ਆਈ ਤਾਜਾ ਵੱਡੀ ਖਬਰ 

ਭਾਰਤ ਵਿੱਚ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਹਰ ਵਰਗ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਆਰੰਭ ਕੀਤੇ ਗਏ ਇਸ ਸੰਘਰਸ਼ ਨੂੰ ਅੱਜ 25 ਦਿਨ ਦਾ ਸਮਾਂ ਹੋ ਚੁੱਕਾ ਹੈ। ਜਿੱਥੇ ਭਾਰਤ ਦੇ ਵਿਚ ਪੰਜਾਬੀ ਕਲਾਕਾਰਾਂ ਅਤੇ ਗਾਇਕਾਂ ਵੱਲੋਂ ਇਹਨਾਂ ਕਿਸਾਨਾਂ ਦੀ ਹਮਾਇਤ ਕੀਤੀ ਜਾ ਰਹੀ ਹੈ। ਉਥੇ ਹੀ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੂਬੇ ਅੰਦਰ ਜਿੱਥੇ ਅਕਾਲੀ-ਭਾਜਪਾ ਗਠਜੋੜ ਟੁੱਟ ਚੁੱਕਾ ਹੈ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਿਸ ਦੇ ਕਾਰਨ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਕਿਉਂਕਿ ਕੇਂਦਰ ਸਰਕਾਰ ਵੱਲੋਂ ਵੀ ਆਪਣੀ ਹਮਾਇਤ ਵਾਪਸ ਲੈ ਲਈ ਗਈ ਸੀ। ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਬਹੁਤ ਸਾਰੇ ਭਾਜਪਾ ਆਗੂਆਂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਜਾ ਰਿਹਾ। ਮੋਦੀ ਸਰਕਾਰ ਨੂੰ ਇਕ ਵਾਰ ਫਿਰ ਕਿਸਾਨੀ ਅੰਦੋਲਨ ਕਰਕੇ ਇੱਕ ਬਹੁਤ ਵੱਡਾ ਝਟਕਾ ਲੱਗਾ ਹੈ।

ਹਰ ਵਰਗ ਵੱਲੋਂ ਜਿੱਥੇ ਕਿਸਾਨਾਂ ਦੀ ਹਮਾਇਤ ਕੀਤੀ ਜਾ ਰਹੀ ਹੈ। ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨ ਲਈ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਨੌਕਰੀ ਛੱਡ ਕੇ ਇਸ ਸੰਘਰਸ਼ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਅੱਜ ਐਤਵਾਰ ਨੂੰ ਭਾਜਪਾ ਦੇ ਅਹੁਦੇਦਾਰਾਂ ਵੱਲੋਂ ਫਿਰੋਜ਼ਪੁਰ ਵਿਚ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਵਿਚ ਕਿਸਾਨਾਂ ਦੇ ਹੱਕ ਵਿਚ ਭਾਜਪਾ ਦੇ 1 ਸਾਬਕਾ ਬਲਾਕ ਸੰਮਤੀ ਚੇਅਰਮੈਨ, 3 ਬਲਾਕ ਸੰਮਤੀ ਮੈਂਬਰਾਂ ,3 ਮੌਜੂਦਾ ਕੌਂਸਲਰ , ਕਈ ਸਰਪੰਚਾਂ ਤੇ ਨੰਬਰਦਾਰਾਂ ਸਮੇਤ ਤਿੰਨ ਦਰਜਨ ਦੇ ਕਰੀਬ ਭਾਜਪਾ ਦੇ ਅਹੁਦੇਦਾਰਾਂ ਵੱਲੋਂ ਅਸਤੀਫੇ ਦਿੱਤੇ ਗਏ ਹਨ।

ਇਹਨਾਂ ਵਿੱਚ ਗੁਰਭੇਜ ਸਿੰਘ ਬਹਾਦਰਪੁਰ, ਜਿੰਮੀ ਸੰਧੂ, ਬਲਵੰਤ ਸਿੰਘ ਰੱਖੜੀ ਤੇ ਪੱਪੂ ਕਾਲੜਾ ਆਦਿ ਸ਼ਾਮਲ ਸਨ। ਇਨ੍ਹਾਂ ਸਭ ਨੇ ਭਾਜਪਾ ਦਾ ਵਿਰੋਧ ਕਰਦੇ ਹੋਏ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ ਜਿਸ ਨੂੰ ਅਸੀਂ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਪ੍ਰੈਸ ਨੂੰ ਸੰਬੋਧਨ ਕਰਦਿਆਂ ਕਿਹਾ ਸਰਕਾਰ ਸਾਡੇ ਚੁੱਲਿਆ ਨੂੰ ਹੱਥ ਪਾਉਣ ਲੱਗੀ ਹੈ, ਇਹ ਪਾਰਟੀ ਸਾਡੀ ਕਦੇ ਵੀ ਸਕੀ ਨਹੀਂ ਹੋ ਸਕਦੀ। ਇਸ ਲਈ ਬੜੇ ਦੁਖੀ ਮਨ ਨਾਲ ਅਸੀਂ ਕਿਸਾਨੀ ਬਿੱਲਾਂ ਦੇ ਮਸਲੇ ਤੇ ਕਿਸਾਨਾਂ ਦੇ ਨਾਲ ਖੜੇ ਹਾਂ। ਅਸੀਂ ਵੀ ਕਿਸਾਨਾਂ ਦੇ ਪੁੱਤਰ ਹਾਂ ਤੇ ਖ਼ੁਦ ਇਸ ਮੁਸ਼ਕਲ ਘੜੀ ਵਿੱਚ ਸਭ ਦਾ ਸਾਥ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦਿੰਦੇ ਹਾਂ। ਹਰ ਵਰਗ ਵੱਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਜਾ ਰਹੀ ਹੈ।


                                       
                            
                                                                   
                                    Previous Postਹੁਣ ਅਮਰੀਕਾ ਤੋਂ ਕਿਸਾਨ ਅੰਦੋਲਨ ਬਾਰੇ ਹੋ ਗਿਆ ਇਹ ਵੱਡਾ ਐਲਾਨ, ਹਰ ਪਾਸੇ ਹੋ ਗਈ ਬੱਲੇ ਬੱਲੇ
                                                                
                                
                                                                    
                                    Next Postਪੰਜਾਬ ਚ ਵਾਪਰਿਆ ਕਹਿਰ – ਮੁੰਡੇ ਨੂੰ ਰਾਤ  ਸੌਣ ਲੱਗਿਆ ਕੀਤੀ ਇੱਕ ਗਲਤੀ ਨੇ ਦਿੱਤੀ ਦਰਦਨਾਕ ਮੌਤ
                                                                
                            
               
                            
                                                                            
                                                                                                                                            
                                    
                                    
                                    



