BREAKING NEWS
Search

ਕਿਸਾਨਾਂ ਦੇ 26 -27 ਨਵੰਬਰ ਨੂੰ ਦਿੱਲੀ ਜਾਣ ਦੇ ਪ੍ਰੋਗਰਾਮ ਬਾਰੇ ਚ ਆਈ ਇਹ ਤਾਜਾ ਵੱਡੀ ਖਬਰ

ਦਿੱਲੀ ਜਾਣ ਦੇ ਪ੍ਰੋਗਰਾਮ ਬਾਰੇ ਚ ਆਈ ਇਹ ਤਾਜਾ ਵੱਡੀ ਖਬਰ

ਬੀਤੇ ਤਕਰੀਬਨ ਦੋ ਮਹੀਨਿਆਂ ਤੋਂ ਕਿਸਾਨਾਂ ਵੱਲੋਂ ਇੱਕ ਸੰਘਰਸ਼ ਵਿਢਿਆ ਗਿਆ ਹੈ ਜਿਸ ਵਿੱਚ ਪੰਜਾਬ ਦੀਆਂ 30 ਤੋਂ ਵੱਧ ਕਿਸਾਨ ਜੱਥੇਬੰਦੀਆਂ ਕੇਂਦਰ ਸਰਕਾਰ ਵੱਲੋਂ ਸੋਧੇ ਗਏ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਧਰਨੇ ਉਪਰ ਬੈਠੀਆਂ ਹੋਈਆਂ ਹਨ। ਇਹਨਾਂ ਵੱਲੋਂ ਪਿਛਲੇ ਕਾਫ਼ੀ ਸਮੇਂ ਤੋਂ ਰੇਲਵੇ ਟਰੈਕ, ਟੋਲ ਪਲਾਜ਼ੇ, ਅਮੀਰ ਘਰਾਣਿਆਂ ਦੇ ਗੋਦਾਮਾਂ, ਪੈਟਰੋਲ ਪੰਪਾਂ, ਸ਼ਾਪਿੰਗ ਮਾਲਜ਼ ਅਤੇ ਭਾਜਪਾ ਨੇਤਾਵਾਂ ਦੇ ਘਰਾਂ ਦਾ ਘਿਰਾਓ ਕਰਕੇ ਆਪਣੇ ਰੋਸ ਨੂੰ ਉਜਾਗਰ ਕੀਤਾ ਜਾ ਰਿਹਾ ਹੈ।

ਇਸ ਧਰਨੇ ਪ੍ਰਦਰਸ਼ਨ ਨੂੰ ਖ਼ਤਮ ਕਰਨ ਲਈ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਤਿੰਨ ਵਾਰ ਮੀਟਿੰਗ ਹੋ ਚੁੱਕੀ ਹੈ ਜਿਸ ਦੇ ਨਤੀਜੇ ਸਫ਼ਲ ਨਹੀਂ ਹੋ ਸਕੇ। ਜਿਸ ਵਜੋਂ ਕਿਸਾਨਾਂ ਵੱਲੋਂ ਹੁਣ 26-27 ਨਵੰਬਰ ਨੂੰ ਦਿੱਲੀ ਘੇਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਜਿਸ ਸਬੰਧੀ ਕਿਸਾਨਾਂ ਵੱਲੋਂ ਪਹਿਲਾਂ ਹੀ ਐਲਾਨ ਕਰ ਦਿੱਤਾ ਗਿਆ ਹੈ। ਪਰ ਹੁਣ ਇਸ ਐਲਾਨ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅ-ਫ-ਵਾ- ਹਾਂ ਫੈਲੀਆਂ ਹੋਈਆਂ ਹਨ ਜਿਸ ਦਾ ਖੰਡਨ ਕਰਦੇ ਹੋਏ ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਦੇ ਆਗੂ ਹਰੀਸ਼ ਚੰਦਰ ਬਾਗੋਵਾਲਾ ਨੇ ਕਿਸਾਨਾਂ ਨੂੰ ਇਸ ਸਬੰਧੀ ਸਪੱਸ਼ਟੀਕਰਨ ਦਿੱਤਾ।

ਜਿੱਥੇ ਉਨ੍ਹਾਂ ਗੱਲ ਬਾਤ ਕਰਦਿਆਂ ਕਿਹਾ ਕਿ ਸਾਂਝਾ ਦਿੱਲੀ ਚੱਲੋ ਪ੍ਰੋਗਰਾਮ 26-27 ਨਵੰਬਰ ਨੂੰ ਯੋਜਨਾ ਬੱਧ ਤਰੀਕੇ ਨਾਲ ਹੀ ਚੱਲੇਗਾ। ਇਸ ਪ੍ਰੋਗਰਾਮ ਵਿੱਚ ਕਿਸੇ ਕਿਸਮ ਦੀ ਕੋਈ ਵੀ ਤਬਦੀਲੀ ਨਹੀਂ ਕੀਤੀ ਗਈ। ਕਿਸਾਨਾਂ ਦੇ ਸੰਘਰਸ਼ ਨੂੰ ਰੋਕਣ ਅਤੇ ਗਲਤ ਦਿਸ਼ਾ ਵੱਲ ਮੋੜਨ ਲਈ ਬਹੁਤ ਸਾਰੀਆਂ ਕਿਸਾਨ ਵਿਰੋਧੀ ਏਜੰਸੀਆਂ ਆਪਣੇ ਬੁਰੇ ਇਰਾਦਿਆਂ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਹਨ।

ਕੇਂਦਰ ਸਰਕਾਰ ਦੇ ਇਸ਼ਾਰੇ ਉੱਪਰ ਦਿੱਲੀ ਪੁਲਸ ਅਤੇ ਹੋਰ ਏਜੰਸੀਆਂ ਸਾਡੇ ਇਸ ਅੰਦੋਲਨ ਨੂੰ ਅਸਫ਼ਲ ਬਣਾਉਣ ਦਾ ਯਤਨ ਕਰ ਰਹੀਆਂ ਹਨ। ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਕਿਸਮ ਦੀ ਅ-ਫ਼-ਵਾ-ਹ ਦੇ ਝਾਂਸੇ ਵਿੱਚ ਨਾ ਆਉਣ। ਫਿਲਹਾਲ ਇਸ ਸਮੇਂ ਆਪਾਂ ਸਾਰਿਆਂ ਰਲ ਕੇ ਇਸ ਅੰਦੋਲਨ ਨੂੰ ਸਫ਼ਲ ਕਰਨ ਲਈ ਸਿਰਤੋੜ ਯਤਨ ਕਰਨੇ ਹਨ। ਜਿਸ ਵਿੱਚ ਪੂਰੇ ਭਾਰਤ ਵਿੱਚੋਂ 100 ਤੋਂ ਵੱਧ ਕਿਸਾਨ ਜੱਥੇਬੰਦੀਆਂ ਆਪਣੇ ਸਮਰਥਕਾਂ ਦੇ ਨਾਲ ਦਿੱਲੀ ਨੂੰ ਘੇਰਨ ਦੀ ਪੂਰੀ ਵਿਉਂਤਬੰਦੀ ਕਰ ਚੁੱਕੀਆਂ ਹਨ।