BREAKING NEWS
Search

ਕੈਨੇਡਾ ਚ 20 ਸਾਲਾ ਵਿਦਿਆਰਥੀ ਦੀ ਹੋਈ ਭਿਆਨਕ ਹਾਦਸੇ ਚ ਮੌਤ, 1 ਸਾਲ ਪਹਿਲਾਂ ਗਿਆ ਸੀ ਵਿਦੇਸ਼

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੇ ਮਾਪਿਆਂ ਵੱਲੋਂ ਜਿਥੇ ਦੇਸ਼ ਦੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜ ਦਿੱਤਾ ਜਾਂਦਾ ਹੈ। ਆਪਣੇ ਬੱਚਿਆਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਕਰਨ ਵਾਸਤੇ ਮਾਪਿਆਂ ਵੱਲੋਂ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਵੀ ਲਗਾ ਦਿੱਤੀ ਜਾਂਦੀ ਹੈ ਅਤੇ ਬੱਚੇ ਵਿਦੇਸ਼ਾ ਵਿੱਚ ਜਾ ਕੇ ਜ਼ਿੰਦਗੀ ਬਤੀਤ ਕਰ ਸਕਣ। ਵਿਦੇਸ਼ ਤੁਰ ਕੇ ਮਾਪਿਆਂ ਵੱਲੋਂ ਜਿੱਥੇ ਉਨ੍ਹਾਂ ਦੀ ਸਲਾਮਤੀ ਵਾਸਤੇ ਦਿਨ-ਰਾਤ ਦੁਆਵਾਂ ਕੀਤੀਆਂ ਜਾਂਦੀਆਂ ਹਨ। ਉਥੇ ਹੀ ਉਨ੍ਹਾਂ ਬੱਚਿਆਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਮਾਪਿਆਂ ਨੂੰ ਤੋੜ ਕੇ ਰੱਖ ਦਿੰਦੀਆਂ ਹਨ। ਪਿਛਲੇ ਤਿੰਨ-ਚਾਰ ਸਾਲਾਂ ਤੋਂ ਜਿੱਥੇ ਵਿਦੇਸ਼ ਗਏ ਭਾਰਤੀ ਵਿਦਿਆਰਥੀਆਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।

ਉੱਥੇ ਹੀ ਬਹੁਤ ਸਾਰੇ ਮਾਪਿਆਂ ਵਿੱਚ ਆਪਣੇ ਬੱਚਿਆਂ ਨੂੰ ਲੈ ਕੇ ਚਿੰਤਾ ਵੀ ਦੇਖੀ ਜਾ ਰਹੀ ਹੈ। ਕਿਉਂਕਿ ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਕਈ ਹੋਰ ਗੋਲੀਬਾਰੀ ਦੀਆਂ ਘਟਨਾਵਾਂ ਅਤੇ ਪਾਣੀ ਵਿੱਚ ਡੁੱਬਣ ਦੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ।ਹੁਣ ਕੈਨੇਡਾ ਵਿੱਚ 20 ਸਾਲਾ ਵਿਦਿਆਰਥੀ ਦੀ ਭਿਆਨਕ ਸੜਕ ਹਾਦਸੇ ਚ ਮੌਤ , ਮ੍ਰਿਤਕ ਇੱਕ ਸਾਲ ਪਹਿਲਾਂ ਹੀ ਵਿਦੇਸ਼ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਘਟਨਾ ਕੈਨੇਡਾ ਦੇ ਉਂਟਾਰੀਓ ਤੋਂ ਸਾਹਮਣੇ ਆਈ ਹੈ।

ਜਿੱਥੇ ਇੱਕ 20 ਸਾਲਾਂ ਦੇ ਭਾਰਤੀ ਵਿਦਿਆਰਥੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਦੱਸ ਦੇਈਏ ਕਿ 20 ਸਾਲਾ ਭਾਰਤੀ ਵਿਦਿਆਰਥੀ ਕਾਰਤਿਕ ਸ਼ੈਣੀ ਜਿਥੇ ਭਾਰਤ ਦੇ ਹਰਿਆਣੇ ਦੇ ਕਰਨਾਲ ਦਾ ਰਹਿਣ ਵਾਲਾ ਸੀ। ਇਕ ਸਾਲ ਪਹਿਲਾਂ ਹੀ ਸਟੂਡੈਂਟ ਵੀਜ਼ੇ ਤੇ ਪੜ੍ਹਾਈ ਕਰਨ ਵਾਸਤੇ ਕੈਨੇਡਾ ਗਿਆ ਸੀ ਅਤੇ ਇਸ ਸਮੇਂ ਮ੍ਰਿਤਕ ਨੌਜਵਾਨ ਸ਼ੈਰੀਡਨ ਕਾਲਜ ਵਿੱਚ ਪੜ੍ਹਾਈ ਕਰ ਰਿਹਾ ਸੀ। ਬੁਧਵਾਰ ਸਵੇਰ ਨੂੰ ਸਾਢੇ ਚਾਰ ਵਜੇ ਦੇ ਕਰੀਬ ਜਦੋਂ ਇਹ ਨੌਜਵਾਨ ਸਾਇਕਲ ਤੇ ਜਾ ਰਿਹਾ ਸੀ ਤਾਂ ਉਸ ਸਮੇਂ ਇਸ ਨੂੰ ਇੱਕ ਪਿੱਕਅੱਪ ਟਰੱਕ ਵੱਲੋਂ ਟੱਕਰ ਮਾਰ ਦਿੱਤੀ ਗਈ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ 20 ਸਾਲਾਂ ਨੌਜਵਾਨ ਦੀ ਮੌਤ ਹੋ ਗਈ। ਉੱਥੇ ਹੀ ਉਸ ਦੇ ਪਰਿਵਾਰ ਵੱਲੋਂ ਜਲਦ ਹੀ ਉਨ੍ਹਾਂ ਦੇ ਬੇਟੇ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਵਾਸਤੇ ਮੰਗ ਕੀਤੀ ਗਈ ਹੈ। ਕਾਰਤੀਕ ਤੇ ਕਾਲਜ ਵੱਲੋਂ ਵੀ ਉਸਦੇ ਪਰਿਵਾਰ ਦੋਸਤਾਂ ਅਤੇ ਸਾਥੀਆਂ ਦੇ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।