ਕਰੋਨਾ ਦੇ ਵੱਧ ਰਹੇ ਖਤਰੇ ਨੂੰ ਦੇਖਦੇ ਹੋਏ ਦਿੱਲੀ ਏਅਰਪੋਰਟ ਤੇ ਜਾਰੀ ਹੋਇਆ ਅਲਰਟ, ਹੁਣ ਕਰਨਾ ਪਵੇਗਾ ਇਹ ਕੰਮ

ਆਈ ਤਾਜਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਦੇ ਕਾਰਨ ਜਿੱਥੇ ਬਹੁਤ ਸਾਰੇ ਦੇਸ਼ਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਉਥੇ ਹੀ ਤਾਲਾਬੰਦੀ ਕੀਤੇ ਜਾਣ ਕਾਰਨ ਬਹੁਤ ਸਾਰੇ ਦੇਸ਼ ਆਰਥਿਕ ਤੌਰ ਤੇ ਕਮਜ਼ੋਰ ਵੀ ਹੋਏ ਹਨ। ਜਿਥੇ ਹਵਾਈ ਆਵਾਜਾਈ ਨੂੰ ਬੰਦ ਕਰ ਦਿੱਤਾ ਗਿਆ ਸੀ ਉੱਥੇ ਹੀ ਬਹੁਤ ਸਾਰੇ ਸਖਤ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਸਨ ਜਿਸ ਨਾਲ ਜੁੜੇ ਮਾਮਲਿਆਂ ਨੂੰ ਠੱਲ ਪਾਈ ਜਾ ਸਕੇ। ਬਹੁਤ ਸਾਰੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪਿਆ ਸੀ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਜਿੱਥੇ ਸਾਰੇ ਦੇਸ਼ਾਂ ਵੱਲੋਂ ਮੁੜ ਤੋਂ ਜਿੰਦਗੀ ਨੂੰ ਲੀਹ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਇਕ ਵਾਰ ਫਿਰ ਤੋਂ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ।

ਜਿਸ ਦੇ ਚਲਦਿਆਂ ਹੋਇਆਂ ਸਖ਼ਤ ਹਦਾਇਤਾਂ ਫਿਰ ਜਾਰੀ ਕੀਤੀਆਂ ਜਾ ਰਹੀਆਂ ਹਨ। ਹੁਣ ਕਰੋਨਾ ਦੇ ਵੱਧ ਰਹੇ ਖਤਰੇ ਨੂੰ ਦੇਖਦੇ ਹੋਏ ਦਿੱਲੀ ਹਵਾਈ ਅੱਡੇ ਤੇ ਅਲਰਟ ਜਾਰੀ ਕੀਤਾ ਗਿਆ ਹੈ ਜਿਥੇ ਹੁਣ ਯਾਤਰੀਆਂ ਨੂੰ ਇਹ ਕੰਮ ਕਰਨਾ ਪਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਚੀਨ ਵਿਚ ਇਕ ਵਾਰ ਫਿਰ ਤੋਂ ਵਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਚੀਨ ਅਤੇ ਜਪਾਨ ਤੋਂ ਆਉਣ ਵਾਲੇ ਯਾਤਰੀਆ ਵਾਸਤੇ ਜਿੱਥੇ ਸਾਰੇ ਦੇਸ਼ਾਂ ਵਿੱਚ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਦਿੱਲੀ ਦੇ ਇੰਦਰਾ ਗਾਂਧੀ ਅੰਤਰ ਰਾਸ਼ਟਰੀ ਹਵਾਈ ਅੱਡੇ ਤੇ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਜੋ ਕਿ ਸਰਕਾਰ ਵੱਲੋਂ ਲਾਗੂ ਆਦੇਸ਼ਾਂ ਦੇ ਅਨੁਸਾਰ 1 ਜਨਵਰੀ 2023 ਤੋਂ ਸ਼ੁਰੂ ਹੋ ਗਏ ਹਨ। ਜਿੱਥੇ ਹੁਣ ਦਿੱਲੀ ਏਅਰਪੋਰਟ ਤੇ ਪਹੁੰਚਣ ਵਾਲੇ ਯਾਤਰੀਆਂ ਦਾ ਆਰਟੀਪੀਸੀਆਰ ਟੈਸਟ ਦਿਖਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਕਿਉਂਕਿ ਇਸ ਸਮੇਂ ਜਿਥੇ ਥਾਈਲੈਂਡ, ਹਾਂਗਕਾਂਗ, ਕੋਰੀਆ, ਸਿੰਘਾਪੁਰ,ਚੀਨ ਅਤੇ ਜਪਾਨ ਤੋਂ ਆਉਣ ਵਾਲੇ ਯਾਤਰੀਆ ਵਾਸਤੇ ਇਹ ਟੈਸਟ ਲਾਜ਼ਮੀ ਕੀਤਾ ਗਿਆ ਹੈ।

ਉਥੇ ਹੀ ਦਿੱਲੀ ਹਵਾਈ ਅੱਡੇ ਦੇ ਪ੍ਰਸ਼ਾਸਨ ਨੂੰ ਵੀ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ ਜਿੱਥੇ ਭੀੜ ਵਿੱਚ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਕਿਉਂਕਿ ਸਰਦੀਆਂ ਦੇ ਇਸ ਮੌਸਮ ਵਿਚ ਭੀੜ ਦੇ ਵਧ ਜਾਣ ਦੀ ਉਮੀਦ ਕੀਤੀ ਜਾ ਰਹੀ ਹੈ।