਪਟਿਆਲਾ ਦੇ ਰਹਿਣ ਵਾਲੇ ਨੌਜਵਾਨ ਦੀ ਵਿਦੇਸ਼ ਵਿਚ ਭੇਤ-ਭਰੇ ਹਾਲਾਤਾਂ ਵਿਚ ਮੌਤ ਹੋ ਗਈ ਹੈ।

ਮਾਪਿਆਂ ਨੇ ਆਪਣੇ ਪੁੱਤ ਨੂੰ 4 ਮਹੀਨੇ ਪਹਿਲਾਂ ਵਿਦੇਸ਼ ਭੇਜਿਆ ਸੀ, ਪਰ ਹੁਣ ਪੁੱਤਰ ਦੀ ਬੇਵਕਤੀ ਮੌਤ ਨਾਲ ਉਨ੍ਹਾਂ ‘ਤੇ ਦੁੱਖਾਂ ਦਾ ਪਹਾੜ ਟੁੱਟ ਚੁੱਕਾ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਨਵਨਿੰਦਰ ਸਿੰਘ ਵਜੋਂ ਹੋਈ ਹੈ। ਉਸ ਦੀ ਉਮਰ 30 ਸਾਲ ਦੱਸੀ ਜਾ ਰਹੀ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਨੌਜਵਾਨ 11 ਫਰਵਰੀ ਨੂੰ ਆਸਟ੍ਰੇਲੀਆ ਗਿਆ ਸੀ ਤੇ ਬੀਤੇ ਦਿਨੀਂ ਹੀ ਪਰਿਵਾਰ ਨੂੰ ਨਵਨਿੰਦਰ ਦੀ ਮੌਤ ਬਾਰੇ ਪਤਾ ਲੱਗਾ। ਜਿਸ ਕਾਰਨ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਹੈ l ਪੂਰੇ ਇਲਾਕੇ ਭਰ ਦੇ ਵਿੱਚ ਮਾਤਮ ਦਾ ਮਾਹੌਲ ਹੈ।

ਉਧਰ ਮਾਪਿਆਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਤੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਜੇਕਰ ਉਸ ਦਾ ਕਤਲ ਕੀਤਾ ਗਿਆ ਹੈ ਤਾਂ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ। ਨਾਲ ਹੀ ਪੀੜਿਤ ਪਰਿਵਾਰ ਵੱਲੋਂ ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਂਦਾ ਜਾਵੇ ਤਾਂ, ਜੋ ਉਹ ਪੁੱਤ ਦੇ ਆਖਰੀ ਦਰਸ਼ਨ ਕਰ ਸਕਣ ਤੇ ਆਪਣੇ ਹੱਥੀ ਉਸਦਾ ਅੰਤਿਮ ਸਸਕਾਰ ਕਰ ਸਕਣ l

ਸੋ ਇਸ ਦੁੱਖਦਾਈ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਜਿੱਥੇ ਪਰਿਵਾਰ ਉੱਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ, ਦੂਜੇ ਪਾਸੇ ਪੀੜਿਤ ਪਰਿਵਾਰ ਇਨਸਾਫ ਦੀ ਮੰਗ ਕਰਦਾ ਪਿਆ ਹੈ।