ਇਥੇ ਸਕੂਲ ਬੱਸ ਨਾਲ ਵਾਪਰਿਆ ਵੱਡਾ ਹਾਦਸਾ, ਹੋਈ 2 ਦੀ ਮੌਤ ਅਤੇ ਕਈ ਜਖਮੀ

1350

ਆਈ ਤਾਜ਼ਾ ਵੱਡੀ ਖਬਰ

ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿੱਥੇ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਦੇ ਹਨ। ਉਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਕਿਉਂਕਿ ਬਹੁਤ ਸਾਰੇ ਲੋਕਾਂ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ। ਜਿਸ ਕਾਰਨ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ ਅਤੇ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਪਰਵਾਰਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੁੰਦਾ ਹੈ ਅਤੇ ਬਹੁਤ ਸਾਰੇ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ।

ਕੁਝ ਲੋਕਾਂ ਦੀ ਅਣਗਹਿਲੀ ਸਦਕਾ ਜਿੱਥੇ ਅਜਿਹੇ ਹਾਦਸੇ ਵਾਪਰਦੇ ਹਨ ਉੱਥੇ ਇਸ ਦਾ ਖਮਿਆਜ਼ਾ ਕਈ ਬੇਕਸੂਰ ਲੋਕਾਂ ਨੂੰ ਭੁਗਤਣਾ ਪੈ ਜਾਂਦਾ ਹੈ ਇਨ੍ਹਾਂ ਹਾਦਸਿਆਂ ਦੇ ਸ਼ਿਕਾਰ ਹੁੰਦੇ ਹਨ। ਹੁਣ ਸਕੂਲ ਬੱਸ ਨਾਲ ਭਿਆਨਕ ਵੱਡਾ ਹਾਦਸਾ ਵਾਪਰਿਆ ਹੈ ਜਿੱਥੇ ਦੋ ਮੌਤਾਂ ਹੋਈਆਂ ਹਨ ਅਤੇ ਕਈ ਜ਼ਖਮੀ ਹੋਏ ਹਨ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਉਤਰਾਖੰਡ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ ਜਿਸ ਦੀ ਚਪੇਟ ਵਿੱਚ ਆਉਣ ਕਾਰਨ ਦੋ ਦੀ ਮੌਤ ਹੋਈ ਹੈ ਜਿਸ ਵਿਚ ਇਕ ਅਧਿਆਪਕ ਇਕ ਵਿਦਿਆਰਥੀ ਸ਼ਾਮਲ ਹਨ।

ਦੱਸਿਆ ਗਿਆ ਹੈ ਕਿ ਇਹ ਭਿਆਨਕ ਸੜਕ ਹਾਦਸਾ ਸਿਤਾਰਗੰਜ ਵਿੱਚ ਹੋਇਆ ਹੈ। ਜਿੱਥੇ ਇੱਕ ਸਕੂਲ ਦੀ ਬੱਸ ਪਲਟਣ ਕਾਰਨ ਇਸ ਵਿੱਚ ਸਵਾਰ 51 ਸਵਾਰ ਬੱਚੇ ਅਤੇ ਸੱਤ ਸਕੂਲ ਸਟਾਫ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਇਸ ਹਾਦਸੇ ਦੇ ਦੌਰਾਨ ਜਿੱਥੇ ਇੱਕ ਅਧਿਆਪਕ ਅਤੇ ਇਕ ਬੱਚੇ ਦੀ ਬੱਸ ਪਲਟਣ ਕਾਰਨ ਮੌਤ ਹੋਈ ਹੈ ਉਥੇ ਹੀ ਬਾਕੀ ਦੇ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ।

ਇਸ ਹਾਦਸੇ ਵਿੱਚ ਜ਼ਖ਼ਮੀ ਹੋਣ ਵਾਲੇ ਸਾਰੇ ਲੋਕਾਂ ਨੂੰ ਨਜ਼ਦੀਕ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਥੇ ਹੀ ਇਸ ਘਟਨਾ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਵੀ ਜਾਣਕਾਰੀ ਨਹੀਂ ਸਾਹਮਣੇ ਆਈ ਹੈ ਕਿ ਬੱਸ ਕਿਸ ਤਰ੍ਹਾਂ ਪਲਟ ਗਈ ਹੈ। ਨਜਦੀਕ ਦੇ ਲੋਕਾਂ ਵੱਲੋਂ ਜਿੱਥੇ ਬੱਚਿਆਂ ਅਤੇ ਸਟਾਫ ਨੂੰ ਬੱਸ ਵਿਚੋਂ ਬਾਹਰ ਕੱਢਿਆ ਗਿਆ ਅਤੇ ਲੋਕਾਂ ਦੀ ਮਦਦ ਨਾਲ ਹੀ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਮੁੱਖ ਮੰਤਰੀ ਵੱਲੋਂ ਦੁੱਖ ਸਾਂਝਾ ਕੀਤਾ ਗਿਆ ਹੈ।