BREAKING NEWS
Search

ਕਿਸਾਨਾਂ ਵਲੋਂ ਰੇਲਾਂ ਨੂੰ ਹਰੀ ਝੰਡੀ ਮਿਲਣ ਤੋਂ ਬਾਅਦ ਹੁਣ ਰੇਲਵੇ ਵਲੋਂ ਆ ਗਈ ਇਹ ਖਬਰ

ਤਾਜਾ ਵੱਡੀ ਖਬਰ

ਲਗ ਭਗ ਦੋ ਮਹੀਨਿਆਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਰਿਲਾਇੰਸ ਦੇ ਸ਼ੌਪਿੰਗ ਮਾਲ ਤੇ ਪੈਟਰੌਲ ਪੰਪ, ਟੋਲ ਪਲਾਜ਼ਾ ਅਤੇ ਰੇਲਵੇ ਲਾਈਨਾਂ ਤੇ ਧਰਨੇ ਦਿੱਤੇ ਜਾ ਰਹੇ ਸਨ। ਤਾਂ ਜੋ ਇਨ੍ਹਾਂ ਖੇਤੀ ਕਾਨੂੰਨਾ ਨੂੰ ਰੱਦ ਕਰਵਾਇਆ ਜਾ ਸਕੇ। ਕਿਸਾਨ ਜਥੇਬੰਦੀਆਂ ਵੱਲੋਂ ਜਿਥੇ ਰੇਲਵੇ ਲਾਈਨਾਂ ਨੂੰ ਬੰਦ ਕਰਕੇ ਰੇਲ ਆਵਾਜਾਈ ਨੂੰ ਠੱਪ ਕੀਤਾ ਗਿਆ ਸੀ।

ਉਥੇ ਹੀ ਕੱਲ ਪੰਜਾਬ 30 ਕਿਸਾਨ ਜਥੇਬੰਦੀਆਂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਹੋਈ ਮੀਟਿੰਗ ਤੋਂ ਬਾਅਦ ਰੇਲ ਗੱਡੀਆਂ ਅਤੇ ਮਾਲ ਗੱਡੀਆਂ ਨੂੰ ਚਲਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਸਹਿਮਤੀ ਦੇ ਦਿੱਤੀ ਗਈ ਹੈ। ਉੱਥੇ ਹੀ ਹੁਣ ਕਿਸਾਨਾਂ ਵੱਲੋਂ ਰੇਲ ਨੂੰ ਹਰੀ ਝੰਡੀ ਮਿਲਣ ਤੋਂ ਬਾਅਦ ਹੁਣ ਰੇਲਵੇ ਵੱਲੋਂ ਵੀ ਇਕ ਖਬਰ ਸਾਹਮਣੇ ਆ ਗਈ ਹੈ। ਪੰਜਾਬ ਅੰਦਰ ਕਿਸਾਨ ਜਥੇਬੰਦੀਆਂ ਵੱਲੋਂ ਪਹਿਲਾਂ ਹੀ ਮਾਲ ਗੱਡੀਆਂ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਗਈ ਸੀ।

ਕੇਂਦਰ ਸਰਕਾਰ ਮੰਗ ਕਰ ਰਹੀ ਸੀ ਕਿ ਰੇਲ ਗੱਡੀਆਂ ਨੂੰ ਵੀ ਆਉਣ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਹੀ ਮਾਲ ਗੱਡੀਆਂ ਸੂਬੇ ਅੰਦਰ ਦਾਖਲ ਹੋਣਗੀਆ। ਹੁਣ ਰੇਲਵੇ ਨੂੰ ਕਿਸਾਨਾਂ ਵੱਲੋਂ ਹਰੀ ਝੰਡੀ ਮਿਲ ਜਾਣ ਤੋਂ ਬਾਅਦ, ਰੇਲ ਵਿਭਾਗ ਵੱਲੋਂ ਵੀ ਪੰਜਾਬ ਅੰਦਰ ਮਾਲ ਗੱਡੀਆਂ ਅਤੇ ਰੇਲ ਗੱਡੀਆਂ ਭੇਜਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਰੇਲਵੇ ਨੇ ਸ਼ਨੀਵਾਰ ਨੂੰ ਕਿਹਾ ਕਿ ਪੰਜਾਬ ਅੰਦਰ ਰੇਲ ਪਟੜੀਆਂ ਦੇ ਖ਼ਾਲੀ ਹੋਣ ਬਾਰੇ ਸੂਬਾ ਸਰਕਾਰ ਵੱਲੋਂ ਸੂਚਿਤ ਕਰ ਦਿੱਤਾ ਗਿਆ ਹੈ।

ਜਿਸ ਤੋਂ ਬਾਅਦ ਹੁਣ ਪੰਜਾਬ ਵਿਚ ਜਲਦੀ ਹੀ ਰੇਲ ਆਵਾਜਾਈ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਬਾਰੇ ਰੇਲ ਮੰਤਰਾਲੇ ਨੇ ਟਵੀਟ ਕੀਤਾ ਹੈ ਕਿ ਰੇਲਵੇ ਨੂੰ ਮਾਲ ਗੱਡੀਆਂ ਅਤੇ ਯਾਤਰੀ ਗੱਡੀਆਂ ਦਾ ਸੰਚਾਲਨ ਮੁੜ ਤੋਂ ਸ਼ੁਰੂ ਕਰਨ ਬਾਰੇ ਪੰਜਾਬ ਸਰਕਾਰ ਤੋਂ ਜਾਣਕਾਰੀ ਮਿਲੀ ਹੈ । ਇਸਦੇ ਨਾਲ ਹੀ ਇਹ ਵੀ ਦੱਸਿਆ ਕਿ ਟ੍ਰੇਨਾਂ ਦੇ ਸੰਚਾਲਨ ਲਈ ਪਟੜੀਆਂ ਖਾਲੀ ਹੋ ਚੁੱਕੀਆਂ ਹਨ।

ਹੁਣ ਰੇਲਵੇ ਵਿਭਾਗ ਵੱਲੋਂ ਆਪਣੀ ਜਾਂਚ ਪੂਰੀ ਕਰਨ ਉਪਰੰਤ ਪੰਜਾਬ ਅੰਦਰ ਰੇਲ ਆਵਾਜਾਈ ਨੂੰ ਮੁੜ ਤੋਂ ਸ਼ੁਰੂ ਕਰ ਦਿੱਤਾ ਜਾਵੇਗਾ। ਸ਼ਨੀਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ 30 ਕਿਸਾਨ ਜਥੇਬੰਦੀਆਂ ਦੀ ਹੋਈ ਮੀਟਿੰਗ ਦੌਰਾਨ ਹੀ ਰੇਲ ਸੇਵਾ ਨੂੰ ਮੁੜ ਤੋਂ ਸ਼ੁਰੂ ਕਰਨ ਦੀ ਮਨਜ਼ੂਰੀ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੀ ਗਈ ਸੀ। ਸੂਬੇ ਅੰਦਰ ਹੁਣ ਮੰਗਲਵਾਰ ਤੋਂ ਰੇਲ ਸੇਵਾ ਬਹਾਲ ਹੋ ਜਾਵੇਗੀ।