BREAKING NEWS
Search

ਕਲਯੁਗੀ ਮਾਂ ਵਲੋਂ ਪ੍ਰੇਮ ਸਬੰਧਾਂ ਦੇ ਚਲਦੇ ਮਾਸੂਮ ਧੀ ਦਾ ਕੀਤਾ ਕਤਲ, ਬਾਪ ਕਰਦਾ ਬਾਰਡਰ ਤੇ ਦੇਸ਼ ਦੀ ਸੇਵਾ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੇ ਅਜਿਹੇ ਰਿਸ਼ਤੇ ਹੁੰਦੇ ਹਨ ਜੋ ਦੁਨੀਆਂ ਦੇ ਵਿੱਚ ਬਹੁਤ ਹੀ ਸਤਿਕਾਰ ਵਾਲੇ ਹੁੰਦੇ ਹਨ। ਪਰ ਕੁਝ ਲੋਕਾਂ ਵੱਲੋਂ ਇਨ੍ਹਾਂ ਰਿਸ਼ਤਿਆਂ ਨੂੰ ਉਸ ਸਮੇਂ ਤਾਰ ਤਾਰ ਕਰ ਦਿੱਤਾ ਜਾਂਦਾ ਹੈ ਜਦੋਂ ਉਨ੍ਹਾਂ ਵੱਲੋਂ ਆਪਣੇ ਹੀ ਖ਼ੂਨ ਦੇ ਰਿਸ਼ਤਿਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਜਿੱਥੇ ਅਜਿਹੇ ਕਦਮ ਚੁੱਕੇ ਜਾਣ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਹੁੰਦਾ। ਹੁਣ ਕਲਯੁਗੀ ਮਾਂ ਵਲੋਂ ਪ੍ਰੇਮ ਸਬੰਧਾਂ ਦੇ ਚਲਦੇ ਮਾਸੂਮ ਧੀ ਦਾ ਕੀਤਾ ਕਤਲ, ਬਾਪ ਕਰਦਾ ਬਾਰਡਰ ਤੇ ਦੇਸ਼ ਦੀ ਸੇਵਾ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਮਾਮਲਾ ਉਤਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿੱਥੇ ਪ੍ਰੇਮ ਪ੍ਰਸੰਗ ਦੇ ਚਲਦਿਆਂ ਹੋਇਆਂ ਆਪਣੀ ਡੇਢ਼ ਸਾਲਾਂ ਦੀ ਮਾਸੂਮ ਧੀ ਨੂੰ ਇਕ ਕਲਯੁੱਗੀ ਮਾਂ ਵੱਲੋਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ।

ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲ੍ਹੇ ਜ਼ਿਲ੍ਹੇ ਤੋਂ ਸਾਹਮਣੇ ਆਈ ਹੈ ਜਿੱਥੇ ਪਿੰਡ ਔਰੰਗਪੁਰ ਦਾ ਰਹਿਣ ਵਾਲਾ ਅੰਕਿਤ ਇਸ ਸਮੇਂ ਦੇਸ਼ ਦੀ ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ) ‘ਚ ਤਾਇਨਾਤ ਹੈ। ਜੋ ਦੇਸ਼ ਦੀ ਰਾਖੀ ਕਰ ਰਿਹਾ ਹੈ। ਉਥੇ ਹੀ ਫ਼ੌਜ ਵਿਚ ਤਾਇਨਾਤ ਇਸ ਜਵਾਨ ਦੀ ਪਤਨੀ ਸ਼ਿਵਾਨੀ ਦੇ ਕਿਸੇ ਦੇ ਕਿਸੇ ਨਾਲ ਪ੍ਰੇਮ ਸੰਬੰਧ ਸਨ ਜਿੱਥੇ ਉਸ ਵਿਅਕਤੀ ਨਾਲ ਪ੍ਰੇਮ ਪ੍ਰਸੰਗ ਦੇ ਚਲਦਿਆਂ ਹੋਇਆਂ ਹੀ ਇਸ ਬੇਰਹਿਮ ਮਾਂ ਵੱਲੋਂ ਆਪਣੀ ਡੇਢ ਸਾਲਾ ਧੀ ਦਾ ਕਤਲ ਕਰ ਦਿੱਤਾ।

ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਜਿੱਥੇ ਇਹ ਔਰਤ ਆਪਣੇ ਘਰ ਤੋਂ ਫਰਾਰ ਹੋ ਗਈ ਉਥੇ ਹੀ ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਮਿਲਣ ਤੇ ਪੁਲੀਸ ਵੱਲੋਂ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਅਤੇ ਇਸ ਔਰਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਔਰਤ ਦੇ ਖਿਲਾਫ ਜਿੱਥੇ ਮਾਮਲਾ ਦਰਜ ਕੀਤਾ ਗਿਆ ਹੈ ਉਥੇ ਹੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ ਅਤੇ ਬੱਚੀ ਨੂੰ ਪੋਸਟਮਾਰਟਮ ਵਾਸਤੇ ਭੇਜ ਦਿੱਤਾ ਗਿਆ ਹੈ। ਬੱਚੀ ਦੇ ਪਰਿਵਾਰ ਵਾਲਿਆਂ ਨੇ ਦੋਸ਼ ਲਗਾਇਆ ਕਿ ਪ੍ਰੇਮ ਪ੍ਰਸੰਗ ਕਾਰਨ ਸ਼ਿਵਾਨੀ ਨੇ ਸ਼ਨੀਵਾਰ ਨੂੰ ਆਪਣੀ ਧੀ ਦ੍ਰਿਸ਼ਟੀ ਦਾ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਫਰਾਰ ਹੋ ਗਈ ਸੀ। ਜੋ ਹੁਣ ਪੁਲੀਸ ਦੀ ਹਿਰਾਸਤ ਵਿੱਚ ਹੈ।