ਇਹ ਕਿਸਾਨ ਨਹੀਂ ਖਾਲੀ ਕਰਨਗੇ ਇਹ ਰੇਲਵੇ ਟਰੈਕ – ਕੀਤਾ ਐਲਾਨ

ਆਈ ਤਾਜਾ ਵੱਡੀ ਖਬਰ

ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਰੋਸ ਧਰਨੇ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਸ ਅੰਦੋਲਨ ਦੇ ਚੱਲਦੇ ਹੋਏ ਕਿਸਾਨ ਜਥੇਬੰਦੀਆਂ ਵੱਲੋਂ ਜਿਥੇ ਟੋਲ ਪਲਾਜ਼ਾ ,ਰੇਲਵੇ ਲਾਇਨ ਅਤੇ ਪੈਟਰੋਲ ਪੰਪ ਤੇ ਕਬਜ਼ਾ ਕਰਕੇ ਧਰਨੇ ਦਿੱਤੇ ਜਾ ਰਹੇ ਹਨ।ਉੱਥੇ ਹੀ ਇਸ ਦਾ ਸਿੱਧਾ ਅਸਰ ਪੰਜਾਬ ਦੇ ਵਿੱਚ ਬਿਜਲੀ ਉਤਪਾਦਨ ਦੇ ਉਪਰ ਪੈ ਰਿਹਾ ਹੈ।ਕਿਉਂਕਿ ਰੇਲ ਆਵਾਜਾਈ ਠੱਪ ਹੋਣ ਕਾਰਨ ਪੰਜਾਬ ਦੇ ਵਿੱਚ ਮਾਲ ਗੱਡੀਆਂ ਨਹੀਂ ਆ ਰਹੀਆਂ।ਜਿਸ ਕਾਰਨ ਪੰਜਾਬ ਦੇ ਵਿੱਚ ਕੋਲੇ ਦੀ ਭਾਰੀ ਕਿੱਲਤ ਪਾਈ ਜਾ ਰਹੀ ਹੈ।

ਇਸ ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਮਾਲ ਗੱਡੀਆਂ ਨੂੰ ਲੰਘਣ ਦੀ ਇਜਾਜ਼ਤ ਦੇਣ। ਤਾਂ ਜੋ ਪੰਜਾਬ ਦੇ ਵਿੱਚ ਕੋਲਾ ਅਸਾਨੀ ਨਾਲ ਆ ਸਕੇ। ਇਸ ਅੰਦੋਲਨ ਦੇ ਚਲਦੇ ਹੋਏ ਕੁਝ ਕਿਸਾਨਾਂ ਵੱਲੋਂ ਰੇਲ ਦੀ ਪਟੜੀ ਤੇ ਹੀ ਦਿਨ-ਰਾਤ ਦਾ ਧਰਨਾ ਲਾਇਆ ਜਾ ਰਿਹਾ ਹੈ। ਉੱਥੇ ਹੀ ਕਿਸਾਨ ਜਥੇਬੰਦੀਆਂ ਨੇ ਕਹਿ ਦਿੱਤਾ ਹੈ ਕਿ ਉਹ ਰੇਲਵੇ ਟਰੈਕ ਖਾਲੀ ਨਹੀਂ ਕਰਨਗੇ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਖਾਰਜ ਨਹੀਂ ਹੁੰਦੇ ,

ਉਦੋਂ ਤੱਕ ਸਾਡਾ ਧਰਨਾ-ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।ਪੰਜਾਬ ਦੀਆਂ 29 ਜਥੇਬੰਦੀਆਂ ਨੇ 5 ਨਵੰਬਰ ਤੱਕ ਮਾਲ ਗੱਡੀਆ ਨੂੰ ਰੇਲਵੇ ਟ੍ਰੈਕ ਤੇ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ।ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਫੈਸਲਾ ਕੀਤਾ ਹੈ ਕਿ 29 ਅਕਤੂਬਰ ਤੱਕ ਰੇਲਵੇ ਟ੍ਰੈਕ ਤੇ ਧਰਨਾ ਇਸੇ ਤਰਾ ਜਾਰੀ ਰਹੇਗਾ।28 ਅਕਤੂਬਰ ਨੂੰ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਸੂਬਾ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ। ਜਿਸ ਚ ਅਗਲੀ ਰਣਨੀਤੀ ਫੈਸਲੇ ਲਏ ਜਾਣਗੇ।

ਸਰਵਣ ਸਿੰਘ ਪੰਧੇਰ ਨੇ ਆਖਿਆ ਕਿ ਕਾਰਪੋਰੇਟ ਅਦਾਰਿਆਂ ਖਿਲਾਫ ਕਿਸਾਨਾਂ ਦੇ ਪ੍ਰਦਰਸ਼ਨ ਜਾਰੀ ਰਹਿਣਗੇ।ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਮਾਲਗੱਡੀਆਂ ਦੀ ਆਮਦ ਲਈ ਬਿਆਸ ਤੋ ਤਰਨ ਤਾਰਨ ਲਈ ਬਦਲਵਾਂ ਰੂਟ ਰੇਲਵੇ ਕੋਲ ਮੌਜੂਦ ਹੈ। ਕਿਉਂਕਿ ਦੇਵੀਦਾਸਪੁਰਾ ਵਿਖੇ ਰੇਲਵੇ ਟ੍ਰੈਕ ਤੇ ਧਰਨਾ ਅਜੇ ਵੀ ਜਾਰੀ ਰਹੇਗਾ।ਪਰ ਫਿਰੋਜ਼ਪੁਰ ਜ਼ਿਲ੍ਹੇ ਦੇ ਬਸਤੀ ਟੈਂਕਾ ਵਾਲੀ ਵਿਖੇ ਰੇਲਵੇ ਟਰੈਕ ਤੇ ਚੱਲ ਰਿਹਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ, ਜਿਸ ਕਾਰਨ ਰੇਲਵੇ ਟ੍ਰੈਕ ਖਾਲੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਕਿਉਂਕਿ ਪੰਜਾਬ ਦੇ ਵਿੱਚ ਮਾਲ ਗੱਡੀਆਂ ਨਾ ਆਉਣ ਕਾਰਨ ਕੋਲੇ ਦੀ ਭਾਰੀ ਕਿੱਲਤ ਪਾਈ ਜਾ ਰਹੀ ਹੈ।ਕਿਸਾਨਾਂ ਨੇ ਕਿਹਾ ਹੈ ਕਿ ਜਦੋਂ ਤਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਨਹੀ ਲੈਂਦੀ ਸਾਡਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਜਾਰੀ ਰੱਖਣ ਦਾ ਐਲਾਨ ਵੀ ਕੀਤਾ ਗਿਆ।