ਕਾਰ ਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ , ਵਿਦਿਆਰਥੀ ਦੀ ਹੋਈ ਦਰਦਨਾਕ ਮੌਤ

ਆਈ ਤਾਜਾ ਵੱਡੀ ਖਬਰ ‘

ਪੰਜਾਬ ਅੰਦਰ ਹਰ ਰੋਜ਼ ਲੋਕ ਸੜਕੀ ਹਾਦਸਿਆਂ ਵਿੱਚ ਆਪਣੀਆਂ ਕੀਮਤੀ ਜਾਨਾ ਗੁਆ ਰਹੇ ਹਨ, ਇਹਨਾਂ ਸੜਕੀ ਹਾਦਸਾ ਦੇ ਵਿੱਚ ਹਰ ਰੋਜ਼ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਪਿਆ ਹੈ l ਇਸ ਦੇ ਬਾਵਜੂਦ ਵੀ ਲੋਕ ਬੇਪਰਵਾਹ ਹੋ ਕੇ ਸੜਕੀ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ। ਇਹਨਾਂ ਸੜਕੀ ਹਾਦਸੇ ਵਿੱਚ ਹਰ ਰੋਜ ਕਈ ਘਰਾਂ ਦੇ ਚਿਰਾਗ ਬੁਝ ਰਹੇ ਹਨ l ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਪੰਜਾਬ ਦੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ l ਇਥੇ ਕਾਰ ਤੇ ਮੋਟਰਸਾਈਕਲ ਦੀ ਆਪਸ ਦੇ ਵਿੱਚ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਵਿਦਿਆਰਥੀ ਦੀ ਦਰਦਨਾਕ ਮੌਤ ਹੋ ਗਈ l

ਮਾਮਲਾ ਗੁਰਾਇਆਂ ਤੋਂ ਸਾਹਮਣੇ ਆਇਆ, ਜਿੱਥੇ ਗੋਰਾਇਆ ਵਿਖੇ ਇੱਕ ਤੇਜ਼ ਰਫ਼ਤਾਰ ਕਾਰ ਦਾ ਕਹਿਰ ਵੇਖਣ ਨੂੰ ਮਿਲਿਆ, ਜਿਸ ਨੇ ਆਪਣੀ ਲਪੇਟ ’ਚ ਬੁਲੇਟ ਮੋਟਰਸਾਈਕਲ ’ਤੇ ਜਾ ਰਹੇ ਜਲੰਧਰ ਫਗਵਾੜਾ ਹਾਈਵੇਅ ’ਤੇ ਬਣੀ ਇਕ ਨਿੱਜੀ ਯੂਨੀਵਰਸਿਟੀ ’ਚ ਲਾਅ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਨੂੰ ਲੈ ਲਿਆ, ਜਿਸ ਕਾਰਨ ਮੋਟਰਸਾਈਕਲ ਸਵਾਰ ਵਿਦਿਆਰਥੀ ਦੀ ਮੌਕੇ ਤੇ ਹੀ ਮੌਤ ਹੋ ਗਈ।

ਉੱਥੇ ਹੀ ਜਦੋਂ ਵਿਦਿਆਰਥੀ ਦੇ ਪਰਿਵਾਰਿਕ ਮੈਂਬਰਾਂ ਨੂੰ ਇਸ ਬਾਰੇ ਪਤਾ ਚੱਲਿਆ ਤਾਂ ਉਹਨਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਉਥੇ ਹੀ ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਇਕ ਪਟਿਆਲਾ ਨੰਬਰ ਸਵਿੱਫਟ ਕਾਰ ਗੁਰਦਾਸਪੁਰ ਤੋਂ ਪਟਿਆਲਾ ਜਾ ਰਹੀ ਸੀ। ਜਦੋਂ ਗੋਰਾਇਆ ਦੇ ਮਾਹਲਾ ਪਿੰਡ ਦੇ ਗੇਟ ਨੇੜੇ ਨੈਸ਼ਨਲ ਹਾਈਵੇਅ 44 ਦਾ ਪੁਲ਼ ਉਤਰ ਰਹੀ ਸੀ ਤਾਂ, ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਬੁਲੇਟ ’ਤੇ ਜਾ ਰਹੇ ਨੌਜਵਾਨ ਨਾਲ ਜਾ ਟਕਰਾਈ।

ਟੱਕਰ ਇਨੀ ਜਿਆਦਾ ਜ਼ਬਰਦਸਤ ਸੀ ਕਿ ਮੌਕੇ ਤੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ l ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਦੀਆਂ ਟੀਮਾਂ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ l