BREAKING NEWS
Search

ਕਿਸਾਨਾਂ ਤੇ ਹਰਿਆਣਾ ਸਰਕਾਰ ਦੀ ਸਖਤੀ ਮਗਰੋਂ- ਹੁਣੇ ਹੁਣੇ ਪੰਜਾਬ ਦੇ ਕਿਸਾਨਾਂ ਨੇ ਕਰਤਾ ਇਹ ਵੱਡਾ ਐਲਾਨ

ਪੰਜਾਬ ਦੇ ਕਿਸਾਨਾਂ ਨੇ ਕਰਤਾ ਇਹ ਵੱਡਾ ਐਲਾਨ

ਖੇਤੀ ਕਾਨੂੰਨਾਂ ਖਿਲਾਫ ਦਿੱਲੀ ਜਾਣ ਵਾਲੇ ਕਾਫਲੇ ਵਿਚ ਕਿਸਾਨਾਂ ਤੋਂ ਇਲਾਵਾ ਨੌਜਵਾਨ ਵਰਗ ਤੇ ਔਰਤਾਂ ਵੀ ਸ਼ਾਮਲ ਹਨ। ਹੁਣ ਖੇਤੀ ਕਨੂੰਨਾਂ ਖਿਲਾਫ਼ 26 ਤੇ 27 ਨਵੰਬਰ ਨੂੰ ਕਿਸਾਨਾਂ ਵੱਲੋਂ ਦਿੱਲੀ ਕੂਚ ਅੰਦੋਲਨ ਨੂੰ ਲੈ ਕੇ ਹਰਿਆਣਾ ਪੁਲਸ ਨੇ ਬਾਰਡਰ ਬੰਦ ਕਰ ਦਿੱਤੇ ਹਨ। ਹਰਿਆਣਾ ਪੰਜਾਬ ਸਰਹੱਦ ਤੇ ਪੁਲਸ ਫੋਰਸ ਤਾਇਨਾਤ ਹੋ ਗਈ ਹੈ। ਤਾਂ ਜੋ ਕਿਸਾਨ ਦਿੱਲੀ ਨਾ ਪਹੁੰਚ ਸਕਣ।

ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਨੂੰ ਦਿੱਲੀ ਚ ਦਾਖਲ ਨਹੀਂ ਹੋਣ ਦਿੱਤਾ ਗਿਆ ਤਾਂ ਦਿੱਲੀ ਜਾਣ ਵਾਲੀਆਂ ਸੜਕਾਂ ਨੂੰ ਜਾਮ ਕਰ ਦਿੱਤਾ ਜਾਵੇਗਾ। ਇੰਨਾ ਹੀ ਨਹੀਂ ਕਿਸਾਨਾਂ ਨੇ ਕਿਹਾ ਹੈ ਕਿ ਸਾਨੂੰ ਹਰਿਆਣਾ ਵੱਲੋਂ ਅੱਗੇ ਵਧਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ ਹੈ, ਤਾਂ ਉਹ ਉਥੇ ਹੀ ਧਰਨੇ ਲਾ ਲੈਣਗੇ। ਹਰਿਆਣਾ ਸੂਬੇ ਵੱਲੋਂ ਕਿਸਾਨਾਂ ਨੂੰ ਜਿੱਥੇ ਦਿੱਲੀ ਵਧਣ ਤੋਂ ਰੋਕਿਆ ਜਾ ਰਿਹਾ ਹੈ।

