BREAKING NEWS
Search

ਆਸਟ੍ਰੇਲੀਆ ਰਹਿੰਦੀ ਕੁੜੀ ਨੂੰ ਮਿਲਣ ਗਿਆ ਸੀ ਪਿਤਾ , ਪਰ ਵਾਪਰ ਗਿਆ ਦਰਦਨਾਕ ਭਾਣਾ

ਆਈ ਤਾਜਾ ਵੱਡੀ ਖਬਰ 

ਪੰਜਾਬ ਤੋਂ ਜਦੋਂ ਨੌਜਵਾਨ ਵਿਦੇਸ਼ਾਂ ਵੱਲ ਨੂੰ ਜਾਂਦੇ ਹਨ, ਤਾਂ ਉਥੇ ਜਾ ਕੇ ਉਨ੍ਹਾਂ ਨੂੰ ਕਈ ਪ੍ਰਕਾਰ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ l ਪਰ ਦੂਜੇ ਪਾਸੇ ਪਿੱਛੇ ਰਹਿੰਦੇ ਪਰਿਵਾਰ ਨੂੰ ਵੀ ਹਮੇਸ਼ਾ ਆਪਣੇ ਬੱਚਿਆਂ ਦੀ ਚਿੰਤਾ ਸਤਾਉਂਦੀ ਹੈ। ਜਿਸ ਕਾਰਨ ਪਰਿਵਾਰਕ ਮੈਂਬਰਾਂ ਵਲੋਂ ਵੀ ਸਮੇਂ-ਸਮੇਂ ਤੇ ਆਪਣੇ ਬੱਚਿਆਂ ਦੇ ਨਾਲ ਮੁਲਾਕਾਤ ਕਰਨ ਦੇ ਲਈ ਵਿਦੇਸ਼ ਜਾਣ ਦੇ ਉਪਰਾਲੇ ਕੀਤੇ ਜਾਂਦੇ ਹਨ l ਇਸੇ ਵਿਚਾਲੇ ਆਪਣੇ ਬੱਚਿਆਂ ਨੂੰ ਮਿਲਣ ਦੇ ਲਈ ਵਿਦੇਸ਼ ਪਹੁੰਚੇ ਪਿਤਾ ਦੇ ਨਾਲ ਇੱਕ ਅਜਿਹਾ ਹਾਦਸਾ ਵਾਪਰ ਗਿਆ, ਜਿਸ ਨੇ ਪਿੱਛੇ ਰਹਿੰਦੇ ਪਰਿਵਾਰ ਤੇ ਦੁੱਖਾਂ ਦਾ ਪਹਾੜ ਡਿੱਗ ਗਿਆ l

ਇਹ ਦਰਦਨਾਕ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ, ਜਿੱਥੇ ਡੇਢ ਮਹੀਨੇ ਪਹਿਲਾਂ ਆਸਟ੍ਰੇਲੀਆ ਗਏ ਇਕ ਵਿਅਕਤੀ ਦੀ ਅਚਾਨਕ ਬ੍ਰੇਨ ਅਟੈਕ ਦੇ ਕਾਰਨ ਮੌਤ ਹੋ ਗਈ। ਜਿਸ ਕਾਰਨ ਹੁਣ ਪਿੱਛੇ ਰਹਿੰਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ, ਉਥੇ ਹੀ ਜਾਣਕਾਰੀ ਦਿੰਦੇ ਹੋਏ ਗੁਰਮੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਜੋਧਾ ਸਿੰਘ, ਉਮਰ 67 ਸਾਲਾਂ ਪਿੰਡ ਪੁਰਾਣੀਆਂ ਬਾਂਗੜੀਆਂ ਆਪਣੀ ਕੁੜੀ ਤੇ ਜਵਾਈ ਦੇ ਕੋਲ ਉਨ੍ਹਾਂ ਨੂੰ ਮਿਲਣ ਲਈ ਬੜੀ ਖੁਸ਼ੀ ਦੇ ਨਾਲ ਕਰੀਬ ਡੇਢ ਮਹੀਨਾ ਪਹਿਲਾਂ ਆਸਟ੍ਰੇਲੀਆ ਗਏ ਸਨ, ਜਿਥੇ ਅਚਾਨਕ ਉਨ੍ਹਾਂ ਦੀ ਬਰੇਨ ਅਟੈਕ ਆ ਗਿਆ, ਜਿਸ ਕਾਰਨ ਉਨ੍ਹਾਂ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ ।

ਉਥੇ ਹੀ ਹੁਣ ਇਸ ਸਬੰਧੀ ਬਾਬਾ ਹਜ਼ੂਰ ਸਿੰਘ ਬਾਗੜੀਆਂ ਸਮੇਤ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੇ ਕੋਲੋਂ ਮੰਗ ਕੀਤੀ ਕਿ ਯੋਧਾ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਪਿੰਡ ਲਿਆਂਦੀ ਜਾਵੇ ਤਾਂ, ਜੋ ਰੀਤੀ ਰਿਵਾਜਾਂ ਅਨੁਸਾਰ ਅੰਤਿਮ ਸੰਸਕਾਰ ਕੀਤਾ ਜਾ ਸਕੇ।

ਇਸ ਮੰਦਭਾਗੀ ਘਟਨਾ ਦੇ ਵਾਪਰਨ ਤੋਂ ਬਾਅਦ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਓਥੇ ਹੀ ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਮ੍ਰਿਤਕ ਜੋਧਾ ਸਿੰਘ ਦੀਆਂ 2 ਕੁੜੀਆਂ ਅਤੇ ਇਕ ਮੁੰਡਾ ਹੈ।