ਇੰਡੀਆ ਦੇ ਵਿਚ 80 ਕਰੋੜ ਗਰੀਬਾਂ ਲੋਕਾਂ ਨੂੰ ਮਿਲ ਰਿਹੈ ਮੁਫ਼ਤ ਰਾਸ਼ਣ ਕੋਰੋਨਾ ਕਾਲ ਦੇ ਦੌਰਾਨ – PM ਮੋਦੀ

864

80 ਕਰੋੜ ਗਰੀਬਾਂ ਲੋਕਾਂ ਨੂੰ ਮਿਲ ਰਿਹੈ ਮੁਫ਼ਤ ਰਾਸ਼ਣ ਕੋਰੋਨਾ ਕਾਲ ਦੇ ਦੌਰਾਨ

ਭਾਰਤ ਦੇ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੇ ਐਲਾਨ ਕੀਤੇ ਜਾਂਦੇ ਹਨ। ਇਸ ਬਾਰ ਇਸ ਕਰੋਨਾ ਮਹਾਮਾਰੀ ਦੇ ਚੱਲਦੇ ਹੋਏ ਸਰਕਾਰ ਨੇ ਲੋਕਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ, ਬਹੁਤ ਸਾਰੀਆਂ ਯੋਜਨਾਵਾਂ ਦਾ ਗਠਨ ਕੀਤਾ ਹੈ।ਕਰੋਨਾ ਮਹਾਮਾਰੀ ਦੇ ਚੱਲਦੇ ਹੋਏ ਪ੍ਰਧਾਨ ਮੰਤਰੀ ਵੱਲੋਂ 80 ਕਰੋੜ ਗਰੀਬ ਲੋਕਾਂ ਨੂੰ ਮੁਫ਼ਤ ਭੋਜਨ ਦਿੱਤਾ ਜਾ ਰਿਹਾ ਹੈ। ਸੰਯੁਕਤ ਰਾਸ਼ਟਰ ਦੇ ਭੋਜਨ ਅਤੇ ਖੇਤੀਬਾੜੀ ਸੰਗਠਨ ਦੀ 75ਵੀਂ ਵਰ੍ਹੇਗੰਢ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਕਰੋਨਾ ਵਾਇਰਸ ਕਾਰਨ ਭਾਰਤ ਵਿੱਚ 80 ਕਰੋੜ ਗਰੀਬਾਂ ਨੂੰ ਮੁਫਤ ਰਾਸ਼ਣ ਦੀ ਸਹੂਲਤ ਦਿੱਤੀ ਜਾ ਰਹੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 75 ਰੁਪਏ ਦਾ ਸਿੱਕਾ ਵੀ ਜਾਰੀ ਕੀਤਾ ।ਪ੍ਰਧਾਨ ਮੰਤਰੀ ਨੇ ਕਿਹਾ ਕਿ ਕਰੋਨਾ ਮਹਾਮਾਰੀ ਦੌਰਾਨ ਭਾਰਤ ਕੁਪੋਸ਼ਣ ਦੀ ਸਮੱਸਿਆ ਨਾਲ ਸੰਘਰਸ਼ ਕਰ ਰਿਹਾ ਹੈ। ਕਿਉਂਕਿ ਇਸ ਮਹਾਮਾਰੀ ਨੇ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਉਨ੍ਹਾਂ ਤੋਂ ਖੋਹ ਲੈ ਸਨ ।ਜਿਸ ਕਾਰਨ ਕੁਪੋਸ਼ਣ ਦੀ ਸਮੱਸਿਆ ਆਈ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8 ਫਸਲਾਂ ਦੀਆਂ ਹਾਲ ਹੀ ਵਿਚ 17 ਕਿਸਮਾਂ ਦੇਸ਼ ਨੂੰ ਸਮਰਪਿਤ ਕੀਤੀਆਂ।ਇਨ੍ਹਾਂ ਸਾਰੀਆਂ ਕੋਸ਼ਿਸ਼ਾਂ ਦੇ ਚਲਦਿਆਂ ਭਾਰਤ ਕੋਰੋਨਾ ਦੇ ਇਸ ਸੰਕਟ ਵਿੱਚ ਕੁਪੋਸ਼ਣ ਖ਼ਿਲਾਫ਼ ਮਜ਼ਬੂਤ ਲੜਾਈ ਲੜ ਰਿਹਾ ਹੈ ।ਉਨ੍ਹਾਂ ਕਿਹਾ ਕਿ ਗਰੀਬਾਂ ਤਕ ਰਾਸਨ ਪਹੁੰਚਾਇਆ ਜਾ ਰਿਹਾ ਹੈ।

ਇਸ ਵਿੱਚ ਕਿਸਾਨਾਂ ,ਆਸ਼ਾ ਵਰਕਰਾਂ ,ਵਿਗਿਆਨਕ, ਅਤੇ ਆਂਗਨਵਾੜੀ ਵਰਕਰਾਂ ,ਦਾ ਸਹਿਯੋਗ ਮਿਲ ਰਿਹਾ ਹੈ। ਇਨ੍ਹਾਂ ਸਭ ਦੀ ਮਦਦ ਨਾਲ ਭਾਰਤ ਦਾ ਅੰਨ ਭੰਡਾਰ ਭਰਿਆ ਪਿਆ ਹੈ ,ਤੇ ਇਸ ਵਿੱਚੋਂ ਗਰੀਬਾਂ ਤੱਕ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਡੇਢ ਲੱਖ ਕਰੋੜ ਰੁਪਏ ਦਾ ਖਰਚ ਗਰੀਬਾਂ ਵਿੱਚ ਰਾਸ਼ਨ ਲਈ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਨੇ ਉਨ੍ਹਾਂ ਸੰਸਥਾਵਾਂ ਦਾ ਵੀ ਬਹੁਤ ਬਹੁਤ ਧੰਨਵਾਦ ਕੀਤਾ ਜਿਨ੍ਹਾਂ ਨੇ ਕੋਰੋਨਾ ਵਾਇਰਸ ਮਾਹਵਾਰੀ ਦੇ ਦੌਰ ਵਿੱਚ ਗਰੀਬਾਂ ਦੀ ਮਦਦ ਕੀਤੀ ਹੈ ।ਕਰੋਨਾ ਮਹਾਂਮਾਰੀ ਦੀ ਮਾਰ ਨੇ ਹਰ ਇਕ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕੀਤਾ ਹੈ। ਹੁਣ ਹਰ ਇਕ ਨੂੰ ਆਪਣੇ ਪੈਰਾਂ ਸਿਰ ਆਉਣ ਲਈ ਬੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।