ਪੰਜਾਬ ਤੋਂ ਦਿੱਲੀ ਵਧ ਰਹੇ ਕਿਸਾਨਾਂ ਦੇ ਉੱਪਰ ਪਾਣੀ ਦੀ ਬੁਛਾੜ ਕੀਤੀ ਗਈ ਹੈ। ਉੱਥੇ ਹੀ ਕਿਸਾਨਾ ਤੇ ਹਰਿਆਣਾ ਸਰਕਾਰ ਦੀ ਸ਼ਖਤੀ ਨੂੰ ਦੇਖਦੇ ਹੋਏ ਕਿਸਾਨਾਂ ਨੇ ਹੁਣ ਐਲਾਨ ਕਰ ਦਿੱਤਾ ਹੈ। ਜਿੱਥੇ ਹਰਿਆਣਾ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਤੇ ਲੱਗੀ ਹੋਈ ਹੈ। ਉਥੇ ਹੀ ਪੰਜਾਬ ਦੇ ਕਿਸਾਨ ਵੀ ਦਿੱਲੀ ਵੱਲ ਕੂਚ ਕਰਨ ਲਈ ਡਟੇ ਹੋਏ ਹਨ। ਕਿਸਾਨਾਂ ਵੱਲੋਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਹੁਣ ਕਿਸਾਨ ਯੂਨੀਅਨ ਨੇ ਹਰਿਆਣਾ ਦੀ ਪੁਲਸ ਨਾਲ ਟਕਰਾਅ ਕਰਨ ਦੀ ਜਗ੍ਹਾ ਤੇ ਓਥੇ ਹੀ ਸ਼ਾਂਤਮਈ ਢੰਗ ਨਾਲ ਧਰਨਾ ਲਾਉਣ ਦਾ ਐਲਾਨ ਕਰ ਦਿੱਤਾ ਹੈ। ਕਿਸਾਨਾਂ ਨੇ ਕਿਹਾ ਹੈ ਕਿ ਜਿੱਥੇ ਵੀ ਹਰਿਆਣਾ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ। ਉਥੇ ਹੀ ਪੰਜਾਬ ਦੇ ਕਿਸਾਨ ਧਰਨਾ ਲਗਾ ਕੇ ਬੈਠ ਜਾਣਗੇ । ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਉਹ ਅਣਮਿਥੇ ਸਮੇਂ ਲਈ ਸ਼ਾਂਤਮਈ ਢੰਗ ਨਾਲ ਧਰਨੇ ਤੇ ਬੈਠਣਗੇ।

ਕਿਉਂਕਿ ਪੰਜਾਬ ਤੋਂ ਹਰਿਆਣਾ ਅੰਦਰ ਦਾਖਲ ਹੋਣ ਲਈ ਅੱਠ ਥਾਵਾਂ ਦੀ ਚੋਣ ਕੀਤੀ ਗਈ ਸੀ ਜਿਸ ਤੇ ਹਰਿਆਣਾ ਪੁਲਿਸ ਵੱਲੋਂ ਰੋਕ ਲਗਾ ਦਿੱਤੀ ਗਈ ਹੈ। ਹੁਣ ਕਿਸਾਨ ਜਥੇਬੰਦੀਆਂ ਵੱਲੋਂ ਉਥੇ ਹੀ ਧਰਨਾ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਦਾ ਸਾਰਾ ਧਿਆਨ ਪੰਜਾਬ ਹਰਿਆਣਾ ਬਾਰਡਰ ਤੇ ਕੇਂਦ੍ਰਿਤ ਹੈ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਕੋਲ ਤਿੰਨ-ਚਾਰ ਮਹੀਨਿਆਂ ਦਾ ਰਾਸ਼ਨ ਹੈ ਇਸ ਲਈ ਉਨ੍ਹਾਂ ਨੂੰ ਕਿਸੇ ਵੀ ਗੱਲ ਦੀ ਚਿੰਤਾ ਨਹੀਂ ਹੈ। ਅਗਰ ਇਹ ਧਰਨੇ ਲੰਬਾ ਸਮਾਂ ਵੀ ਚਲਦੇ ਹਨ , ਤਾਂ ਕਿਸਾਨ ਆਪਣੇ ਸੰਘਰਸ਼ ਤੋਂ ਪਿੱਛੇ ਨਹੀ ਹਟਣਗੇ।