BREAKING NEWS
Search

ਕਿਸਾਨ ਸੰਘਰਸ਼ – 26 ਨਵੰਬਰ ਨੂੰ ਦਿੱਲੀ ਜਾਣ ਦੇ ਬਾਰੇ ਹੁਣ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਅੰਦਰ 51 ਦਿਨ ਤੋਂ ਲਗਾਤਾਰ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਨੂੰਨਾਂ ਖਿਲਾਫ਼ ਰੋਸ ਪ੍ਰਦਰਸ਼ਨ ਤੇ ਧਰਨੇ ਕੀਤੇ ਜਾ ਰਹੇ ਹਨ। ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਕੀਤੀ ਗਈ ਗੱਲਬਾਤ ਬੇਸਿੱਟਾ ਰਹਿਣ ਕਾਰਨ, ਕਿਸਾਨ ਜਥੇਬੰਦੀਆਂ ਵੱਲੋਂ ਫਿਰ ਤੋਂ ਲਗਾਤਾਰ ਸੰਘਰਸ਼ ਜਾਰੀ ਹੈ। ਹੁਣ ਕਿਸਾਨ ਜਥੇਬੰਦੀਆਂ ਦਿੱਲੀ ਜਾਣਗੀਆ। ਜਿੱਥੇ ਚਲੋ ਦਿੱਲੀ ਦੇ ਤਹਿਤ 26 ਤੇ 27 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿਚ ਸ਼ਾਂਤੀ ਪੂਰਨ ਤਰੀਕੇ ਨਾਲ ਧਰਨਾ ਦਿੱਤਾ ਜਾਵੇਗਾ।

ਪਹਿਲਾ ਹੀ ਇਸ ਧਰਨੇ ਦੇ ਤਹਿਤ ਟੋਲ ਪਲਾਜ਼ਾ, ਰਿਲਾਇੰਸ ਦੇ ਪੈਟ੍ਰੋਲ ਪੰਪ ਅਤੇ ਰੇਲਵੇ ਟ੍ਰੈਕ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ ਕਿਸਾਨਾਂ ਵੱਲੋਂ ਰੇਲ ਗੱਡੀਆਂ ਨੂੰ ਵੀ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਇਸ ਸੰਘਰਸ਼ ਦੇ ਚੱਲਦੇ ਹੋਏ ਦੇਸ਼ ਭਰ ਤੋ 500 ਤੋਂ ਵੱਧ ਕਿਸਾਨ ਜਥੇਬੰਦੀਆਂ ਵਲੋ 26 ਅਤੇ 27 ਨਵੰਬਰ ਨੂੰ ਦਿੱਲੀ ਦੇ ਖ਼ਾਸ 5 ਸੜਕੀ ਮਾਰਗ ਬੰਦ ਕਰਕੇ ਸ਼ਾਂਤੀਪੂਰਵਕ ਤਰੀਕੇ ਨਾਲ ਆਪਣਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਕਿਸਾਨ ਦਿੱਲੀ ਦੇ ਪੰਜ ਖ਼ਾਸ ਰਸਤਿਆਂ ਤੇ ਪਹੁੰਚਣਗੇ ਜਿਨ੍ਹਾਂ ਵਿਚ ਕਿਸਾਨ ਅੰਮ੍ਰਿਤਸਰ ਦਿੱਲੀ ਨੈਸ਼ਨਲ ਹਾਈਵੇ (ਕੁੰਡਲੀ ਬਾਰਡਰ), ਹਿਸਾਰ ਦਿੱਲੀ ਹਾਈਵੇ (ਬਹਾਦੁਰਗੜ), ਜੈਪੁਰ ਦਿੱਲੀ ਹਾਈਵੇ (ਧਾਰੂਹੇਰਾ), ਬਰੇਲੀ ਦਿੱਲੀ ਹਾਈਵੇ (ਹਾਪੁਰ), ਆਗਰਾ ਦਿੱਲੀ ਹਾਈਵੇ (ਬੱਲਭਗੜ੍ਹ) ਵਿਖੇ ਇਕੱਤਰ ਹੁੰਦੇ ਹੋਏ ਦਿੱਲੀ ਵੱਲ ਮਾਰਚ ਕਰਨਗੇ। ਕਿਸਾਨਾਂ ਨੂੰ ਉਮੀਦ ਹੈ ਕਿ ਉਨ੍ਹਾਂ ਨੂੰ ਦੇਸ਼ ਦੀ ਰਾਜਧਾਨੀ ਵਿਚ ਦਾਖਲ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨ ਦਾ ਮੌਕਾ ਮਿਲੇਗਾ । ਉੱਥੇ ਹੀ ਪੰਜਾਬ ਦੇ ਕਿਸਾਨ ਆਗੂਆਂ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਅਗਰ ਉਨ੍ਹਾਂ ਨੂੰ ਦਿੱਲੀ ਵਿਚ ਆਉਣ ਦੀ ਆਗਿਆ ਨਾ ਦਿੱਤੀ ਗਈ ਤਾਂ, ਉਹ ਵੀ ਦਿੱਲੀ ਤੋਂ ਪੰਜਾਬ, ਹਰਿਆਣਾ ਆਉਣ ਵਾਲੇ ਰਸਤੇ ਬੰਦ ਕਰ ਦੇਣਗੇ।

ਇਸ ਦਾ ਐਲਾਨ ਸੰਯੁਕਤ ਕਿਸਾਨ ਮੋਰਚਾ ਦੇ ਨੁਮਾਇੰਦਿਆਂ ਵੱਲੋਂ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਦੀ ਤਾਲਮੇਲ ਕਮੇਟੀ ਨੇ ਵੀ ਇਸ ਪ੍ਰੋਗਰਾਮ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ । ਕੇਂਦਰ ਸਰਕਾਰ ਵੱਲੋਂ, ਬੰਦ ਕੀਤੀ ਗਈ ਆਰਥਿਕ ਨਾਕਾਬੰਦੀ ਖੋਲ੍ਹਣ, ਮਾਲ ਗੱਡੀਆਂ ਚਲਾਉਣ ਦੀ ਮੰਗ ਦਾ ਵੀ ਸਮਰਥਨ ਕੀਤਾ ਗਿਆ ਹੈ।

ਇਸ ਮੌਕੇ ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ , ਰਾਸ਼ਟਰੀ ਕਿਸਾਨ ਮਹਾਸੰਘ ਅਤੇ ਭਾਰਤੀ ਕਿਸਾਨ ਯੂਨੀਅਨ ਚਧੁਨੀ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਅਤੇ ਦੇਸ਼ ਦੀਆਂ ਕਈ ਹੋਰ ਕਿਸਾਨ ਜਥੇਬੰਦੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜਦੋਂ ਤਕ ਕਿ ਖੇਤੀ ਬਿੱਲਾਂ ਨੂੰ ਰੱਦ ਨਹੀਂ ਕੀਤਾ ਜਾਂਦਾ। ਉਸ ਸਮੇਂ ਤੱਕ ਸਾਡਾ ਸੰਘਰਸ਼ ਇਸ ਤਰਾਂ ਹੀ ਨਿਰੰਤਰ ਜਾਰੀ ਰਹੇਗਾ।