ਆਸਟ੍ਰੇਲੀਆ ਵਾਲਿਆਂ ਲਈ ਆਈ ਇਹ ਚੰਗੀ ਖਬਰ , ਲੋਕਾਂ ਦੇ ਚਿਹਰਿਆਂ ਤੇ ਆਈ ਰੌਣਕ

ਆਈ ਇਹ ਚੰਗੀ ਖਬਰ

ਵਿਸ਼ਵ ਅੰਦਰ ਫੈਲੀ ਕਰੋਨਾ ਮਹਾਮਾਰੀ ਦੇ ਕਾਰਨ ਸਾਰਾ ਵਿਸ਼ਵ ਪ੍ਰਭਾਵਿਤ ਹੋਇਆ ਹੈ। ਇਸ ਦਾ ਸਭ ਤੋਂ ਜਿਆਦਾ ਅਸਰ ਹਵਾਈ ਆਵਾਜਾਈ ਦੇ ਉਪਰ ਪਿਆ ਹੈ। ਕਿਉਂਕਿ ਕਰੋਨਾ ਦੇ ਕਾਰਣ ਹਵਾਈ ਆਵਾਜਾਈ ਨੂੰ ਬੰਦ ਕਰ ਦਿੱਤਾ ਗਿਆ ਸੀ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਦੇ ਮੱਦੇਨਜ਼ਰ ਸਭ ਦੇਸ਼ਾਂ ਵੱਲੋਂ ਮੁੜ ਤੋਂ ਹਵਾਈ ਆਵਾਜਾਈ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ। ਸਭ ਦੇਸ਼ਾਂ ਵੱਲੋਂ ਮੁੜ ਤੋਂ ਪੈਰਾਂ ਸਿਰ ਹੋਣ ਲਈ ਕੋਸ਼ਿਸ਼ਾਂ ਜਾਰੀ ਹਨ।

ਆਸਟ੍ਰੇਲੀਆ ਵੱਲੋਂ ਹੁਣ ਚੁੱਕੇ ਗਏ ਕਦਮ ਕਾਰਨ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਆਸਟ੍ਰੇਲੀਆ ਦੇ ਇਸ ਫੈਸਲੇ ਨਾਲ ਜੋ ਆਪਣਿਆਂ ਤੋਂ ਵਿਛੜ ਗਏ ਸਨ । ਉਹ ਦੁਬਾਰਾ ਤੋਂ ਫਿਰ ਮਿਲ ਸਕਦੇ ਹਨ। ਆਸਟ੍ਰੇਲੀਆ ਵਿੱਚ ਵੀ ਪਿਛਲੇ ਸੱਤ ਮਹੀਨੇ ਤੋਂ ਹਵਾਈ ਆਵਾਜਾਈ ਤੇ ਲੱਗੀਆਂ ਹੋਈਆਂ ਪਾਬੰਦੀਆਂ ਨੂੰ ਖੋਲ ਦਿੱਤਾ ਹੈ। ਇਸ ਦੇ ਨਾਲ ਹੀ ਸਭ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ।

