BREAKING NEWS
Search

ਕੁੜੀ ਨੂੰ ਮਿਲਣ ਆਏ ਆਸ਼ਿਕ ਦੀ ਭਰਾਵਾਂ ਵਲੋਂ ਕੁਹਾੜੀ ਨਾਲ ਕੀਤਾ ਕਤਲ- ਕੁੜੀ ਨੇ ਕਿਹਾ ਮੇਰੀਆਂ ਅੱਖਾਂ ਸਾਹਮਣੇ ਹੋਇਆ ਸਭ ਕੁਝ

ਆਈ ਤਾਜਾ ਵੱਡੀ ਖਬਰ 

ਅੱਜ ਦੇ ਦੌਰ ਵਿੱਚ ਅਤੇ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਸ ਨੂੰ ਸੁਣ ਕੇ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਜਾਂਦੇ ਹਨ। ਇਕ ਤੋਂ ਬਾਅਦ ਇਕ ਵਾਪਰਨ ਵਾਲੇ ਅਜਿਹੇ ਹਾਦਸਿਆਂ ਨੂੰ ਲੈ ਕੇ ਜਿੱਥੇ ਬਹੁਤ ਸਾਰੇ ਪਰਿਵਾਰਾਂ ਵਿਚ ਆਪਣੇ ਬੱਚਿਆਂ ਦੀ ਸੁਰੱਖਿਆ ਲਈ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਜਾਂਦੇ ਹਨ। ਉੱਥੇ ਹੀ ਕਈ ਨੌਜਵਾਨਾਂ ਦੀ ਜਾਨ ਵੀ ਚਲੀ ਜਾਂਦੀ ਹੈ ਜਿਥੇ ਅੱਜਕਲ ਦੇ ਦੌਰ ਵਿਚ ਬਹੁਤ ਸਾਰੇ ਨੌਜਵਾਨ ਲੜਕੇ ਅਤੇ ਲੜਕੀਆਂ ਵੱਲੋਂ ਪ੍ਰੇਮ ਪ੍ਰਸੰਗ ਦੇ ਚਲਦਿਆਂ ਹੋਇਆਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਉਥੇ ਵੀ ਬਹੁਤ ਸਾਰੇ ਪਰਿਵਾਰਕ ਮੈਂਬਰਾਂ ਵੱਲੋਂ ਵੀ ਅਜਿਹੇ ਰਿਸ਼ਤਿਆਂ ਦੇ ਖਿਲਾਫ ਜਾ ਕੇ ਕਈ ਨੌਜਵਾਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ।

ਹੁਣ ਇੱਥੇ ਕੁੜੀ ਨੂੰ ਮਿਲਣ ਆਏ ਆਸ਼ਕ ਦੀ ਭਰਾਵਾਂ ਵੱਲੋਂ ਕਤਲ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ ਜਿੱਥੇ ਲੜਕੀ ਨੇ ਦੱਸਿਆ ਹੈ ਕਿ ਸਭ ਕੁੱਝ ਉਸ ਦੀਆਂ ਅੱਖਾਂ ਦੇ ਸਾਹਮਣੇ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਿਹਾਰ ਤੋਂ ਸਾਹਮਣੇ ਆਇਆ ਹੈ ਜਿੱਥੇ ਜ਼ਿਲ੍ਹਾ ਚੰਪਾਰਣ ਦੇ ਅਧੀਨ ਆਉਣ ਵਾਲੇ ਪਿੰਡ ਦਿਲਾਵਲ ਪੁਰ ਦੀ ਰਹਿਣ ਵਾਲੀ ਪ੍ਰੇਮਿਕਾ ਰੰਜਨਾ ਨੂੰ ਮਿਲਣ ਵਾਸਤੇ ਉਸਦਾ 20 ਸਾਲਾ ਪ੍ਰੇਮੀ ਅਭਿਸ਼ੇਕ ਨਿਵਾਸੀ ਪਿੰਡ ਧਲੋਪਲੀ ਦਾ ਰਹਿਣ ਵਾਲਾ ਸੀ ਜੋ ਕੇ ਲੜਕੀ ਦੇ ਵੱਡੇ ਭਰਾ ਦਾ ਦੋਸਤ ਸੀ ਅਤੇ ਅਕਸਰ ਹੀ ਉਨ੍ਹਾਂ ਦੇ ਘਰ ਆਉਂਦਾ ਜਾਂਦਾ ਸੀ ਇਸ ਤਰ੍ਹਾਂ ਉਨ੍ਹਾਂ ਦੋਵਾਂ ਦੇ ਵਿਚਕਾਰ ਪ੍ਰੇਮ ਸਬੰਧ ਪੈਦਾ ਹੋ ਗਏ ।

ਇਹ ਲੜਕਾ ਜਿੱਥੇ ਇਕ ਵਿਆਹ ਸਮਾਗਮ ਵਿੱਚ ਆਇਆ ਸੀ ਅਤੇ ਇਸੇ ਦੌਰਾਨ ਉਹ ਲੜਕੀ ਨੂੰ ਮਿਲਣ ਵਾਸਤੇ ਉਸਦੇ ਘਰ ਚਲਾ ਗਿਆ ਅਤੇ ਉਨ੍ਹਾਂ ਨੂੰ ਮਿਲਦੇ ਹੋਏ ਉਸ ਦੇ ਵੱਡੇ ਭਰਾ ਵੱਲੋਂ ਵੇਖਿਆ ਗਿਆ, ਜਿਸ ਤੋਂ ਬਾਅਦ ਉਸ ਵੱਲੋਂ ਛੋਟੇ ਭਰਾ ਨੂੰ ਬੁਲਾ ਲਿਆ ਗਿਆ ਅਤੇ ਦੋਵਾਂ ਵੱਲੋਂ ਮਿਲ ਕੇ ਕੁਹਾੜੀ ਨਾਲ ਉਸ ਨੌਜਵਾਨ ਦਾ ਕੁੱਟਮਾਰ ਕਰਨ ਤੋਂ ਬਾਅਦ ਕਤਲ ਕਰ ਦਿੱਤਾ ਗਿਆ।

ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿਥੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਅਤੇ ਲੜਕੇ ਦੀ ਲਾਸ਼ ਨੂੰ ਬਰਾਮਦ ਕੀਤਾ ਗਿਆ ਹੈ ਅਤੇ ਪੋਸਟਮਾਰਟਮ ਵਾਸਤੇ ਭੇਜਿਆ ਗਿਆ ਹੈ ਉਥੇ ਹੀ ਲੜਕੀ ਵੱਲੋਂ ਸ਼ਿਕਾਇਤ ਕੀਤੀ ਗਈ ਹੈ ਕਿ ਉਹ ਇਹ ਸਭ ਕੁਝ ਉਸ ਦੀਆਂ ਅੱਖਾਂ ਦੇ ਸਾਹਮਣੇ ਕੀਤਾ ਗਿਆ ਹੈ।