BREAKING NEWS
Search

ਕਰਲੋ ਘਿਓ ਨੂੰ ਭਾਂਡਾ – ਮੋਦੀ ਸਰਕਾਰ ਲਈ ਆਈ ਖੇਤੀ ਕਨੂੰਨਾਂ ਕਰਕੇ ਇਹ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਖੇਤੀ ਅੰਦੋਲਨ ਨੂੰ ਲੈ ਕੇ ਦੇਸ਼ ਦੇ ਅੰਦਰ ਤ-ਣਾ-ਅ ਦਾ ਮਾਹੌਲ ਚੱਲ ਰਿਹਾ ਹੈ। ਕਿਸਾਨਾਂ ਵੱਲੋਂ ਸ਼ੁਰੂ ਕੀਤੇ ਗਏ ਇਸ ਅੰਦੋਲਨ ਨੇ ਹੁਣ ਜੋ ਰਫਤਾਰ ਫੜੀ ਹੋਈ ਹੈ ਉਸ ਕਾਰਨ ਕੇਂਦਰ ਸਰਕਾਰ ਨੂੰ ਕਈ ਥਾਵਾਂ ਉੱਪਰ ਨਾਕਾਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਸਮੇਂ ਤੋਂ ਇਸ ਖੇਤੀ ਅੰਦੋਲਨ ਨੂੰ ਦੇਸ਼ ਵਿਆਪੀ ਬਣਾ ਦਿੱਤਾ ਗਿਆ ਸੀ ਉਸ ਸਮੇਂ ਤੋਂ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਭਾਜਪਾ ਪਾਰਟੀ ਨੂੰ ਆਏ ਦਿਨ ਨਵੀਆਂ ਮੁਸੀਬਤਾਂ ਸਹਿਣੀਆਂ ਪੈ ਰਹੀਆਂ ਹਨ। ਪੰਜਾਬ ਵਿੱਚ ਤੇ ਅਜਿਹਾ ਜਾਪ ਰਿਹਾ ਹੈ ਕਿ ਭਾਜਪਾ ਪਾਰਟੀ ਆਉਣ ਵਾਲੇ ਦਿਨਾਂ ਵਿਚ ਖਤਮ ਹੋਣ ਦੀ ਕਗਾਰ ਉਪਰ ਪਹੁੰਚ ਜਾਵੇਗੀ।

ਕਿਉਂਕਿ ਪੰਜਾਬ ਦੇ ਵਿਚ ਹੋ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਵਾਸਤੇ ਕੋਈ ਵੀ ਉਮੀਦਵਾਰ ਭਾਜਪਾ ਪਾਰਟੀ ਵੱਲੋਂ ਬਨੂੜ ਸੀਟ ਤੋਂ ਖੜਨ ਲਈ ਤਿਆਰ ਨਹੀਂ ਹੈ। ਇਸ ਦਾ ਸਿੱਧਾ ਸਾਦਾ ਕਾਰਨ ਮੋਦੀ ਸਰਕਾਰ ਵੱਲੋਂ ਸੋਧ ਕਰ ਜਾਰੀ ਕੀਤੇ ਗਏ ਤਿੰਨ ਖੇਤੀ ਕਾਨੂੰਨ ਹਨ। ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜੱਦੋ-ਜਹਿਦ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਦਾ ਅਸਰ ਹੁਣ ਚੋਣਾਂ ਉਪਰ ਵੀ ਪੈਣਾ ਸ਼ੁਰੂ ਹੋ ਗਿਆ ਹੈ। ਜ਼ਿਕਰ ਯੋਗ ਹੈ ਕਿ ਭਾਜਪਾ ਦੇ ਐਸ ਸੀ ਵਿੰਗ ਦੇ ਜ਼ਿਲਾ ਪਟਿਆਲਾ ਉੱਤਰੀ ਦੇ ਪ੍ਰਧਾਨ ਅਤੇ ਸਾਬਕਾ ਭਾਜਪਾ ਕੌਂਸਲਰ ਪਰਦੀਪ ਕੁਮਾਰ ਹੈਪੀ ਕਟਾਰੀਆ ਅਤੇ ਬਨੂੜ ਮੰਡਲ ਦੇ ਪ੍ਰਧਾਨ ਸਾਧੂ ਸਿੰਘ ਵੱਲੋਂ ਇਸ ਖੇਤੀ ਅੰਦੋਲਨ ਦੇ ਕਾਰਨ ਹੀ ਅਸਤੀਫੇ ਦੇ ਦਿੱਤੇ ਗਏ ਸਨ।

ਜਿਸ ਤੋਂ ਬਾਅਦ ਹੁਣ ਇਹ ਆਗੂ ਆਪਣੀਆਂ ਪਤਨੀਆਂ ਨੂੰ ਨਗਰ ਕੌਂਸਲ ਦੀਆਂ ਚੋਣਾਂ ਦੇ ਵਿਚ ਆਜ਼ਾਦ ਉਮੀਦਵਾਰ ਵਜੋਂ ਉਤਾਰ ਰਹੇ ਹਨ। ਇੱਕ ਨੌਜਵਾਨ ਭਾਜਪਾ ਪਾਰਟੀ ਵੱਲੋਂ ਚੋਣ ਲੜਨਾ ਚਾਹੁੰਦਾ ਸੀ ਪਰ ਉਹ ਹੁਣ ਆਜ਼ਾਦ ਉਮੀਦਵਾਰ ਵਜੋਂ ਕਾਗਜ਼ ਦਾਖਲ ਕਰਵਾ ਕੇ ਚੋਣ ਲ-ੜ-ਨ ਦੀ ਤਿਆਰੀ ਕਰ ਰਿਹਾ ਹੈ। ਇਸ ਸਾਰੇ ਮਾਮਲੇ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲਾ ਮੁਹਾਲੀ ਦੇ ਪ੍ਰਧਾਨ ਜਗਜੀਤ ਜੱਗੀ ਕਰਾਲਾ ਸਮੇਤ ਕਈ ਹੋਰ ਮੈਂਬਰਾਂ ਨੇ ਆਖਿਆ ਕਿ ਭਾਜਪਾ ਦੇ ਇਨ੍ਹਾਂ ਮੈਂਬਰਾਂ ਵੱਲੋਂ ਅਸਤੀਫ਼ਾ ਦੇਣ ਦਾ

ਕਾਰਨ ਕਿਸਾਨਾਂ ਵੱਲੋਂ ਵਿੱਢਿਆ ਗਿਆ ਖੇਤੀ ਅੰਦੋਲਨ ਹੈ। ਸ਼ਹਿਰ ਵਾਸੀਆਂ ਕੋਲੋਂ ਅਜਿਹੀਆਂ ਖ਼ਬਰਾਂ ਵੀ ਸੁਣਨ ਨੂੰ ਮਿਲ ਰਹੀਆਂ ਹਨ ਕਿ ਭਾਜਪਾ ਪਾਰਟੀ ਤੋਂ ਅਲਗ ਹੋ ਆਜ਼ਾਦ ਉਮੀਦਵਾਰ ਦੇ ਤੌਰ ‘ਤੇ ਚੋਣਾਂ ਜਿੱਤਣ ਤੋਂ ਬਾਅਦ ਇਹ ਉਮੀਦਵਾਰ ਮੁੜ ਤੋਂ ਭਾਜਪਾ ਪਾਰਟੀ ਦੀ ਬੁੱਕਲ ਵਿਚ ਚਲੇ ਜਾਣਗੇ।