ਆਹ ਚਕੋ: ਇਥੇ ਵੈਕਸੀਨ ਲਗਵਾਉਣ ਵਾਲਿਆਂ ਨੂੰ ਹੀ ਮਿਲ ਸਕੇਗੀ ਸ਼ਰਾਬ

ਆਈ ਤਾਜਾ ਵੱਡੀ ਖਬਰ

ਭਾਰਤ ਵਿੱਚ ਲਗਾਤਾਰ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਵਧੇਰੇ ਪ੍ਰਭਾਵਿਤ ਖੇਤਰਾਂ ਵਿੱਚ ਕਰੋਨਾ ਟੈਸਟ ਅਤੇ ਟੀਕਾਕਰਨ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਹਨ। ਤਾਂ ਜੋ ਸਾਰੇ ਲੋਕਾਂ ਨੂੰ ਵੈਕਸੀਨੇਟ ਕੀਤਾ ਜਾ ਸਕੇ। ਉਥੇ ਹੀ ਵੱਖ ਵੱਖ ਸੂਬਿਆਂ ਅੰਦਰ ਲੋਕਾਂ ਨੂੰ ਟੀਕਾਕਰਨ ਪ੍ਰਤੀ ਉਤਸ਼ਾਹਿਤ ਕਰਨ ਲਈ ਵੱਖ-ਵੱਖ ਤਰ੍ਹਾਂ ਦੀਆਂ ਆਫਰ ਦਿੱਤੀਆਂ ਜਾ ਰਹੀਆਂ ਹਨ। ਤਾਂ ਜੋ ਵੱਧ ਤੋਂ ਵੱਧ ਲੋਕ ਕਰੋਨਾ ਟੀਕਾਕਰਣ ਕੇਂਦਰਾਂ ਉਪਰ ਆ ਕੇ ਕਰੋਨਾ ਟੀਕਾਕਰਨ ਕਰਵਾ ਸਕਣ। ਜਿਸ ਸਦਕਾ ਸਾਰੇ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ।

ਹੁਣ ਇਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ,ਇਥੇ ਵੈਕਸੀਨ ਲਗਵਾਉਣ ਵਾਲਿਆਂ ਨੂੰ ਹੀ ਮਿਲ ਸਕੇਗੀ ਸ਼ਰਾਬ। ਬਹੁਤ ਸਾਰੇ ਦੇਸ਼ਾਂ ਅੰਦਰ ਜਿੱਥੇ ਕੋਰੋਨਾ ਟੀਕਾਕਰਨ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਥੇ ਹੀ ਵੱਖ ਵੱਖ ਸੂਬਿਆਂ ਵਿਚ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸ ਟੀਕਾਕਰਣ ਲਈ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਵੱਖਰੇ-ਵੱਖਰੇ ਐਲਾਨ ਕੀਤੇ ਜਾ ਰਹੇ ਹਨ। ਪਰ ਹੁਣ ਉੱਤਰ ਪ੍ਰਦੇਸ਼ ਦੇ ਵਿੱਚ ਇਕ ਖੇਤਰ ਅਧੀਨ ਹੁਣ ਕੋਰੋਨਾ ਵੈਕਸੀਨੇਸ਼ਨ ਲਗਵਾਉਣ ਵਾਲਿਆਂ ਨੂੰ ਹੀ ਸ਼ਰਾਬ ਦਿੱਤੀ ਜਾਵੇਗੀ।

ਇਸ ਬਾਰੇ ਜਾਣਕਾਰੀ ਸਾਹਮਣੇ ਆਈ ਹੈ ਕਿ ਇਸ ਖੇਤਰ ਵਿੱਚ ਟੀਕਾਕਰਣ ਨੂੰ ਉਤਸ਼ਾਹਿਤ ਕਰਨ ਵਾਸਤੇ ਸਬ-ਡਵੀਜ਼ਨਲ ਮੈਜਿਸਟਰੇਟਾਂ ਵੱਲੋਂ ਕੁਝ ਖਾਸ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਸੈਫਈ ਵਿੱਚ ਸ਼ਰਾਬ ਦੇ ਠੇਕੇਦਾਰਾਂ ਨੇ ਦੱਸਿਆ ਹੈ ਕਿ ਸਬ-ਡਵੀਜ਼ਨਲ ਮੈਜਿਸਟਰੇਟਾਂ ਨੇ ਉਨ੍ਹਾਂ ਨੂੰ ਅਜਿਹੇ ਲੋਕਾਂ ਨੂੰ ਸ਼ਰਾਬ ਦਿੱਤੇ ਜਾਣ ਦੀ ਹਦਾਇਤ ਜਾਰੀ ਕੀਤੀ ਗਈ ਹੈ ਜਿਨ੍ਹਾਂ ਲੋਕਾਂ ਵੱਲੋਂ ਕਰੋਨਾ ਟੀਕਾਕਰਨ ਕਰਵਾਇਆ ਗਿਆ ਹੈ।

ਉਨ੍ਹਾਂ ਲੋਕਾਂ ਨੂੰ ਸ਼ਰਾਬ ਨਾ ਵੇਚਣ ਦੀ ਹਦਾਇਤ ਕੀਤੀ ਹੈ ਜਿਨ੍ਹਾਂ ਨੇ ਕੋਵਿਡ -19 ਦੁਆਰਾ ਵੈਕਸੀਨੇਸ਼ਨ ਨਹੀਂ ਲਗਵਾਈ। ਸਬ ਡਵੀਜ਼ਨਲ ਮੈਜਿਸਟ੍ਰੇਟਾਂ ਵੱਲੋਂ ਜਾਰੀ ਆਦੇਸ਼ਾਂ ਦੇ ਅਨੁਸਾਰ ਦੁਕਾਨਦਾਰ ਦਾ ਕਹਿਣਾ ਹੈ ਕਿ ਅਸੀਂ ਗਾਹਕਾਂ ਦੇ ਟੀਕਾਕਰਨ ਸਰਟੀਫਿਕੇਟ ਦੀ ਜਾਂਚ ਕਰਨ ਤੋਂ ਬਾਅਦ ਹੀ ਸ਼ਰਾਬ ਵੇਚ ਰਹੇ ਹਾਂ। ਇਸ ਖੇਤਰ ਵਿਚ ਲੋਕਾਂ ਨੂੰ ਟੀਕਾਕਰਨ ਵਾਸਤੇ ਉਤਸ਼ਾਹਿਤ ਕਰਨ ਲਈ ਇਸ ਯੋਜਨਾ ਨੂੰ ਲਾਗੂ ਕੀਤਾ ਗਿਆ ਹੈ। ਤਾਂ ਜੋ ਵੱਧ ਤੋਂ ਵੱਧ ਲੋਕਾਂ ਦਾ ਟੀਕਾਕਰਣ ਕੀਤਾ ਜਾ ਸਕੇ।