ਇੰਡੀਆ ਚ ਜਨਮ ਸਰਟੀਫਿਕੇਟ ਨੂੰ ਲੈਕੇ ਸਰਕਾਰ ਵਲੋਂ ਆਈ ਵੱਡੀ ਖਬਰ, ਆਧਾਰ ਕਾਰਡ ਵਾਂਗ ਹੋਵੇਗਾ ਲਾਜ਼ਮੀ

1420

ਆਈ ਤਾਜਾ ਵੱਡੀ ਖਬਰ 

ਦੇਸ਼ ਦੀ ਸਰਕਾਰ ਵੱਲੋਂ ਲੋਕਾਂ ਵਾਸਤੇ ਜਿੱਥੇ ਕਈ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ ਉੱਥੇ ਹੀ ਪਹਿਲਾਂ ਤੋਂ ਲਾਗੂ ਕੀਤੇ ਗਏ ਕਈ ਕਾਨੂੰਨਾਂ ਦੇ ਵਿੱਚ ਬਦਲਾਅ ਕੀਤੇ ਜਾ ਰਹੇ ਹਨ ਜਿਸ ਨਾਲ ਸਮੇਂ-ਸਮੇਂ ਤੇ ਲੋਕਾਂ ਦੀ ਜ਼ਰੂਰਤ ਦੇ ਅਨੁਸਾਰ ਉਨ੍ਹਾਂ ਨੂੰ ਅਪਡੇਟ ਕੀਤਾ ਜਾ ਸਕੇ। ਦੇਸ਼ ਅੰਦਰ ਜਿਥੇ ਪਹਿਚਾਣ ਪੱਤਰ ਜ਼ਰੂਰੀ ਕੀਤੇ ਗਏ ਹਨ ਉਥੇ ਹੀ ਅਧਾਰ ਕਾਰਡ ਨੂੰ ਮੁੱਖ ਪਹਿਚਾਣ ਵਿੱਚ ਸ਼ਾਮਲ ਕੀਤਾ ਗਿਆ ਹੈ। ਜਿਸ ਦੀ ਵਰਤੋਂ ਬਹੁਤ ਜਗ੍ਹਾ ਤੇ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਹੋਰ ਵੀ ਬਹੁਤ ਸਾਰੇ ਪਹਿਚਾਣ ਪੱਤਰ ਕਈ ਜਗਾ ਤੇ ਲਾਜ਼ਮੀ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਲੈ ਕੇ ਸਰਕਾਰ ਵੱਲੋਂ ਕਈ ਕਦਮ ਚੁੱਕੇ ਜਾ ਰਹੇ ਹਨ।

ਇਹਨਾਂ ਦੀ ਜਾਣਕਾਰੀ ਵੀ ਸਮੇਂ ਸਮੇਂ ਤੇ ਦੇਸ਼ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਰੀ ਕੀਤੀ ਜਾਂਦੀ ਹੈ। ਹੁਣ ਭਾਰਤ ਵਿੱਚ ਜਨਮ ਸਰਟੀਫਿਕੇਟ ਨੂੰ ਲੈ ਕੇ ਸਰਕਾਰ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜੋ ਲਾਜ਼ਮੀ ਹੋਵੇਗਾ ਆਧਾਰ ਕਾਰਡ ਦੀ ਤਰ੍ਹਾਂ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪਾਸਪੋਰਟ, ਡਰਾਈਵਿੰਗ ਲਾਇਸੰਸ ਅਤੇ ਨੌਕਰੀਆਂ ਵਿਚ ਨਿਯੁਕਤੀ ਹਾਸਲ ਕਰਨ ਵਾਸਤੇ ਆਧਾਰ ਕਾਰਡ ਜ਼ਰੂਰੀ ਕੀਤਾ ਗਿਆ ਹੈ ਜੋ ਕਿ ਇੱਕ ਪਹਿਚਾਣ ਪੱਤਰ ਦੇ ਤੌਰ ਤੇ ਲਾਜ਼ਮੀ ਦਸਤਾਵੇਜ ਬਣਾ ਦਿਤਾ ਗਿਆ ਹੈ।

ਇਸ ਤਰਾਂ ਹੀ ਹੁਣ ਸਰਕਾਰ ਵੱਲੋਂ ਜਨਮ ਦੇ ਸਰਟੀਫਿਕੇਟ ਨੂੰ ਵੀ ਲਾਜ਼ਮੀ ਦਸਤਾਵੇਜ਼ ਬਣਾਉਣ ਦਾ ਪ੍ਰਸਤਾਵ ਪਾਸ ਕੀਤਾ ਜਾ ਸਕਦਾ ਹੈ ਜਿਸ ਬਾਰੇ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਜਿਸ ਦੇ ਅਧਾਰ ਤੇ ਵਿਅਕਤੀ ਦੇ 18 ਸਾਲ ਦਾ ਹੋ ਜਾਣ ਤੇ ਉਸ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰ ਲਿਆ ਜਾਵੇਗਾ।

ਇਸ ਤਰਾਂ ਹੀ ਜਨਮ ਅਤੇ ਮੌਤ ਦੀ ਰਜਿਸਟਰੇਸ਼ਨ ਲਾਜ਼ਮੀ ਕੀਤੀ ਜਾ ਰਹੀ ਹੈ ਅਤੇ ਮੌਤ ਹੋਣ ਤੋਂ ਬਾਅਦ ਇਸ ਨੂੰ ਵੋਟਰ ਸੂਚੀ ਵਿੱਚੋਂ ਹਟਾ ਦਿੱਤਾ ਜਾਵੇਗਾ। ਸਕੂਲਾਂ ਵਿਚ ਦਾਖ਼ਲੇ ਅਤੇ ਵਿਆਹ ਵਰਗੀਆਂ ਰਜਿਸਟਰੇਸ਼ਨ ਨੂੰ ਮੱਦੇਨਜ਼ਰ ਰੱਖਦੇ ਹੋਏ ਜਿੱਥੇ ਕੇਂਦਰ ਸਰਕਾਰ ਵੱਲੋਂ ਜਨਮ ਸਰਟੀਫਿਕੇਟ ਲਾਜਮੀ ਕੀਤਾ ਜਾ ਰਿਹਾ ਹੈ। ਉਥੇ ਹੀ ਲਾਗੂ ਕੀਤੇ ਜਾ ਰਹੇ ਆਦੇਸ਼ਾਂ ਦੀ ਪਾਲਣਾ ਕਰਨੀ ਵੀ ਲਾਜ਼ਮੀ ਕੀਤੀ ਗਈ ਹੈ ਅਤੇ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ ਹੋਵੇਗੀ। ਜਿੱਥੇ ਹੁਣ ਇਸ ਬਿਲ ਉਪਰ ਅਗਲੇ ਇਜਲਾਸ ਵਿੱਚ ਚਰਚਾ ਕੀਤੀ ਜਾ ਸਕਦੀ ਹੈ। ਉੱਥੇ ਹੀ ਇਹ ਬਿਲ 7 ਦਸੰਬਰ ਤੋਂ ਸ਼ੁਰੂ ਹੋ ਰਹੇ ਸਰਦ ਰੁੱਤ ਦੇ ਇਜਲਾਸ ਦੌਰਾਨ ਸੰਸਦ ਵਿਚ ਪੇਸ਼ ਕੀਤਾ ਜਾਵੇਗਾ।