ਗੁਰਦਾਸਪੁਰ ਵਿੱਚ ਪੁਲਸ ਕਰਮਚਾਰੀਆਂ ਦੇ ਕਤਲ ਮਾਮਲੇ ਦੌਰਾਨ ਐਨਕਾਊਂਟਰ ਵਿੱਚ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਬਾਰੇ ਇਕ ਮਹੱਤਵਪੂਰਨ ਅਪਡੇਟ ਸਾਹਮਣੇ ਆਈ ਹੈ। ਅਧਿਕਾਰਕ ਸਰੋਤਾਂ ਅਨੁਸਾਰ ਰਣਜੀਤ ਸਿੰਘ ਦਾ ਪੋਸਟਮਾਰਟਮ ਸੀਜੇਐਮ ਦੀ ਨਿਗਰਾਨੀ ਹੇਠ ਡਾਕਟਰੀ ਟੀਮ ਵੱਲੋਂ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਇਹ ਵੀ ਦੱਸਿਆ ਹੈ ਕਿ ਅੱਜ ਉਸਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਅਗਲਾ ਫੈਸਲਾ ਪਰਿਵਾਰਕ ਮੈਂਬਰਾਂ ਅਤੇ ਸੰਬੰਧਤ ਸੰਗਠਨਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਜਾਵੇਗਾ।
ਘਟਨਾ ਤੋਂ ਬਾਅਦ ਪਰਿਵਾਰ ‘ਚ ਸੋਗ ਦਾ ਮਾਹੌਲ ਹੈ। ਰਣਜੀਤ ਸਿੰਘ ਦੀ ਮਾਤਾ ਦੀ ਸਿਹਤ ਵੀ ਖ਼ਰਾਬ ਹੋ ਗਈ ਅਤੇ ਉਹ ਬੇਹੋਸ਼ ਹੋ ਗਈ। ਇਸ ਘਟਨਾ ਦੇ ਮੱਦੇਨਜ਼ਰ ਇਲਾਕੇ ਵਿੱਚ ਤਣਾਅ ਬਣਿਆ ਹੋਇਆ ਹੈ, ਜਿਸ ਕਾਰਨ ਪ੍ਰਸ਼ਾਸਨ ਨੇ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਹਨ।






