ਇਸ ਜਿਲੇ ‘ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ

ਜਲੰਧਰ ਜ਼ਿਲ੍ਹੇ ਦੇ ਲੋਕਾਂ ਲਈ ਅਹਿਮ ਖ਼ਬਰ ਹੈ। ਸ਼੍ਰੀ ਬਾਬਾ ਸੋਢਲ ਜੀ ਦੇ ਸਾਲਾਨਾ ਮੇਲੇ ਦੇ ਮੱਦੇਨਜ਼ਰ ਜਲੰਧਰ ਪ੍ਰਸ਼ਾਸਨ ਵੱਲੋਂ 25 ਸਤੰਬਰ, ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ਼੍ਰੀ ਬਾਬਾ ਸੋਢਲ ਜੀ ਦੇ ਸਾਲਾਨਾ ਮੇਲੇ ਨਾਲ ਲੋਕਾਂ ਦੀ ਧਾਰਮਿਕ ਆਸਥਾ ਜੁੜੀ ਹੋਣ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ। ਐਲਾਨੀ ਛੁੱਟੀ ਵਾਲੇ ਦਿਨ ਪੰਜਾਬ ਸਰਕਾਰ ਦੇ ਦਫ਼ਤਰਾਂ ਸਮੇਤ ਕਾਰਪੋਰੇਸ਼ਨਾਂ, ਬੋਰਡਾਂ, ਵਿਦਿਅਕ ਸੰਸਥਾਵਾਂ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।