ਇੰਗਲੈਂਡ ਤੋਂ ਆਈ ਵੱਡੀ ਖਬਰ – ਪ੍ਰਧਾਨ ਮੰਤਰੀ ਨੇ ਜਾਰੀ ਕੀਤੀ ਇਹ ਚੇਤਾਵਨੀ

1113

ਪ੍ਰਧਾਨ ਮੰਤਰੀ ਨੇ ਜਾਰੀ ਕੀਤੀ ਇਹ ਚੇਤਾਵਨੀ

ਕਰੋਨਾ ਦੀ ਲਾਗ ਨੇ ਪੂਰੇ ਵਿਸ਼ਵ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਜਿਸ ਕਾਰਨ ਪੂਰੇ ਵਿਸ਼ਵ ਨੂੰ ਇਸ ਸ-ਮੱ-ਸਿ- ਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਸ਼ੁਰੂ ਹੋ ਚੁੱਕੀ ਹੈ। ਜਿਸ ਨੂੰ ਵੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਪਹਿਲਾਂ ਹੀ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ ਤੇ ਬਹੁਤ ਸਾਰੇ ਦੇਸ਼ਾਂ ਵਲੋ ਤਾਲਾਬੰਦੀ ਵੀ ਕੀਤੀ ਗਈ। ਤਾਂ ਜੋ ਇਸ ਕਰੋਨਾ ਦੇ ਪਸਾਰ ਨੂੰ ਰੋਕਿਆ ਜਾ ਸਕੇ। ਸਰਦੀ ਦੇ ਵਧਣ ਕਾਰਨ ਕਰੋਨਾ ਦੇ ਕੇਸਾਂ ਵਿੱਚ ਇਜ਼ਾਫਾ ਦਰਜ ਕੀਤਾ ਗਿਆ ਹੈ।

ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੀ-ਆਪਣੀ ਵੈਕਸਿਨ ਨੂੰ ਕਾਰਗਰ ਸਿੱਧ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਭਾਰਤ ਦੇ ਵਿੱਚ ਵੀ ਕਰੋਨਾ ਕੇਸਾਂ ਵਿੱਚ ਵਾਧਾ ਵੇਖਿਆ ਗਿਆ ਹੈ। ਉਸ ਨੂੰ ਦੇਖਦੇ ਹੋਏ ਬਹੁਤ ਸਾਰੇ ਸੂਬਿਆਂ ਵੱਲੋਂ ਕਰਫਿਊ ਲਗਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਉੱਥੇ ਹੀ ਹੁਣ ਇੰਗਲੈਂਡ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ ਤੇ ਇੰਗਲੈਂਡ ਦੇ ਪ੍ਰਧਾਨ ਮੰਤਰੀ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ। ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਇੰਗਲੈਂਡ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਚਿੰਤਾ ਜ਼ਾਹਿਰ ਕੀਤੀ ਹੈ।

ਇੰਗਲੈਂਡ ਵਿੱਚ ਕਰੋਨਾ ਕੇਸਾਂ ਵਿੱਚ ਕਾਫ਼ੀ ਵਾਧਾ ਦਰਜ ਕੀਤਾ ਗਿਆ ਹੈ, ਬ੍ਰਿਟੇਨ ਵਿਚ 17 ਹਜ਼ਾਰ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ। ਇਸ ਤੇ ਕਾਬੂ ਪਾਉਣ ਲਈ ਇੰਗਲੈਂਡ ਸਰਕਾਰ ਵੱਲੋਂ ਸਖ਼ਤ ਪਾਬੰਦੀਆਂ ਲਾਈਆਂ ਗਈਆਂ ਹਨ। ਜਿੱਥੇ ਕੁਝ ਲੋਕਾਂ ਵੱਲੋਂ ਇਨ੍ਹਾਂ ਪਾਬੰਦੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ ਪ੍ਰਧਾਨ ਮੰਤਰੀ ਨੇ ਕਿਹਾ ਹੈ ਅਗਰ ਇਸ ਤੇ ਸਖ਼ਤੀ ਨਾ ਵਧਾਈ ਗਈ, ਤਾਂ ਨਵੇਂ ਸਾਲ ਤਕ ਰਾਸ਼ਟਰੀ ਪੱਧਰ ਤੇ ਲਾਕਡਾਊਨ ਲਗਾਉਣਾ ਪੈ ਸਕਦਾ ਹੈ।

ਇੰਗਲੈਂਡ ਵਿੱਚ ਕਰੋਨਾ ਦੀ ਦੂਜੀ ਲਹਿਰ ਸ਼ੁਰੂ ਹੋਣ ਦੇ ਕਾਰਨ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਖੁਦ ਵੀ ਕਿਸੇ ਇਨਫੈਕਟਡ ਸੰਸਦ ਮੈਂਬਰ ਦੇ ਸੰਪਰਕ ਵਿੱਚ ਆਉਣ ਕਾਰਨ, ਆਈਸੋਲੇਟ ਹੋਏ ਸਨ। ਆਈਸੋਲੇਸ਼ਨ ਤੋਂ ਬਾਹਰ ਆਉਣ ਤੇ ਉਨ੍ਹਾਂ ਦੱਸਿਆ ਕਿ ਜੇਕਰ ਪਾਬੰਦੀਆਂ ਵਿੱਚ ਢਿੱਲ ਦਿੱਤੀ ਗਈ ਤਾਂ ਫਿਰ ਤੋਂ ਬੇਕਾਬੂ ਹੋ ਸਕਦੀ ਹੈ, ਤੇ ਸਾਨੂੰ ਮੁੜ ਤਾਲਾਬੰਦੀ ਵੱਲ ਪਰਤਣਾ ਪਵੇਗਾ। ਬ੍ਰਿਟੇਨ ਵਿਚ 17,555 ਨਵੇਂ ਕੇਸ ਸਾਹਮਣੇ ਆਏ ਹਨ। ਜਿਸ ਨਾਲ ਦੇਸ਼ ਅੰਦਰ ਕੁਲ ਗਿਣਤੀ 15 ਲੱਖ 74 ਹਜ਼ਾਰ ਤੋਂ ਵੱਧ ਹੋ ਗਈ ਹੈ। ਜਿਨ੍ਹਾਂ ਵਿੱਚੋਂ 57,301 ਮਰੀਜ਼ਾਂ ਨੂੰ ਬਚਾਇਆ ਨਹੀਂ ਜਾ ਸਕਿਆ। ਇਸ ਲਈ ਬ੍ਰਿਟੇਨ ਵਿਚ ਮੁੜ ਸਖ਼ਤੀ ਵਧਾ ਦਿੱਤੀ ਗਈ ਹੈ।