BREAKING NEWS
Search

ਕੇਂਦਰ ਸਰਕਾਰ ਵਲੋਂ ਮੁਫ਼ਤ ਚ ਕਣਕ ਲੈਣ ਵਾਲਿਆਂ ਨੂੰ ਦਿੱਤਾ ਵੱਡਾ ਝਟਕਾ, ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਦੁਨੀਆ ਵਿੱਚ ਫੈਲੀ ਹੋਈ ਕਰੋਨਾ ਮਹਾਵਾਰੀ ਦੇ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉੱਥੇ ਹੀ ਤਾਲਾਬੰਦੀ ਕੀਤੇ ਜਾਣ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਗਏ ਸਨ ਜਿਨ੍ਹਾਂ ਦੇ ਲਈ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਬਹੁਤ ਸਾਰੇ ਲੋਕ ਮਾਨਸਿਕ ਤਣਾਅ ਦੇ ਸ਼ਿਕਾਰ ਵੀ ਹੋਏ ਅਤੇ ਸਰਕਾਰ ਵੱਲੋਂ ਅਜਿਹੇ ਲੋਕਾਂ ਦੀ ਮਦਦ ਵੀ ਕੀਤੀ ਗਈ। ਜਿਨ੍ਹਾਂ ਲਈ ਘਰ ਵਿੱਚ ਰਾਸ਼ਨ ਲਿਆਉਣਾ ਵੀ ਮੁਸ਼ਕਿਲ ਹੋ ਗਿਆ ਸੀ। ਪਾਬੰਦੀਆਂ ਦੇ ਨਾਲ ਅਤੇ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕਰਕੇ ਇਸ ਕਰੋਨਾ ਉਪਰ ਕਾਬੂ ਪਾਇਆ ਗਿਆ।

ਉੱਥੇ ਸਰਕਾਰ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਵੀ ਲਾਗੂ ਕੀਤੀਆਂ ਗਈਆਂ ਸਨ ਜਿਨ੍ਹਾਂ ਦਾ ਦੇਸ਼ ਵਾਸੀਆਂ ਨੂੰ ਭਰਪੂਰ ਫਾਇਦਾ ਹੋਇਆ। ਹੁਣ ਕੇਂਦਰ ਸਰਕਾਰ ਵੱਲੋਂ ਮੁਫ਼ਤ ਵਿਚ ਕਣਕ ਲੈਣ ਵਾਲਿਆਂ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ ਜਿਸ ਬਾਬਤ ਹੁਣ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਕਾਲ ਦੇ ਦੌਰਾਨ ਜਿੱਥੇ ਬਹੁਤ ਸਾਰੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਜ਼ਰੂਰਤਮੰਦ ਪਰਿਵਾਰਾਂ ਨੂੰ ਮੁਫ਼ਤ ਵਿੱਚ ਕਣਕ ਦਿੱਤੇ ਜਾਣ ਦੀ ਸਹੂਲਤ ਜਾਰੀ ਕੀਤੀ ਗਈ ਸੀ।

ਉੱਥੇ ਹੀ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਅਤੇ ਸਥਿਤੀ ਨੂੰ ਕਾਬੂ ਹੇਠ ਦੇਖ ਕੇ ਕੀ ਸਰਕਾਰ ਵੱਲੋਂ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਪਰਿਵਾਰਾਂ ਨੂੰ ਮੁਫ਼ਤ ਵਿੱਚ ਦਿੱਤੀ ਜਾਣ ਵਾਲੀ ਕਣਕ ਦੀ ਯੋਜਨਾ ਨੂੰ ਬੰਦ ਕੀਤੇ ਜਾਣ ਦਾ ਅਦੇਸ਼ ਜਾਰੀ ਕੀਤਾ ਗਿਆ ਹੈ।

ਜਿਸ ਨਾਲ ਬਹੁਤ ਸਾਰੇ ਪਰਿਵਾਰਾਂ ਨੂੰ ਝਟਕਾ ਲੱਗਾ ਹੈ। ਜਿੱਥੇ ਸਰਕਾਰ ਵੱਲੋਂ 2 ਰੁਪਏ ਕਿਲੋ ਵਾਲੀ ਕਣਕ ਜਰੂਰਤ ਦੇ ਸਮੇ ਸਰਕਾਰ ਵੱਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ ਯੋਜਨਾ ਦੇ ਤਹਿਤ ਦਿੱਤੀ ਗਈ ਸੀ। ਜਿਸ ਦਾ ਵੱਡੇ ਪੱਧਰ ਤੇ ਫਾਇਦਾ ਬਹੁਤ ਸਾਰੇ ਲਾਭਪਾਤਰੀਆਂ ਨੂੰ ਹੋਇਆ ਹੈ। ਜਿੱਥੇ ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਸਰਕਾਰ ਵੱਲੋਂ ਇਸ ਪਰਧਾਨ ਮੰਤਰੀ ਕਲਿਆਣ ਯੋਜਨਾ ਦਾ ਅੰਤ ਕਰ ਦਿੱਤਾ ਗਿਆ ਹੈ। ਜਿਸ ਦਾ ਫਾਇਦਾ ਹੁਣ ਲੋੜਵੰਦ ਪਰਿਵਾਰਾਂ ਨੂੰ ਨਹੀਂ ਹੋ ਸਕੇਗਾ।