BREAKING NEWS
Search

ਆਸਟ੍ਰੇਲੀਆ ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਸ਼ੱਕੀ ਹਾਲਾਤਾਂ ਚ ਮੌਤ , ਇਲਾਕੇ ਚ ਪਿਆ ਸੋਗ

ਆਈ ਤਾਜਾ ਵੱਡੀ ਖਬਰ 

ਪੰਜਾਬ ਤੋਂ ਬਹੁਤ ਸਾਰੇ ਲੋਕ ਰੋਜ਼ੀ ਰੋਟੀ ਕਮਾਉਣ ਦੇ ਲਈ ਤੇ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਨੂੰ ਸੁਧਾਰਨ ਦੇ ਲਈ ਵਿਦੇਸ਼ਾਂ ਵੱਲ ਰੁੱਖ ਕਰਦੇ ਹਨ l ਜਿਸ ਕਾਰਨ ਭਾਰੀ ਗਿਣਤੀ ‘ਚ ਨੌਜਵਾਨ ਵਿਦੇਸ਼ਾਂ ਵੱਲ ਨੂੰ ਜਾਂਦੇ ਪਏ ਹਨ। ਵਿਦੇਸ਼ ਜਾਣ ਲਈ ਮਾਪਿਆਂ ਵੱਲੋਂ ਆਪਣੀ ਜ਼ਿੰਦਗੀ ਦੀ ਸਾਰੀ ਕਮਾਈ ਲਾ ਦਿੱਤੀ ਜਾਂਦੀ l ਜਿੱਥੇ ਜਾ ਕੇ ਬੱਚਿਆਂ ਨੂੰ ਕਈ ਪ੍ਰਕਾਰ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਆਸਟ੍ਰੇਲੀਆ ਦੇ ਵਿੱਚ ਚਾਰ ਭੈਣਾਂ ਦੇ ਇਕਲੌਤੇ ਵੀਰ ਦੀ ਭੇਤਭਰੇ ਹਾਲਾਤਾਂ ‘ਚ ਮੌਤ ਹੋ ਗਈ। ਜਿਸ ਕਾਰਨ ਪਿੱਛੇ ਰਹਿੰਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਹਲਕਾ ਗੂਹਲਾ ਦੇ ਪਿੰਡ ਚਾਬਾ ਦੇ ਰਹਿਣ ਵਾਲੇ ਨੌਜਵਾਨ ਮਿਲਨਦੀਪ ਸਿੰਘ ਵਜੋਂ ਹੋਈ ਹੈ।

ਉਥੇ ਹੀ ਮਿਲੀ ਜਾਣਕਾਰੀ ਅਨੁਸਾਰ ਮਿਲਨਦੀਪ ਆਸਟ੍ਰੇਲੀਆ ‘ਚ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਇੱਕ ਕੰਪਨੀ ਵਿੱਚ ਕੰਮ ਕਰਦਾ ਸੀ । ਜਿਸ ਤੋਂ ਬਾਅਦ ਜਦੋਂ ਇਸ ਨੌਜਵਾਨ ਦੀ ਮੌਤ ਦੀ ਖ਼ਬਰ ਤਕ ਪਹੁੰਚਦੀ ਹੈ, ਤਾਂ ਹੱਸਦੇ ਖੇਡਦੇ ਪਰਿਵਾਰ ਦੇ ਵਿੱਚ ਮਾਤਮ ਦਾ ਮਾਹੌਲ ਬਣ ਜਾਂਦਾ ਹੈ l ਦੂਜੇ ਪਾਸੇ ਦੱਸਿਆ ਜਾ ਰਿਹਾ ਹੈ ਕਿ ਮਿਲਨਦੀਪ 5 ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਆਸਟ੍ਰੇਲੀਆ ਗਿਆ ਸੀ, ਮਾਪਿਆਂ ਨੂੰ ਬੜੀਆਂ ਉਮੀਦਾਂ ਸੀ ਕਿ ਜਦੋਂ ਪੁੱਤ ਵਿਦੇਸ਼ ਵਿੱਚ ਜਾ ਕੇ ਕਮਾਈ ਕਰੇਗਾ ਤਾਂ ਕਰਦੇ ਹਾਲਾਤ ਸੁਧਰ ਜਾਣਗੇ।

ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ, ਤੇ ਮਿਲਣ ਦੀਪ ਸਿੰਘ ਮਾਪਿਆਂ ਦੇ ਕੋਲੋਂ ਤੇ ਆਪਣੀਆਂ ਚਾਰ ਭੈਣਾਂ ਦੇ ਕੋਲੋਂ ਹਮੇਸ਼ਾ ਹਮੇਸ਼ਾਂ ਲਈ ਦੂਰ ਹੋ ਗਿਆ। ਮਿਲਨਦੀਪ ਦੀ ਮੌ.ਤ ਦੀ ਖਬਰ ਸੁਣ ਕੇ ਪਰਿਵਾਰ ਸਦਮੇ ਵਿੱਚ ਹੈ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ।

ਸੋਂ ਦੂਜੇ ਪਾਸੇ ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ । ਪਰ ਦੂਜੇ ਪਾਸੇ ਪੰਜਾਬ ਵਿਚੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਚੰਗੇ ਭਵਿੱਖ ਦੀ ਆਸ ਲਈ ਵਿਦੇਸ਼ਾਂ ਨੂੰ ਜਾਂਦੇ ਹਨ। ਇਨ੍ਹਾਂ ਵਿਚੋਂ ਕਈ ਪੜ੍ਹਾਈ ਵਾਸਤੇ ਤੇ ਕਈ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ਾਂ ਵਿੱਚ ਜਾ ਕੇ ਸੈਟਲ ਹੋ ਜਾਂਦੇ ਹਨ, ਪਰ ਉੱਥੇ ਜਦੋਂ ਕੰਮ ਘਰ ਕਰਦੇ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਤਾਂ ਸਾਰੇ ਸੁਪਨੇ ਚਕਨਾਚੂਰ ਹੋ ਜਾਂਦੇ ਹਨ ਤੇ ਮਾਪਿਆਂ ਦੇ ਲਈ ਤੇ ਪਿੱਛੇ ਪਰਿਵਾਰ ਦੇ ਲਈ ਇਹ ਦੁੱਖ ਸਹਾਰਨਾ ਬਹੁਤ ਜਿਆਦਾ ਮੁਸ਼ਕਿਲ ਹੋ ਜਾਂਦਾ ਹੈ।