ਕੇਂਦਰ ਸਰਕਾਰ ਵਲੋਂ ਵੈਕਸੀਨ ਨੂੰ ਲੈ ਕੇ ਆਈ ਇਹ ਵੱਡੀ ਖਬਰ, ਲੋਕਾਂ ਚ ਛਾਈ ਖੁਸ਼ੀ

ਆਈ ਤਾਜਾ ਵੱਡੀ ਖਬਰ

ਦੁਨੀਆਂ ਭਰ ਦੇ ਵਿੱਚ ਇਸ ਸਮੇਂ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 60,818,411 ਤੱਕ ਪਹੁੰਚ ਗਈ ਹੈ ਜਿਸ ਵਿੱਚੋਂ 42,121,492 ਲੋਕ ਠੀਕ ਹੋ ਗਏ ਹਨ ਅਤੇ 1,428,870 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 17,268,049 ਕੇਸ ਐਕਟਿਵ ਹਨ ਜਿਨ੍ਹਾਂ ਵਿੱਚ 104,519 ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੈ। ਇਹ ਅੰਕੜੇ ਦੇਖ ਕੇ ਹਰ ਕੋਈ ਇਨਸਾਨ ਸਹਿਮ ਜਾਵੇਗਾ ਪਰ ਦੇਸ਼ ਦੀ ਕੇਂਦਰ ਸਰਕਾਰ ਵੱਲੋਂ ਸਮੁੱਚੇ ਦੇਸ਼ ਵਾਸੀਆਂ ਨੂੰ ਇਕ ਰਾਹਤ ਦੀ ਖ਼ਬਰ ਦਿੰਦੇ ਹੋਏ ਇੱਕ ਖ਼ੁਸ਼ਖ਼ਬਰੀ ਦਿੱਤੀ ਹੈ।

ਸਰਕਾਰ ਵੱਲੋਂ ਕੋਰੋਨਾ ਵੈਕਸੀਨ ਬਾਰੇ ਰੂਪ-ਰੇਖਾ ਤਿਆਰ ਕਰ ਲਈ ਗਈ ਹੈ ਜਿਸ ਦਾ ਖੁਲਾਸਾ ਖ਼ਬਰ ਏਜੰਸੀ ਰਾਈਟਰਜ਼ ਵੱਲੋਂ ਕੀਤਾ ਗਿਆ ਹੈ। ਇਸ ਵਿੱਚ ਦੱਸਿਆ ਗਿਆ ਹੈ ਕਿ ਸਰਕਾਰ ਇਸ ਟੀਕਾਕਰਨ ਦਾ ਸਾਰਾ ਖਰਚਾ ਆਪ ਚੁੱਕੇਗੀ ਅਤੇ ਆਉਣ ਵਾਲੇ ਸਾਲ ਦੇ ਬਜਟ ਸੈਸ਼ਨ ਦੌਰਾਨ ਇਸ ਦੀ ਰੂਪ ਰੇਖਾ ਤਿਆਰ ਹੋ ਸਕਦੀ ਹੈ। ਇਸ ਦੇ ਨਾਲ ਹੀ ਏਜੰਸੀ ਨੇ ਕਿਹਾ ਹੈ ਕਿ ਸਰਕਾਰ ਬਹੁਤ ਭਾਰੀ ਮਾਤਰਾ ਵਿਚ ਕੋਰੋਨਾ ਵੈਕਸੀਨ ਨੂੰ ਐਸਟਰਾ ਜੈਨਿਕਾ ਤੋਂ ਲੈਣ ਦੀ ਤਿਆਰੀ ਕਰ ਰਹੀ ਹੈ। ਸਰਕਾਰ ਵੱਲੋਂ ਇਸ ਦਵਾਈ ਨੂੰ ਖਰੀਦ ਆਪਣੇ 130 ਕਰੋੜ ਦੇਸ਼ ਵਾਸੀਆਂ ਨੂੰ ਸੁਰੱਖਿਅਤ ਰੱਖਣ ਲਈ 500 ਅਰਬ ਰੁਪਏ ਦਾ ਬਜਟ ਤਿਆਰ ਕੀਤਾ ਗਿਆ ਹੈ।

ਜਿਸ ਤਹਿਤ ਪ੍ਰਤੀ ਨਾਗਰਿਕ ਨੂੰ ਇਸ ਵੈਕਸੀਨ ਦੀ ਡੋਜ਼ ਦੇਣ ਦਾ ਖਰਚ ਤਕਰੀਬਨ 500 ਰੁਪਏ ਆਵੇਗਾ। ਦੇਸ਼ ਵਾਸੀਆਂ ਨੂੰ ਸੁਰੱਖਿਅਤ ਰੱਖਣ ਅਤੇ ਇਸ ਵੈਕਸੀਨ ਦੀ ਖਰੀਦ ਵਿੱਚ ਕਿਸੇ ਕਿਸਮ ਦੀ ਕੋਈ ਕਮੀ ਨਾ ਆਵੇ ਇਸ ਲਈ ਸਰਕਾਰ ਵੱਲੋਂ ਬਜਟ ਦਾ ਇੰਤਜ਼ਾਮ ਮੌਜੂਦਾ ਵਿੱਤੀ ਵਰ੍ਹੇ ਦੇ ਅਖ਼ੀਰ ਵਿੱਚ ਕੀਤਾ ਜਾਵੇਗਾ। ਇਸ ਖ਼ਬਰ ਏਜੰਸੀ ਦੀ ਰਿਪੋਰਟ ਅਨੁਸਾਰ ਮੰਨੀਏ ਤਾਂ ਇਸ ਵੈਕਸੀਨ ਦੇ ਵਰਤੋਂ ਵਿੱਚ ਲਿਆਉਣ ਦੀ ਸ਼ੁਰੂਆਤ ਫਰਵਰੀ ਦੇ ਅੰਤ ਤੱਕ ਹੋ ਸਕਦੀ ਹੈ।

ਪੂਰੀ ਦੁਨੀਆ ਭਰ ਦੇ ਵਿੱਚ 150 ਤੋਂ ਵੱਧ ਵੈਕਸੀਨ ਦੀ ਖ਼ੋਜ ਅਤੇ ਪ੍ਰੀਖਣ ਉੱਤੇ ਕੰਮ ਚੱਲ ਰਿਹਾ ਹੈ। ਪਰ ਫਿਰ ਵੀ ਕਿਸੇ ਦੇਸ਼ ਦੀ ਸਰਕਾਰ ਵੱਲੋਂ ਵੈਕਸੀਨ ਨੂੰ ਵਰਤੋਂ ਵਿੱਚ ਲਿਆਉਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ। ਵਿਸ਼ਵ ਦੇ ਵਿੱਚ ਸਿਰਫ ਰੂਸ ਵਿੱਚ ਹੀ ਇੱਕ ਵੈਕਸੀਨ ਸਪੂਤਨਿਕ 5 ਨੂੰ ਬੀਤੇ ਅਗਸਤ ਵਿੱਚ ਮਨਜ਼ੂਰੀ ਦਿੱਤੀ ਗਈ ਸੀ ਪਰ ਹਾਲੇ ਤੱਕ ਇਸ ਨੂੰ ਵਰਤੋਂ ਵਿੱਚ ਨਹੀਂ ਲਿਆਂਦਾ ਗਿਆ।