ਕੇਂਦਰ ਦੀ ਮੋਦੀ ਸਰਕਾਰ ਨੇ LPG ਸਿਲੰਡਰ ਨੂੰ ਲੈਕੇ ਲਿਆ ਵੱਡਾ ਫੈਸਲਾ , ਹੁਣ ਏਨੇ ਰੁਪਏ ਘਟ ਚ ਮਿਲੇਗਾ ਸਿਲੰਡਰ

ਆਈ ਤਾਜਾ ਵੱਡੀ ਖਬਰ 

ਇੱਕ ਪਾਸੇ ਸਾਲ 2024 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਕਾਫੀ ਸਰਗਰਮ ਨਜ਼ਰ ਆਉਂਦੀਆਂ ਪਈਆਂ ਹਨ l ਉੱਥੇ ਹੀ ਭਾਜਪਾ ਸਰਕਾਰ ਦੇ ਵੱਲੋਂ ਵੀ ਲੋਕਾਂ ਦੀਆਂ ਵੋਟਾਂ ਹਾਸਲ ਕਰਨ ਦੇ ਲਈ ਹੁਣ ਲੋਕਾਂ ਨੂੰ ਸਹੂਲਤਾਂ ਦੇ ਕੇ ਆਪਣੇ ਵੱਲ ਪ੍ਰੇਰਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਵਿਚਾਲੇ ਹੁਣ ਸਾਲ 2024 ਦੀਆਂ ਚੋਣਾਂ ਤੋਂ ਪਹਿਲਾਂ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਐਲਪੀਜੀ ਗੈਸ ਸਿਲੰਡਰਾਂ ਨੂੰ ਲੈ ਕੇ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਦੇ ਚਲਦੇ ਹੁਣ ਗੈਸ ਸਿਲੰਡਰਾਂ ਦੀਆਂ ਕੀਮਤਾਂ ਦੇ ਵਿੱਚ ਵੱਡਾ ਫਰਕ ਵੇਖਣ ਨੂੰ ਮਿਲੇਗਾl

ਦਰਅਸਲ ਭਾਜਪਾ ਸਰਕਾਰ ਨੇ ਉੱਜਵਲਾ ਯੋਜਨਾ ਤਹਿਤ ਦਿੱਤੀ ਜਾਣ ਵਾਲੀ ਸਬਸਿਡੀ ਵਿੱਚ 300 ਰੁਪਏ ਦਾ ਵਾਧਾ ਕਰਨ ਦਾ ਐਲਾਨ ਕੀਤਾ, ਜਿਸ ਦੇ ਚਲਦੇ ਔਰਤਾਂ ਦੇ ਵਿੱਚ ਕਾਫੀ ਖੁਸ਼ੀ ਵੇਖਣ ਨੂੰ ਮਿਲਦੀ ਪਈ । ਦੱਸ ਦਈਏ ਕਿ ਇਹ ਫੈਸਲਾ ਭਾਜਪਾ ਸਰਕਾਰ ਦੇ ਵੱਲੋਂ ਅੱਜ ਕੀਤੀ ਗਈ ਕੇਂਦਰੀ ਕੈਬਨਟ ਮੀਟਿੰਗ ਤੋਂ ਬਾਅਦ ਲਿਆ ਗਿਆ, ਜਿਸ ਦੀ ਜਾਣਕਾਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਵਲੋਂ ਦਿੱਤੀ ਗਈ । ਜਿਨਾਂ ਵੱਲੋਂ ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆ ਆਖਿਆ ਗਿਆ ਕਿ ਹੁਣ ਉੱਜਵਲਾ ਯੋਜਨਾ ਤਹਿਤ ਸਰਕਾਰ ਵੱਲੋਂ ਇੱਕ ਸਿਲੰਡਰ ‘ਤੇ ਮਿਲਣ ਵਾਲੀ ਸਬਸਿਡੀ ਵਧ ਕੇ 300 ਰੁਪਏ ਮਿਲੇਗੀ।

ਪਹਿਲਾਂ ਸਰਕਾਰ ਇੱਕ ਸਿਲੰਡਰ ‘ਤੇ 200 ਰੁਪਏ ਦੀ ਸਬਸਿਡੀ ਦੇ ਰਹੀ ਸੀ। ਉੱਜਵਲਾ ਦੇ ਲਾਭਪਾਤਰੀ ਵਰਤਮਾਨ ਵਿੱਚ 14.2 ਕਿਲੋ ਦੇ LPG ਸਿਲੰਡਰ ਲਈ 703 ਰੁਪਏ ਦਾ ਭੁਗਤਾਨ ਕਰਦੇ ਹਨ, ਜਦੋਂ ਕਿ ਇਸਦੀ ਮਾਰਕੀਟ ਕੀਮਤ 903 ਰੁਪਏ ਹੈ। ਕੇਂਦਰੀ ਮੰਤਰੀ ਮੰਡਲ ਦੇ ਫ਼ੈਸਲੇ ਤੋਂ ਬਾਅਦ ਲੋਕਾਂ ਨੂੰ ਹੁਣ 603 ਰੁਪਏ ਦਾ ਸਿਲੰਡਰ ਮਿਲਣ ਜਾ ਰਿਹਾ ਹੈ।

ਜਿਸ ਕਾਰਨ ਹੁਣ ਆਮ ਘਰੇਲੂ ਔਰਤਾਂ ਵਿੱਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲਦੀ ਪਈ ਹੈ, ਦੱਸ ਦਈਏ ਕਿ ਕੁਝ ਦਿਨ ਪਹਿਲਾਂ ਵੀ ਕੇਂਦਰ ਸਰਕਾਰ ਦੇ ਵੱਲੋਂ ਔਰਤਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਸੀ। ਤੇ ਉਨਾਂ ਵੱਲੋਂ ਗੈਸ ਸਲੰਡਰਾਂ ਦੀਆਂ ਕੀਮਤਾਂ ਦੇ ਵਿੱਚ ਪੂਰਾ 200 ਰੁਪਏ ਦਾ ਘੱਟ ਘਾਟਾ ਕੀਤਾ ਸੀ ਜਿਸ ਤੋਂ ਬਾਅਦ ਔਰਤਾਂ ਦੇ ਵੱਲੋਂ ਮੋਦੀ ਸਰਕਾਰ ਦਾ ਧੰਨਵਾਦ ਕੀਤਾ ਗਿਆ ਸੀ ਤੇ ਇਸੇ ਵਿਚਾਲੇ ਹੁਣ ਮੋਦੀ ਕੈਬਨਟ ਦੇ ਵੱਲੋਂ ਦੇਸ਼ ਦੀਆਂ ਗਰੀਬ ਔਰਤਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ।