BREAKING NEWS
Search

ਕੈਨੇਡਾ ਚ ਪੰਜਾਬੀ ਨੌਜਵਾਨ ਦੀ ਹੋਈ ਮੌਤ , 9 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼

ਆਈ ਤਾਜਾ ਵੱਡੀ ਖਬਰ 

ਕੈਨੇਡਾ ਦੀ ਧਰਤੀ ਤੇ ਵੱਡੀ ਗਿਣਤੀ ਵਿੱਚ ਪੰਜਾਬੀ ਵਸੇ ਹੋਏ ਹਨ ਤੇ ਹਰ ਸਾਲ ਵੱਡੀ ਗਿਣਤੀ ਵਿੱਚ ਪੰਜਾਬੀ ਨੌਜਵਾਨ ਵਿਦੇਸ਼ੀ ਧਰਤੀ ਤੇ ਵੀ ਜਾਂਦੇ ਪਏ ਹਨ। ਜਿੱਥੇ ਉਨਾਂ ਦੇ ਨਾਲ ਅਜਿਹੀਆਂ ਅਸੁਖਾਵੀਆਂ ਘਟਨਾਵਾਂ ਵਾਪਰਦੀਆਂ ਪਈਆਂ ਹਨ, ਜਿਸ ਕਾਰਨ ਉਹਨਾਂ ਦੀ ਜਾਨ ਜਾ ਰਹੀ ਹੈ, ਤੇ ਪੂਰੇ ਪੰਜਾਬ ਭਰ ਵਿੱਚ ਸੋਗ ਦੀ ਲਹਿਰ ਪੈਦਾ ਹੋ ਜਾਂਦੀ ਹੈ। ਅਜਿਹਾ ਹੀ ਇੱਕ ਮਾਮਲਾ ਸਾਂਝਾ ਕਰਾਂਗੇ, ਜਿੱਥੇ ਕਨੇਡਾ ਦੀ ਧਰਤੀ ਤੋਂ ਸਾਹਮਣੇ ਆਇਆ ਜਿੱਥੇ 9 ਮਹੀਨੇ ਪਹਿਲਾਂ ਗਏ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋ ਚੁੱਕੀ ਹੈ। ਜਿਸ ਕਾਰਨ ਪੂਰੇ ਪੰਜਾਬ ਭਰ ਦੇ ਵਿੱਚ ਗਮੀ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਮਿਲੀ ਜਾਣਕਾਰੀ ਮੁਤਾਬਕ ਪਿੰਡ ਪਮਾਲੀ ਦੇ ਨੌਜਵਾਨ ਦੀ ਕੈਨੇਡਾ ਵਿਚ ਅਚਾਨਕ ਮੌਤ ਹੋ ਗਈ, ਜਿਸ ਕਾਰਨ ਪਰਿਵਾਰ ਦੇ ਵਿੱਚ ਮਾਤਮ ਦਾ ਮਾਹੌਲ ਹੈ ਤੇ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ । ਮ੍ਰਿਤਕ ਦੀ ਪਛਾਣ ਨਵਜੋਤ ਸਿੰਘ ਸਪੁੱਤਰ ਹਰਜਿੰਦਰ ਸਿੰਘ ਪਮਾਲੀ ਵਜੋਂ ਹੋਈ । ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਨਵਜੋਤ ਅਜੇ 9 ਮਹੀਨੇ ਪਹਿਲਾਂ ਹੀ ਪੜ੍ਹਾਈ ਲਈ ਕੈਨੇਡਾ ਗਿਆ ਸੀ, ਉਹ ਕੈਨੇਡਾ ਦੇ ਕੈਨੇਡਾ ਦੇ ਓਨਟਾਰੀਓ ਸ਼ਹਿਰ ਦੇ ਮਿਸੀਸਾਗਾ ਵਿਚ ਪੜ੍ਹਾਈ ਕਰ ਰਿਹਾ ਸੀ।

ਸਭ ਕੁਝ ਪਰਿਵਾਰ ਦੇ ਵਿੱਚ ਚੰਗਾ ਚੱਲ ਰਿਹਾ ਸੀ, ਖੁਸ਼ੀ ਦਾ ਮਾਹੌਲ ਬਣਿਆ ਹੋਇਆ ਸੀ ਪਰਿਵਾਰਿਕ ਮੈਂਬਰਾਂ ਨੂੰ ਵੀ ਆਸ ਸੀ ਕਿ ਸਾਡਾ ਪੁੱਤਰ ਵਿਦੇਸ਼ ਗਿਆ ਹੈ ਤਾਂ ਘਰ ਦੇ ਹਾਲਾਤ ਸੁਧਰਨਗੇ, ਪਰ ਪਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ, ਜੀ ਹਾਂ ਦਿਲ ਦੀ ਧੜਕਣ ਰੁਕਣ ਕਰਕੇ ਨਵਜੋਤ ਸਿੰਘ ਦੀ ਮੌਤ ਹੋ ਗਈ। ਜਿਵੇਂ ਹੀ ਇਹ ਮੰਦਭਾਗੀ ਖਬਰ ਪਰਿਵਾਰ ਤੱਕ ਪਹੁੰਚੀ ਤਾਂ ਪਰਿਵਾਰ ਦੇ ਵਿੱਚ ਜਿੱਥੇ ਮਾਤਮ ਦਾ ਮਾਹੌਲ ਪਾਇਆ ਜਾ ਰਿਹਾ l ਉੱਥੇ ਹੀ ਪੂਰੇ ਪਿੰਡ ਭਰ ਦੇ ਵਿੱਚ ਸੋਗ ਦੀ ਲਹਿਰ ਫੈਲੀ ਹੋਈ ਹੈ।

ਜ਼ਿਕਰ ਯੋਗ ਹੈ ਕਿ ਵਿਦੇਸ਼ਾਂ ਤੋਂ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਸਬੰਧੀ ਲਗਾਤਾਰ ਖਬਰਾਂ ਸਾਹਮਣੇ ਆਉਂਦੀਆਂ ਪਈਆਂ ਹਨ । ਜਿਸਨੇ ਪੂਰੇ ਭਾਰਤ ਦੇਸ਼ ਵਿੱਚ ਇੱਕ ਚਿੰਤਾਜਨਕ ਸਥਿਤੀ ਪੈਦਾ ਕੀਤੀ ਹੋਈ ਹੈ, ਜਿਸ ਕਾਰਨ ਮਾਪੇ ਹੁਣ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਤੋਂ ਡਰਦੇ ਪਏ ਹਨ, ਪਰ ਦੂਜੇ ਪਾਸੇ ਨੌਜਵਾਨਾ ਦਾ ਵਿਦੇਸ਼ਾਂ ਵੱਲ ਨੂੰ ਵੱਧਦਾ ਰੁਝਾਨ ਡੂੰਗੀ ਚਿੰਤਾ ਪੈਦਾ ਕਰ ਰਿਹਾ ਹੈ l