ਆਸਟ੍ਰੇਲੀਆ ਵੱਲੋਂ ਹੁਣ ਅੰਤਰਰਾਜੀ ਉਡਾਨਾਂ ਨੂੰ ਖੋਲ੍ਹਣ ਨਾਲ ਬਾਹਰਲੇ ਦੇਸ਼ਾਂ ਤੋਂ 2000 ਯਾਤਰੀ ਆਪਣੇ ਦੇਸ਼ ਪਰਤ ਰਹੇ ਹਨ। ਇਹ ਉਹ ਯਾਤਰੀ ਹਨ ,ਜੋ ਕਰੋਨਾ ਦੇ ਕਾਰਨ ਦੂਸਰੇ ਦੇਸ਼ਾਂ ਵਿੱਚ ਫਸ ਗਏ ਸਨ। ਹੁਣ ਸਭ ਆਪਣੇ ਪਰਿਵਾਰਾਂ ਨੂੰ ਮਿਲ ਸਕਦੇ ਹਨ। ਇਹ ਸਾਰੇ ਯਾਤਰੀ ਵਾਪਸ ਪਰਤਦੇ ਸਮੇਂ ਪਰਥ ਏਅਰਪੋਰਟ ਹੀ ਲੈਂਡਿੰਗ ਕਰਨਗੇ। covid 19 ਨੂੰ ਵੇਖਦੇ ਹੋਏ ਸਾਰੇ ਰਾਜਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਪ੍ਰੀਮੀਅਰ ਮਾਰਕ ਮੈਕਗੋਵਨ ਨੇ ਸੜਕੀ ਆਵਾਜਾਈ ਦੇ ਨਾਲ ਹਵਾਈ ਯਾਤਰਾ ਨੂੰ ਵੀ ਸ਼ੁਰੂ ਕਰ ਦਿੱਤਾ ਹੈ।

ਸਰਕਾਰ ਦੇ ਇਸ ਫੈਸਲੇ ਨਾਲ ਲੋਕਾਂ ਵਿੱਚ ਬਹੁਤ ਖੁਸ਼ੀ ਪਾਈ ਜਾ ਰਹੀ ਹੈ ਕਿਉਂਕਿ ਉਹ ਸੱਤ ਮਹੀਨਿਆਂ ਬਾਅਦ ਮੁੜ ਤੋਂ ਆਪਣੇ ਪਰਿਵਾਰਾਂ ਨੂੰ ਮਿਲ ਰਹੇ ਹਨ। ਏਅਰਪੋਰਟ ਤੇ ਪਹੁੰਚੇ ਯਾਤਰੀਆਂ ਨੇ ਆਪਣੇ ਪਰਿਵਾਰਾਂ ਨੂੰ ਗਲੇ ਲਗਾਇਆ ਤੇ ਸਭ ਦੀਆਂ ਅੱਖਾਂ ਵਿੱਚ ਖੁਸ਼ੀ ਦੇ ਹੰਝੂ ਸਨ। ਸਰਕਾਰ ਦੇ ਇਸ ਫੈਸਲੇ ਨਾਲ ਸਭ ਲੋਕ ਹੁਣ ਦੁਬਾਰਾ ਤੋਂ ਆਪਣਾ ਕੰਮ ਸ਼ੁਰੂ ਕਰ ਸਕਣਗੇ।

ਇਸ ਤੋਂ ਇਲਾਵਾ ਉਨ੍ਹਾਂ ਨੇ ਵਿਕਟੋਰੀਆ ਅਤੇ ਨਿਊ ਸਾਊਥ ਵੇਲਜ਼ ਤੋਂ ਆਉਣ ਵਾਲੇ ਯਾਤਰੀਆਂ ਲਈ 14 ਦਿਨ ਦਾ ਸੈਲਫ਼ ਕੁਆਰੰਟੀਨ ਟਾਈਮ ਪੀਰੀਅਡ, ਅਤੇ ਯਾਤਰਾ ਤੋਂ ਪਹਿਲਾਂ ਕਰੋਨਾ ਟੈਸਟ ਕਰਾਉਣਾ ਲਾਜ਼ਮੀ ਕੀਤਾ ਗਿਆ ਹੈ। ਇਨ੍ਹਾਂ ਇਨ੍ਹਾਂ ਦੋਹਾਂ ਰਾਜਾਂ ਤੋਂ ਬਿਨਾਂ ਹੋਰ ਰਾਜਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਇਕਾਂਤਵਾਸ ਤੋਂ ਛੋਟ ਦਿੱਤੀ ਗਈ ਹੈ, ਉਹਨਾਂ ਦੀ ਹੈਲਥ ਸਕਰੀਨਿੰਗ ਅਤੇ ਟੈਂਪਰੇਚਰ ਚੈੱਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਘੱਟ ਜੋਖਮ ਵਾਲੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ।