ਕਾਂਗਰਸ ਕਰੇਗੀ ਇਹ ਕੰਮ ਦੀਵਾਲੀ ਤੋਂ ਬਾਅਦ ਮੋਦੀ ਸਰਕਾਰ ਨੂੰ ਜਗਾਉਣ ਲਈ ਜਾਖੜ ਨੇ ਕਰਤਾ ਐਲਾਨ , ਦਿਲੀ ਤਕ ਹੋ ਗਈ ਚਰਚਾ

ਦਿਲੀ ਤਕ ਹੋ ਗਈ ਚਰਚਾ

ਪਿਛਲੇ ਮਹੀਨੇ ਤੋਂ ਜਿੱਥੇ ਖੇਤੀ ਕਾਨੂੰਨਾ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਮੁਜ਼ਾਹਰੇ ਤੇ ਧਰਨੇ ਕੀਤੇ ਜਾ ਰਹੇ ਹਨ। ਕਲ 5 ਨਵੰਬਰ ਨੂੰ ਚਾਰ ਘੰਟੇ ਦਾ ਚੱਕਾ ਜਾਮ ਕੀਤਾ ਗਿਆ ਸੀ। ਪੰਜਾਬ ਦੀਆਂ ਸਭ ਸਿਆਸੀ ਪਾਰਟੀਆਂ ਵੱਲੋਂ ਵੀ ਕਿਸਾਨ ਜਥੇਬੰਧੀਆ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਇਨ੍ਹਾਂ ਖ਼ੇਤੀ ਕਨੂੰਨਾਂ ਵਿੱਚ ਸੋਧ ਕਰਕੇ ਰਾਸ਼ਟਰਪਤੀ ਨੂੰ ਭੇਜੇ ਗਏ ਸਨ।

ਰਾਸ਼ਟਰਪਤੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਤੋਂ ਮਨਾ ਕਰ ਦਿੱਤਾ ਗਿਆ ਸੀ। ਹੁਣ ਪੰਜਾਬ ਦੀ ਕਾਂਗਰਸ ਦੀ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਦੀਵਾਲੀ ਤੋਂ ਬਾਅਦ ਜਗਾਉਣ ਲਈ ਇਕ ਹੋਰ ਐਲਾਨ ਕਰ ਦਿੱਤਾ ਹੈ। ਇਸ ਦੀ ਦਿੱਲੀ ਤੱਕ ਚਰਚਾ ਹੋ ਰਹੀ ਹੈ।ਖੇਤੀ ਕਾਨੂੰਨਾ ਸਬੰਧੀ ਗੱਲ ਕਰਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ

ਪੰਜਾਬ ਦੇ ਕਿਸਾਨ ਅਤੇ ਅਰਥ ਭਾਈਚਾਰੇ ਨੂੰ ਤਬਾਹ ਕਰਨ ਵਾਲੀ ਸਰਕਾਰ ਨੂੰ ਜਗਾਉਣ ਲਈ ਦੀਵਾਲੀ ਤੋਂ ਬਾਅਦ ਪੰਜਾਬ ਕਾਂਗਰਸ ਵੱਲੋਂ ਕਿਸਾਨਾਂ ਨੂੰ ਕੇਂਦਰ ਦੇ ਕਾਲੇ ਕਾਨੂੰਨਾ ਤੋਂ ਬਚਾਉਣ ਲਈ ਜੰਤਰ ਮੰਤਰ ਤੇ ਧਰਨਾ ਸ਼ੁਰੂ ਕੀਤਾ ਜਾਵੇਗਾ।ਸ੍ਰੀ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਮਾਰੂ ਕਾਨੂੰਨ ਬਣਾ ਕੇ ਲਾਗੂ ਕਰਨ ਦੀ ਜਿੱਦ ਕੀਤੀ ਜਾ ਰਹੀ ਹੈ। ਜਿਸ ਕਾਰਨ ਪੰਜਾਬ ਪੂਰੀ ਤਰਾਂ ਆਰਥਿਕ ਤੌਰ ਤੇ ਬਰਬਾਦ ਹੋ ਜਾਵੇਗਾ।

ਜਾਖੜ ਨੇ ਕਿਹਾ ਕਿ ਇਹ ਪੰਜਾਬੀ ਸੀ, ਜਿਸ ਨੇ ਦੇਸ਼ ਨੂੰ ਅੰਨ ਦੇ ਮਾਮਲੇ ਵਿੱਚ ਆਤਮਨਿਰਭਰ ਕੀਤਾ ਸੀ।ਪਰ ਹੁਣ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾ ਨੂੰ ਕੰਪਨੀਆਂ ਦਾ ਗੁਲਾਮ ਬਣਾ ਕੇ ਦੇਸ਼ ਦੀ ਅੰਨ ਸੁਰੱਖਿਆ ਨੂੰ ਦਾਅ ਤੇ ਲਾਉਣਾ ਚਾਹੁੰਦੀ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਜਿਸ ਤੋਂ ਬਾਅਦ ਜੰਤਰ ਮੰਤਰ ਦਿੱਲੀ ਵਿਖੇ ਲਗਾਤਾਰ ਚੱਲਣ ਵਾਲਾ ਧਰਨਾ ਸ਼ੁਰੂ ਕੀਤਾ ਜਾਵੇਗਾ।

ਜਿੱਥੇ ਪੰਜਾਬ ਦੇ ਸਾਰੇ ਵਿਧਾਇਕ ਵਾਰੋ ਵਾਰੀ ਜਾ ਕੇ ਪੰਜਾਬ ਦੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਸ਼ਾਮਲ ਹੋਣਗੇ।ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਅਧਾਰਤ ਸੂਬਾ ਹੈ ਅਤੇ ਕਿਸਾਨੀ ਦੇ ਬਰਬਾਦ ਹੋ ਜਾਣ ਤੋਂ ਬਾਅਦ ਪੰਜਾਬ ਬੱਚ ਨਹੀਂ ਸਕੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹਾਦਰ ਤੇ ਸੂਰਬੀਰ ਲੋਕ ਕੇਂਦਰ ਸਰਕਾਰ ਦੇ ਇਸ ਸਿਤਮ ਨੂੰ ਸਹਿਣ ਨਹੀਂ ਕਰਨਗੇ। ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਦੇ ਇਨ੍ਹਾਂ ਕਾਲੇ ਕਾਨੂੰਨਾਂ ਦਾ ਅਸਰ ਸਮਾਜ ਦੇ ਸਾਰੇ ਵਰਗਾਂ ਤੇ ਪਵੇਗਾ।