BREAKING NEWS
Search

ਕੈਨੇਡਾ ਚ ਪੰਜਾਬੀ ਨੌਜਵਾਨ ਦੀ ਇਸ ਤਰਾਂ ਹੋਈ ਅਚਾਨਕ ਮੌਤ, ਪਰਿਵਾਰ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਰੋਜ਼ੀ ਰੋਟੀ ਦੀ ਖਾਤਰ ਜਿੱਥੇ ਬਹੁਤ ਸਾਰੇ ਪਰਵਾਰਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾ ਰਿਹਾ ਹੈ ਉਥੇ ਹੀ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਉਨ੍ਹਾਂ ਵੱਲੋਂ ਭਾਰੀ ਮਿਹਨਤ ਕੀਤੀ ਜਾਂਦੀ ਹੈ। ਪਰਿਵਾਰ ਵੱਲੋਂ ਜਿਨ੍ਹਾਂ ਦੀ ਸੁੱਖ ਸ਼ਾਂਤੀ ਵਾਸਤੇ ਅਰਦਾਸ ਕੀਤੀ ਜਾਂਦੀ ਹੈ, ਪਰ ਵਾਪਰਨ ਵਾਲੀਆਂ ਘਟਨਾਵਾਂ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਕੈਨੇਡਾ ਤੋਂ ਇੱਕ ਤੋਂ ਬਾਅਦ ਇੱਕ ਅਜਿਹੀਆਂ ਦੁਖਦਾਈ ਖਬਰਾਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਕੈਨੇਡਾ ਚ ਪੰਜਾਬੀ ਨੌਜਵਾਨ ਦੀ ਇਸ ਤਰਾਂ ਹੋਈ ਅਚਾਨਕ ਮੌਤ, ਪਰਿਵਾਰ ਚ ਛਾਈ ਸੋਗ ਦੀ ਲਹਿਰ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਜਗਦੀਪ ਸਿੰਘ ਆਪਣੇ ਪਰਿਵਾਰ ਸਮੇਤ ਕੈਨੇਡਾ ਦੇ ਕੈਲਗਰੀ ਵਿਚ ਰਹਿ ਰਿਹਾ ਸੀ ਉਥੇ ਹੀ 20 ਦਸੰਬਰ ਦੀ ਸਵੇਰ ਨੂੰ ਉਸ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦਾ ਪਿਛੋਕੜ ਜਿੱਥੇ ਪੰਜਾਬ ਦੇ ਬਰਨਾਲਾ ਦੇ ਮਹਿਲ ਕਲਾਂ ਦੇ ਨਾਲ ਦੱਸਿਆ ਗਿਆ ਹੈ। ਜਿਸ ਦੀ ਮੌਤ ਦੀ ਖਬਰ ਸੁਣਦੇ ਹੀ ਉਸ ਦੇ ਪਿੰਡ ਮਹਿਲ ਕਲਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਆਪਣੀ ਪਤਨੀ, ਪੁੱਤਰ ਤੇ ਆਪਣੇ ਛੋਟੇ ਭਰਾ ਦੇ ਨਾਲ ਰਹਿ ਰਿਹਾ ਸੀ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ ਮਰਹੂਮ ਜਗਦੀਪ ਸਿੰਘ, ਸਾਹਿਤਕਾਰ ਸੁਰਜੀਤ ਸਿੰਘ ਪੰਛੀ ਦਾ ਪੋਤਾ ਤੇ ਮਾਸਟਰ ਰਵੀਦੀਪ ਸਿੰਘ ਦਾ ਪੁੱਤਰ ਹੈ।

ਜਿਸ ਨੇ 25 ਦਸੰਬਰ ਨੂੰ ਕੈਨੇਡਾ ਤੋਂ ਭਾਰਤ ਆਉਣਾ ਸੀ, ਉਸ ਦੇ ਆਉਣ ਤੋਂ ਪਹਿਲਾਂ ਹੀ ਇਹ ਹਾਦਸਾ ਵਾਪਰ ਗਿਆ ਅਤੇ ਉਸ ਦੀ ਮੌਤ ਦੀ ਇਹ ਦੁਖਦਾਈ ਖਬਰ ਪਰਿਵਾਰਕ ਮੈਂਬਰਾਂ ਨੂੰ ਮਿਲੀ ਹੈ। ਜਿਸ ਨੂੰ ਸੁਣਦੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ ਅਤੇ ਵੱਖ ਵੱਖ ਲੋਕਾਂ ਵੱਲੋਂ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ ਜਾ ਰਹੀ ਹੈ। ਇਸ ਹਾਦਸੇ ਨੇ ਪਰਿਵਾਰ ਨੂੰ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ।