BREAKING NEWS
Search

ਕੈਨੇਡਾ ਚ 24 ਸਾਲਾਂ ਪੰਜਾਬੀ ਨੌਜਵਾਨ ਦਾ ਦਰਿੰਦਿਆਂ ਵਲੋਂ ਗੋਲੀਆਂ ਮਾਰ ਕੀਤਾ ਗਿਆ ਕਤਲ

ਆਈ ਤਾਜਾ ਵੱਡੀ ਖਬਰ 

ਪੰਜਾਬ ਤੋਂ ਬਹੁਤ ਸਾਰੇ ਨੌਜਵਾਨ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ਾਂ ਵੱਲ ਨੂੰ ਰੁਖ ਕਰਦੇ ਨੇ, ਜਿੱਥੇ ਜਾ ਕੇ ਉਨ੍ਹਾਂ ਨੂੰ ਕਈ ਪ੍ਰਕਾਰ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ| ਪਰ ਕਈ ਵਾਰ ਵਿਦੇਸ਼ੀ ਧਰਤੀ ਤੇ ਉਨ੍ਹਾਂ ਦੇ ਨਾਲ ਕੁਝ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਜੋ ਪਿੱਛੇ ਰਹਿੰਦੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ । ਤਾਜ਼ਾ ਮਾਮਲਾ ਪੰਜਾਬੀਆਂ ਦੇ ਗੜ੍ਹ ਕਨੇਡਾ ਤੋਂ ਸਾਹਮਣੇ ਆਇਆ ਹੈ । ਜਿੱਥੇ ਇੱਕ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ । ਜਿਸਦੇ ਚਲਦੇ ਹੁਣ ਕੈਨੇਡਾ ‘ਚ ਪੰਜਾਬੀਆਂ ਦੀ ਸੁਰੱਖਿਆ ਨੂੰ ਲੈ ਕੇ ਕਈ ਪ੍ਰਕਾਰ ਦੇ ਸਵਾਲ ਖੜੇ ਕੀਤੇ ਜਾ ਰਹੇ ਹਨ|

ਕੈਨੇਡਾ ਤੋਂ ਲਗਾਤਾਰ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਥੇ ਪੰਜਾਬੀਆਂ ਦੀਆਂ ਵੱਖੋ-ਵੱਖਰੇ ਕਾਰਨਾਂ ਕਾਰਨ ਮੌਤਾ ਹੋ ਰਹੀਆ ਹਨ| ਹੁਣ ਦਰਦਨਾਕ ਮਾਮਲਾ ਕੈਨੇਡਾ ਦੀ ਐਡਮਿੰਟਨ ਸਹਿਰ ਤੋਂ ਸਾਹਮਣੇ ਆਇਆ ਹੈ ਕਿ 24 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ|

ਮ੍ਰਿਤਕ ਨੌਜਵਾਨ ਦਾ ਨਾਮ ਸਨਰਾਜ ਸਿੰਘ ਦੱਸਿਆ ਜਾ ਰਿਹਾ ਹੈ ਇਹ ਘਟਨਾ 3 ਦਸੰਬਰ ਦੀ ਰਾਤ ਵਾਪਰੀ ਸੀ| ਪ੍ਰਾਪਤ ਜਾਣਕਾਰੀ ਮੁਤਾਬਕ ਕਤਲ ਦੀ 3 ਦਸੰਬਰ ਨੂੰ ਪੁਲਿਸ ਨੂੰ ਸੂਚਨਾ ਮਿਲੀ ਸੀ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ਤੇ ਪਹੁੰਚ ਕੇ ਜ਼ਖ਼ਮੀ ਸਨਰਾਜ ਨੂੰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ । ਜਿੱਥੇ ਉਸ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਕਰ ਦਿੱਤਾ ਗਿਆ| ਇਸ ਮਾਮਲੇ ਵਿੱਚ ਪੁਲਿਸ ਦੀ ਜਾਂਚ ਟੀਮ ਵੱਲੋਂ ਕੁਝ ਕਾਰਾ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਹਨ ।

ਜਿਹੜੀਆਂ ਕਤਲ ਸਮੇਂ ਉਸ ਖੇਤਰ ਵਿੱਚੋਂ ਲੰਘਿਆ ਸੀ, ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕੋਈ ਵਿਅਕਤੀ ਇਸ ਗੱਡੀ ਜਾਂ ਇਸ ਗਡੀ ਦੇ ਵਿੱਚ ਸਵਾਰ ਵਿਅਕਤੀਆਂ ਦੀ ਪਛਾਣ ਕਰ ਸਕਦਾ ਹੈ ਤਾਂ ਉਹ ਪੁਲੀਸ ਨਾਲ ਸੰਪਰਕ ਕਰਨ| ਪਰ ਇਸ ਦਰਦਨਾਕ ਖਬਰ ਬਾਰੇ ਜਦੋਂ ਪੰਜਾਬੀਆਂ ਨੁੰ ਪਤਾ ਚਲਿਆ ਤਾਂ ਪੰਜਾਬੀਆਂ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ । ਉਥੇ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਸੰਬੰਧੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ|