BREAKING NEWS
Search

ਕੈਨੇਡਾ ਗਏ ਮਾਪਿਆਂ ਦੇ ਇਕਲੋਤੇ ਪੁੱਤ ਦੀ ਹੋਈ ਅਚਾਨਕ ਮੌਤ, ਇਲਾਕੇ ਚ ਪਿਆ ਸੋਗ

ਆਈ ਤਾਜਾ ਵੱਡੀ ਖਬਰ 

ਮਾਪੇ ਬੜੇ ਚਾਵਾਂ ਦੇ ਨਾਲ ਆਪਣੇ ਬੱਚਿਆਂ ਨੂੰ ਵਿਦੇਸ਼ੀ ਧਰਤੀ ਤੇ ਭੇਜਦੇ ਹਨ ਤਾਂ ਜੋ ਉਹ ਉਥੇ ਜਾ ਕੇ ਪੜ੍ਹ-ਲਿਖ ਕੇ ਇਕ ਚੰਗੇ ਇਨਸਾਨ ਬਣ ਸਕਣ| ਮਾਪਿਆਂ ਦੇ ਇਹ ਸਾਰੇ ਚਾਅ ਉਸ ਵੇਲੇ ਖੇਰੂੰ-ਖੇਰੂੰ ਹੋ ਜਾਂਦੇ ਹਨ ਜਦੋਂ ਵਿਦੇਸ਼ ਗਏ ਨੌਜਵਾਨਾਂ ਨਾਲ ਕੁਝ ਅਣਸੁਖਾਵੀਆ ਘਟਨਾਵਾਂ ਵਾਪਰ ਜਾਂਦੀਆਂ ਹਨ| ਤਾਜ਼ਾ ਮਾਮਲਾ ਕਨੇਡਾ ਤੋਂ ਸਾਹਮਣੇ ਆਇਆ, ਜਿੱਥੇ ਕੈਨੇਡਾ ਗਏ 22 ਸਾਲਾ ਨੌਜਵਾਨ ਦੀ ਮੌਤ ਹੋ ਗਈ| ਮਾਮਲਾ ਕੈਨੇਡਾ ਦੇ ਸਰੀ ਸ਼ਹਿਰ ਦਾ ਹੈ ਜਿੱਥੇ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ| ਮ੍ਰਿਤਕ ਨੌਜਵਾਨ ਦੀ ਉਮਰ 22 ਸਾਲ ਦੱਸੀ ਜਾ ਰਹੀ ਹੈ ਅਤੇ ਉਹ ਪੰਜਾਬ ਦੇ ਜਿਲ੍ਹਾ ਫਿਰੋਜ਼ਪੁਰ ਦੇ ਪਿੰਡ ਕੋਟ ਕਰੋੜ ਕਲਾ ਦਾ ਰਹਿਣ ਵਾਲਾ ਸੀ|

ਪ੍ਰਾਪਤ ਜਾਣਕਾਰੀ ਮੁਤਾਬਕ ਇਹ ਵੀ ਪਤਾ ਚੱਲਿਆ ਹੈ ਕਿ ਅਰਸ਼ਦੀਪ ਸਿੰਘ ਪੰਜਾਬ ਤੋਂ ਕੈਨੇਡਾ ਸਟੂਡੈਂਟ ਵੀਜ਼ੇ ਤੇ ਗਿਆ ਸੀ ਤੇ ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ । ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ| ਜਦੋਂ ਪਰਿਵਾਰਕ ਮੈਂਬਰਾਂ ਨੂੰ ਇਹ ਖ਼ਬਰ ਪ੍ਰਾਪਤ ਹੋਈ ਤਾਂ ਪਰਿਵਾਰਕ ਮੈਂਬਰਾਂ ਵਿਚ ਸੋਗ ਦਾ ਮਾਹੌਲ ਹੈ| ਪਰਿਵਾਰਕ ਮੈਂਬਰ ਰੋਂਦੇ ਕੁਰਲਾਉਂਦੇ ਹੋਏ ਨਜ਼ਰ ਆ ਰਹੇ ਹਨ । ਜ਼ਿਕਰਯੋਗ ਹੈ ਕਿ ਪੰਜਾਬ ਤੋਂ ਹਰ ਸਾਲ ਬਹੁਤ ਸਾਰੇ ਨੌਜਵਾਨ ਆਪਣੇ ਭਵਿੱਖ ਦਾ ਸੁਪਨਾ ਅੱਖਾਂ ਵਿਚ ਸੰਜੋਏ ਵਿਦੇਸ਼ਾਂ ਵੱਲ ਨੂੰ ਰੁਖ ਕਰਦੇ ਹਨ|

ਜਿੱਥੇ ਬੜੀਆਂ ਆਸਾਂ ਤੇ ਉਮੀਦਾਂ ਨਾਲ ਉਹ ਦਿਨ-ਰਾਤ ਮਿਹਨਤ ਕਰਦੇ ਹਨ । ਪਰ ਜਦੋਂ ਅਜਿਹੀਆਂ ਦੁਖਦਾਈ ਘਟਨਾਵਾਂ ਵਾਪਰਦੀਆਂ ਹਨ ਤਾਂ ਪਿੱਛੇ ਰਹਿੰਦਾ ਪਰਿਵਾਰ ਇਹ ਦਰਦਨਾਕ ਕਿਸੇ ਨੂੰ ਸਹਾਰ ਨਹੀਂ ਪਾਉਂਦਾ ਹੈ| ਸੋ ਪਰਿਵਾਰ ਲਈ ਇਹ ਇਕ ਅਜਿਹੀ ਦੁਖਦਾਈ ਘਟਨਾ ਹੈ ਜਿਸਨੇ ਪੂਰੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ ।

ਅਸੀਂ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾ ‘ਚ ਨਿਵਾਸ ਸਥਾਨ ਬਖਸ਼ੇ ਤੇ ਪਿੱਛੇ ਰਹਿੰਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ|