ਇਥੇ ਵੱਡੇ ਭਰਾ ਨੇ ਛੋਟੇ ਭਰਾ ਸਣੇ ਭਰਜਾਈ ਭਤੀਜੇ ਦਾ ਕੀਤਾ ਦਰਦਨਾਕ ਤਰੀਕੇ ਨਾਲ ਕਤਲ , ਵਾਰਦਾਤ ਨੂੰ ਅੰਜਾਮ ਦੇਕੇ ਹੋਇਆ ਫਰਾਰ

617

ਆਈ ਤਾਜਾ ਵੱਡੀ ਖਬਰ 

ਦੇਸ਼ ਭਰ ਵਿੱਚ ਕਾਨੂੰਨ ਵਿਵਸਥਾ ਦਿਨ ਪ੍ਰਤੀਦਿਨ ਡਿੱਗਦੀ ਹੋਈ ਦਿਖਾਈ ਦੇ ਰਹੀ ਹੈ, ਕਿਉਂਕਿ ਜਿਸ ਤਰੀਕੇ ਦੇ ਨਾਲ ਦੇਸ਼ ਦੇ ਹਾਲਾਤ ਬਣਦੇ ਜਾ ਰਹੇ ਹਨ ਕਿ ਦਿਨ ਦਿਹਾੜੇ ਕਤਲ ਕੀਤੇ ਜਾ ਰਹੇ ਹਨ, ਚੋਰੀਆਂ ਡਕੈਤੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ l ਬੇਸ਼ੱਕ ਸਰਕਾਰਾਂ ਅਤੇ ਪ੍ਰਸ਼ਾਸਨ ਦੇ ਵੱਲੋਂ ਆਪਣੇ ਪੱਧਰ ਤੇ ਅਜਿਹੀਆਂ ਵਾਰਦਾਤਾਂ ਨੂੰ ਰੋਕਣ ਦੇ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਇਸ ਸਭ ਦੇ ਬਾਵਜੂਦ ਅਪਰਾਧੀਆਂ ਦੇ ਹੌਸਲੇ ਦਿਨ ਪ੍ਰਤੀ ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਤਾਜ਼ਾ ਮਾਮਲਾ ਸਾਂਝਾ ਕਰਾਂਗੇ, ਜਿੱਥੇ ਇੱਕੋ ਹੀ ਪਰਿਵਾਰ ਦੀ ਤਿੰਨ ਜੀਆਂ ਦਾ ਕਤਲ ਕਰ ਦਿੱਤਾ ਗਿਆ l

ਕਤਲ ਕਰਨ ਵਾਲਾ ਸ਼ਖਸ ਕੋਈ ਬਾਹਰੀ ਸ਼ਖਸ ਨਹੀਂ ਸਗੋਂ ਘਰ ਦਾ ਹੀ ਪਰਿਵਾਰਕ ਮੈਂਬਰ ਹੈ l ਜੀ ਹਾਂ ਇਹ ਰੂਹ ਕੰਬਾਊ ਮਾਮਲਾ ਹਰਿਆਣਾ ਦੇ ਸੋਨੀਪਤ ਜਿਲੇ ਤੋਂ ਸਾਹਮਣੇ ਆਇਆ l ਜਿੱਥੇ ਜ਼ਿਲ੍ਹੇ ਦੇ ਪਿੰਡ ਬਿੰਦਰੋਲੀ ‘ਚ ਇੱਕ ਨੌਜਵਾਨ ਨੇ ਆਪਣੇ ਛੋਟੇ ਭਰਾ, ਭਰਜਾਈ ਤੇ 3 ਮਹੀਨੇ ਦੇ ਭਤੀਜੇ ਦਾ ਕਤਲ ਕਰ ਦਿੱਤਾ। ਕਤਲ ਪਿੱਛੇ ਦੀ ਵਜਹਾ ਸੁਣ ਕੇ ਤੁਹਾਡੇ ਵੀ ਹੋਸ਼ ਉੱਡ ਜਾਣਗੇ l ਦੱਸ ਦਈਏ ਕਿ ਦੋਸ਼ੀ ਤਿੰਨਾਂ ਨੂੰ ਮਾਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।

ਜਿਸ ਤੋਂ ਬਾਅਦ ਆਲੇ ਦੁਆਲੇ ਦੇ ਲੋਕਾਂ ਨੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਤੇ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੈ। ਉਥੇ ਹੀ ਮ੍ਰਿਤਕਾਂ ਦੀ ਪਹਿਚਾਨ ਅਮਰਦੀਪ (26), ਉਸ ਦੀ ਪਤਨੀ ਮਧੂ (22) ਅਤੇ ਉਸ ਦੇ 3 ਮਹੀਨੇ ਦੇ ਪੁੱਤਰ ਸ਼ਿਵਮ ਵਜੋਂ ਹੋਈ ਹੈ l

ਜਿਨਾਂ ਨੂੰ ਮਨਦੀਪ ਨੇ ਤੇਜ਼ਧਾਰ ਹਥਿਆਰ ਨਾਲ ਵੱਢ ਕੇ ਕਤਲ ਕਰ ਦਿੱਤਾ। ਫਿਲਹਾਲ ਦੋਸ਼ੀ ਫਰਾਰ ਦੱਸਿਆ ਜਾ ਰਿਹਾ ਹੈ ਤੇ ਪੁਲਿਸ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਜਲਦੀ ਤੋਂ ਜਲਦੀ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਜਾ ਸਕੇ, ਤਾਂ ਜੋ ਕਤਲ ਪਿੱਛੇ ਦੀ ਅਸਲ ਵਜਾਹ ਪਤਾ ਲੱਗ ਸਕੇ l