BREAKING NEWS
Search

ਇਸ ਦੇਸ਼ ਚ ਜਾਣ ਵਾਲੇ ਭਾਰਤੀਆਂ ਲਈ ਆਈ ਵੱਡੀ ਚੰਗੀ ਖਬਰ, ਨਹੀਂ ਦੇਣਾ ਪਵੇਗਾ ਪੁਲਿਸ ਵੈਰੀਫਿਕੇਸ਼ਨ ਸਰਟੀਫਿਕੇਟ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਬੇਰੁਜਗਾਰੀ ਦੇ ਚਲਦੇ ਹੋਏ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਵਿਦੇਸ਼ ਜਾਣ ਨੂੰ ਪਹਿਲ ਦਿੱਤੀ ਜਾਂਦੀ ਹੈ ਉੱਥੇ ਹੀ ਬਹੁਤ ਸਾਰੇ ਅਜਿਹੇ ਮਾਮਲੇ ਵੀ ਸਾਹਮਣੇ ਆਉਂਦੇ ਹਨ ਜਿਸ ਨਾਲ ਕਈ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਸਾਹਮਣੇ ਆਉਣ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸੀਬਤਾਂ ਦਾ ਸਾਹਮਣਾ ਵੀ ਕਰਨਾ ਪੈ ਜਾਂਦਾ ਹੈ ਜਿਸ ਨਾਲ ਉਨ੍ਹਾਂ ਦੇ ਕੰਮ ਕਾਜ ਠੱਪ ਹੋ ਜਾਂਦੇ ਹਨ ਅਤੇ ਆਰਥਿਕ ਮੰਦੀ ਦੇ ਦੌਰ ਵਿਚੋਂ ਵੀ ਗੁਜ਼ਰਨਾ ਪੈਂਦਾ ਹੈ। ਵਿਦੇਸ਼ ਜਾਣ ਵਾਸਤੇ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਭਾਰੀ ਰਕਮ ਅਦਾ ਕੀਤੀ ਜਾਂਦੀ ਹੈ ਉਥੇ ਹੀ ਕੁਝ ਲੋਕਾਂ ਵੱਲੋਂ ਅਰਬ ਦੇਸ਼ਾਂ ਵਿੱਚ ਜਾਣ ਨੂੰ ਵੀ ਪਹਿਲ ਦਿੱਤੀ ਜਾਂਦੀ ਹੈ।

ਵਿਦੇਸ਼ ਦੀਆਂ ਸਰਕਾਰਾਂ ਵੱਲੋਂ ਭਾਰਤੀਆਂ ਵਾਸਤੇ ਕਈ ਤਰ੍ਹਾਂ ਦੀਆਂ ਸਖ਼ਤੀਆਂ ਵੀ ਕੀਤੀਆ ਜਾਂਦੀਆਂ ਹਨ ਅਤੇ ਕੁਝ ਸ਼ਰਤਾਂ ਲਾਗੂ ਕਰ ਦਿੱਤੀਆਂ ਜਾਂਦੀਆਂ ਹਨ ਜਿਨ੍ਹਾਂ ਨੂੰ ਪੂਰਿਆਂ ਕਰਨਾ ਵੀ ਲਾਜ਼ਮੀ ਕੀਤਾ ਜਾਂਦਾ ਹੈ। ਹੁਣ ਇਸ ਦੇਸ਼ ਵਿੱਚ ਜਾਣ ਵਾਲੇ ਭਾਰਤੀਆਂ ਲਈ ਚੰਗੀ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਪੁਲਿਸ ਵੈਰੀਫਿਕੇਸ਼ਨ ਸਰਟੀਫਿਕੇਟ ਨਹੀਂ ਦੇਣਾ ਪਵੇਗਾ। ਹੁਣ ਸਾਹਮਣੇ ਆਈ ਜਾਣਕਾਰੀ ਦੇ ਮੁਤਾਬਕ ਜਿੱਥੇ ਉਨ੍ਹਾਂ ਭਾਰਤੀਆਂ ਨੂੰ ਵੱਡੀ ਰਾਹਤ ਮਿਲੀ ਹੈ ਜੋ ਸਾਊਦੀ ਅਰਬ ਜਾਣਾ ਚਾਹੁੰਦੇ ਹਨ।

ਜਿੱਥੇ ਸਾਊਦੀ ਅਰਬ ਜਾਣ ਵਾਲੇ ਭਾਰਤੀਆਂ ਨੂੰ ਹੁਣ ਵੀਜ਼ੇ ਵਾਸਤੇ ਲਾਗੂ ਕੀਤੀਆਂ ਗਈਆਂ ਸ਼ਰਤਾਂ ਦੇ ਅਨੁਸਾਰ ਪੁਲਿਸ ਵੈਰੀਫਿਕੇਸ਼ਨ ਸਰਟੀਫਿਕੇਟ ਲੈਣ ਦੀ ਜ਼ਰੂਰਤ ਨਹੀਂ ਹੋਵੇਗੀ ਕਿਉਂਕਿ ਹੁਣ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਆਪਣੇ ਮਜ਼ਬੂਤ ਸੰਬੰਧਾਂ ਨੂੰ ਦੇਖਦੇ ਹੋਏ ਇਕ ਹੋਰ ਫੈਸਲਾ ਲਿਆ ਗਿਆ ਹੈ ਜਿਸਦੇ ਤਹਿਤ ਹੁਣ ਸਾਊਦੀ ਦੂਤਾਵਾਸ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਸਾਊਦੀ ਅਰਬ ਆਉਣ ਵਾਲੇ ਭਾਰਤੀਆਂ ਨੂੰ ਛੋਟ ਦਿੱਤੀ ਜਾ ਰਹੀ ਹੈ। ਕਿਉਂਕਿ ਹੁਣ ਆਉਣ ਵਾਲੇ ਯਾਤਰੀਆ ਵਾਸਤੇ ਸਾਊਦੀ ਅਰਬ ਵਿੱਚ ਵੀਜ਼ਾ ਲੈਣ ਲਈ ਪੀਸੀਸੀ ਦੀ ਜ਼ਰੂਰਤ ਨਹੀ ਹੋਵੇਗੀ।

ਯਾਤਰੀਆਂ ਵੱਲੋਂ ਸਾਊਦੀ ਅਰਬ ਦੀ ਯਾਤਰਾ ਕਰਨ ਲਈ ਵੀਜ਼ਾ ਹਾਸਲ ਕਰਨ ਵਾਲੇ ਕਈ ਯਾਤਰੀਆਂ ਲਈ ਇਸ ਸ਼ਰਤ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਕਿਉਂਕਿ ਇਹ 20 ਲੱਖ ਤੋਂ ਵੱਧ ਭਾਰਤੀ ਨਾਗਰਿਕਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ ਹੈ, ਜੋ ਕੇ ਇਸ ਸਮੇਂ ਸਾਊਦੀ ਅਰਬ ਵਿੱਚ ਸ਼ਾਂਤੀਪੂਰਵਕ ਰਹਿ ਰਹੇ ਹਨ।