BREAKING NEWS
Search

ਇਸ ਗਲ੍ਹ ਨੂੰ ਲੈ ਕੇ ਫਿਕਰ ਚ ਪਏ ਕੈਪਟਨ ਅਮਰਿੰਦਰ ਸਿੰਘ – ਕੀਤੀ ਚਿੰਤਾ ਜਾਹਰ

ਤਾਜਾ ਵੱਡੀ ਖਬਰ

ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਸੰਘਰਸ਼ ਲਗਾਤਾਰ ਜਾਰੀ ਹੈ। ਜਿਸਦੇ ਚਲਦੇ ਹੋਏ ਕਿਸਾਨਾਂ ਵੱਲੋਂ ਬਹੁਤ ਸਾਰੀਆਂ ਥਾਵਾਂ ਤੇ ਧਰਨੇ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। 21 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਹੋਈ ਮੀਟਿੰਗ ਸਫਲਤਾਪੂਰਵਕ ਰਹੀ। ਇਸ ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਹਿੱਤਾਂ ਨੂੰ ਦੇਖਦੇ ਹੋਏ 15 ਦਿਨ ਲਈ ਰੇਲ ਆਵਾਜਾਈ ਸ਼ੁਰੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ।

ਉੱਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ 26 ਤੇ 27 ਨਵੰਬਰ ਨੂੰ ਦਿੱਲੀ ਕੂਚ ਕਰਨ ਵਾਸਤੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪਰ ਹੁਣ ਕੈਪਟਨ ਅਮਰਿੰਦਰ ਸਿੰਘ ਇਕ ਗੱਲ ਨੂੰ ਲੈ ਕੇ ਫ਼ਿਕਰ ਵਿਚ ਹਨ ਤੇ ਉਨ੍ਹਾਂ ਨੇ ਆਪਣੀ ਚਿੰਤਾ ਜ਼ਾਹਿਰ ਕੀਤੀ ਹੈ। ਖੇਤੀ ਕਨੂੰਨ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਜਦੋਂ ਤਕ ਖੇਤੀ ਕਾਨੂੰਨਾ ਨੂੰ ਰੱਦ ਨਹੀਂ ਕੀਤਾ ਜਾਂਦਾ। ਉਹ ਆਪਣੇ ਫੈਸਲੇ ਤੋਂ ਪਿਛੇ ਨਹੀਂ ਹਟਣਗੇ।

ਫਿਰ ਵੀ ਕਿਸਾਨ ਜਥੇਬੰਦੀਆਂ ਵੱਲੋਂ 15 ਦਿਨ ਲਈ ਟ੍ਰੇਨਾਂ ਚਲਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਉਸ ਪਿੱਛੋਂ ਅਗਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਕਿਸਾਨ ਜਥੇਬੰਧੀਆ ਮੁੜ ਤੋਂ ਰੇਲਵੇ ਲਾਈਨਾਂ ਨੂੰ ਬੰਦ ਕਰ ਦੇਣਗੀਆ। ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਜ਼ਾਹਿਰ ਕੀਤੀ ਹੈ ਕਿ ਕਿਸਾਨ ਮਜਦੂਰ ਸੰਘਰਸ਼ ਕਮੇਟੀ ( ਪਿੱਦੀ) ਵੱਲੋਂ ਕੀਤੇ ਗਏ ਐਲਾਨ ਕਿ ਉਹ ਉਸ ਵੇਲੇ ਤੱਕ ਮੁਸਾਫ਼ਰ ਰੇਲਾਂ ਰੋਕਣਗੇ। ਜਦੋਂ ਤੱਕ ਖੇਤੀ ਕਾਨੂੰਨਾ ਦੇ ਮਾਮਲੇ ਨੂੰ ਹੱਲ ਨਹੀਂ ਕੀਤਾ ਜਾਂਦਾ।

ਇਸ ਤੇ ਮੁੱਖ ਮੰਤਰੀ ਨੇ ਚਿੰਤਾ ਜ਼ਾਹਿਰ ਕੀਤੀ ਹੈ ਕਿ ਇਸ ਤਰ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਵਧਣਗੀਆ ਤੇ ਜਿਸ ਦੇ ਨਤੀਜੇ ਗੰਭੀਰ ਹੋ ਸਕਦੇ ਹਨ। ਬਾਕੀ ਸਭ ਕਿਸਾਨ ਜਥੇਬੰਦੀਆਂ ਵੱਲੋਂ 15 ਦਿਨ ਲਈ ਸੂਬੇ ਅੰਦਰ ਮੁਸਾਫਰ ਤੇ ਮਾਲ ਗੱਡੀਆਂ ਨੂੰ ਚਲਾਉਣ ਦੀ ਆਗਿਆ ਦੇ ਦਿੱਤੀ ਗਈ ਹੈ। ਇਸ ਕਮੇਟੀ ਦਾ ਇਹ ਕਦਮ ਕਿਸਾਨ ਮਜਦੂਰ ਸੰਘਰਸ਼ ਕਮੇਟੀ (ਪਿੱਦੀ) ਨੂੰ ਲੋਕਾਂ ਤੋਂ ਅਲੱਗ ਕਰ ਦੇਵੇਗਾ।

ਜਿੱਥੇ ਸਭ ਕਿਸਾਨ ਜਥੇਬੰਦੀਆਂ ਵੱਲੋਂ ਇਸ ਮਸਲੇ ਨੂੰ ਸੁਲਝਾਉਣ ਲਈ ਕਦਮ ਚੁੱਕੇ ਜਾ ਰਹੇ ਹਨ। ਉੱਥੇ ਹੀ ਕਿਸਾਨ ਕਮੇਟੀ ਇਸ ਮਸਲੇ ਨੂੰ ਸੁਲਝਾਉਣ ਲਈ ਗੱਲਬਾਤ ਅਤੇ ਵਿਚਾਰ ਵਟਾਂਦਰੇ ਪੱਖੋਂ ਕੋਈ ਕਦਮ ਨਹੀਂ ਚੁਕਣਾ ਚਾਹੁੰਦੀ। ਇਸ ਕਮੇਟੀ ਵੱਲੋਂ 21 ਨਵੰਬਰ ਨੂੰ ਕੀਤੀ ਗਈ ਮੀਟਿੰਗ ਵਿਚ ਵੀ ਲਾਂਬੇ ਰਹਿਣ ਦਾ ਰਾਹ ਚੁਣਿਆ ਗਿਆ ਸੀ। ਮੁੱਖ ਮੰਤਰੀ ਨੇ ਕਿਹਾ ਹੈ ਕਿ ਇੱਕ ਅੱਧੇ ਰੇਲ਼ ਲਾਈਨ ਨੂੰ ਰੋਕ ਲੈਣ ਨਾਲ ਇਸ ਜਥੇਬੰਦੀ ਦਾ ਕੋਈ ਫਾਇਦਾ ਨਹੀਂ ਹੋਣਾ। ਉਨ੍ਹਾਂ ਕਿਹਾ ਕਿ ਸਾਰੇ ਕਿਸਾਨ ਅਤੇ ਪੰਜਾਬ ਦਾ ਹਰ ਵਰਗ ਇਕ ਦੂਸਰੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ।